ਤਰਨ ਤਾਰਨ ਚੋਣ: ਅਕਾਲੀ ਦਲ ਵਾਰਿਸ ਪੰਜਾਬ ਦੇ ਸੰਦੀਪ ਸਨੀ ਦੇ ਭਰਾ ਨੂੰ ਉਤਾਰੇਗਾ ਚੋਣ ਮੈਦਾਨ ’ਚ, ਗਿਆਨੀ ਹਰਪ੍ਰੀਤ ਦਾ ਵੀ ਵੱਡਾ ਫੈਸਲਾ
ਬਾਬੂਸ਼ਾਹੀ ਨੈਟਵਰਕ
ਤਰਨ ਤਾਰਨ, 6 ਅਕਤੂਬਰ, 2025: ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਨੇ ਤਰਨ ਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਵਿਉਂਤਬੰਦੀ ਕਰਨ ਲਈ ਸੀਨੀਅਰ ਲੀਡਰਸ਼ਿਪ ਅਤੇ ਜ਼ੋਨ ਇੰਚਾਰਜਾਂ ਦੀ ਬਾਪੂ ਤਰਸੇਮ ਸਿੰਘ ਦੀ ਅਗਵਾਈ ਵਿੱਚ ਗੁਰਦੁਆਰਾ ਸ੍ਰੀ ਸਿਧਾਣਾਂ ਸਾਹਿਬ ਝਬਾਲ ਵਿਖੇ ਹੰਗਾਮੀ ਮੀਟਿੰਗ ਕੀਤੀ। ਇਸ ਮੌਕੇ ਭਾਈ ਸੰਦੀਪ ਸਿੰਘ ਸੰਨੀ ਦੇ ਦੋਨੋਂ ਭਰਾਵਾਂ ਭਾਈ ਮਨਦੀਪ ਸਿੰਘ ਅਤੇ ਭਾਈ ਹਰਦੀਪ ਸਿੰਘ ਨੇ ਵਿਸ਼ੇਸ਼ ਤੌਰ ’ਤੇ ਕੀਤੀ ਸ਼ਿਰਕਤ ਅਤੇ ਵੱਖ-ਵੱਖ ਬੁਲਾਰਿਆਂ ਨੇ ਕੀਤਾ ਸੰਬੋਧਨ।
ਸੰਭਾਵਨਾ ਹੈ ਕਿ ਪਾਰਟੀ ਵੱਲੋਂ ਸੰਦੀਪ ਸਨੀ ਦੇ ਇਕ ਭਰਾ ਨੂੰ ਚੋਣ ਮੈਦਾਨ ਵਿਚ ਉਤਾਰਿਆ ਜਾਵੇਗਾ।
ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਅਕਾਲੀ ਦਲ ਵੱਲੋਂ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਉਮੀਦਵਾਰ ਦੀ ਹਮਾਇਤ ਕੀਤੇ ਜਾਣ ਦੇ ਆਸਾਰ ਹਨ।
ਇਸ ਉਮੀਦਵਾਰ ਤੋਂ ਇਲਾਵਾ ਅਕਾਲੀ ਦਲ ਬਾਦਲ, ਕਾਂਗਰਸ, ਭਾਜਪਾ ਤੇ ਆਮ ਆਦਮੀ ਪਾਰਟੀ ਨੇ ਆਪੋ ਆਪਣੇ ਉਮੀਦਵਾਰ ਚੋਣ ਮੈਦਾਨ ਵਿਚ ਉਤਾਰੇ ਹਨ।