ਨਵੀਂ ਪਿਰਤ: ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਬੁਲਾਏ ਜਾਣ ਤਜ਼ਵੀਜ਼
ਚੰਡੀਗੜ੍ਹ, 3 ਅਕਤੂਬਰ 2025- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਚੰਡੀਗੜ੍ਹ ਤੋਂ ਬਾਹਰ ਕਰਵਾਏ ਜਾਣ ਦੀ ਤਜ਼ਵੀਜ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਵੱਲੋਂ ਸਰਕਾਰ ਨੂੰ ਦਿੱਤੀ ਗਈ ਹੈ। ਹਰਜੋਤ ਬੈਂਸ ਨੇ ਬਾਬੂਸ਼ਾਹੀ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿੱਚ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ 24 ਨਵੰਬਰ ਨੂੰ ਚੰਡੀਗੜ੍ਹ ਤੋਂ ਬਾਹਰ ਸ਼੍ਰੀ ਆਨੰਦਪੁਰ ਸਾਹਿਬ ਵਿਖੇ ਸੱਦਣ ਦੀ ਤਜ਼ਵੀਜ ਹੈ।
ਬੈਂਸ ਨੇ ਕਿਹਾ ਕਿ ਉਹ ਅਗਲੇ ਦਿਨਾਂ ਵਿੱਚ ਪੰਜਾਬ ਦੇ ਸੀਐੱਮ ਭਗਵੰਤ ਮਾਨ ਦੇ ਨਾਲ ਇਸ ਬਾਰੇ ਵਿਸ਼ੇਸ਼ ਮੀਟਿੰਗ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਮੁਤਾਬਿਕ ਵਿਧਾਨ ਸਭਾ ਦਾ ਸੈਸ਼ਨ ਕਿਤੇ ਵੀ ਹੋ ਸਕਦਾ ਹੈ ਅਤੇ ਗਵਰਨਰ ਦੀ ਮਨਜ਼ੂਰੀ ਨਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ 24 ਨਵੰਬਰ ਨੂੰ ਬਾਬਾ ਜੀਵਨ ਸਿੰਘ ਯਾਦਗਾਰੀ ਪਾਰਕ ਵਿਖੇ ਇਹ ਇਜਲਾਸ ਸੱਦਣ ਦੀ ਤਿਆਰੀ ’ਚ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ, ਅਸੀਂ ਇਸ ਬਾਰੇ ਹੁਣੇ ਤੋਂ ਹੀ ਮੀਟਿੰਗਾਂ ਵਿੱਚ ਜੁਟ ਗਏ ਹਾਂ ਅਤੇ ਜਲਦੀ ਹੀ ਇਸ ਤੇ ਅਪਡੇਟ ਸਾਂਝੀ ਕੀਤੀ ਜਾਵੇਗੀ।
- Download Babushahi App
-
-