ਵੱਡੀ ਖ਼ਬਰ: ਅੰਮ੍ਰਿਤਪਾਲ ਦੀ ਪਾਰਟੀ ਵੀ ਲੜੇਗੀ ਤਰਨਤਾਰਨ ਜ਼ਿਮਨੀ ਚੋਣ
Babushahi Bureau
ਚੰਡੀਗੜ੍ਹ, 6 October 2025 : ਐਮਪੀ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਵੀ ਤਰਨਤਾਰਨ ਜ਼ਿਮਨੀ ਚੋਣ ਲੜ੍ਹਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਹ ਐਲਾਨ ਐਮਪੀ ਫ਼ਰੀਦਕੋਟ ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਇੱਕ ਦੋ ਦਿਨਾਂ ਵਿੱਚ ਉਮੀਦਵਾਰ ਦਾ ਨਾਮ ਐਲਾਨ ਦੇਵੇਗੀ। ਉਨ੍ਹਾਂ ਇਹ ਵੀ ਕਿਹਾ ਕਿ, ਅੰਮ੍ਰਿਤਪਾਲ ਦਾ ਪਿਤਾ ਤਰਸੇਮ ਸਿੰਘ ਉਮੀਦਵਾਰ ਦਾ ਨਾਮ ਦੱਸਣਗੇੇ।
ਦੱਸ ਦਈਏ ਕਿ ਹਲਕਾ ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਕਾਰਨ ਇਹ ਸੀਟ ਖ਼ਾਲੀ ਹੋ ਗਈ ਸੀ ਜਿਸ ਲਈ ਹੁਣ ਜ਼ਿਮਨੀ ਚੋਣ ਕਰਵਾਈ ਜਾ ਰਹੀ ਹੈ। ਪੰਜਾਬ ਦੀਆਂ ਚਾਰ ਵੱਡੀਆਂ ਪਾਰਟੀਆਂ ਨੇ ਇਸ ਸੀਟ ਲਈ ਆਪੋ-ਆਪਣੇ ਉਮੀਦਵਾਰ ਐਲਾਨ ਦਿੱਤੇ ਹਨ। ਜਾਣਕਾਰੀ ਅਨੁਸਾਰ, ਆਮ ਆਦਮੀ ਪਾਰਟੀ ਦੇ ਵੱਲੋਂ ਹਰਮੀਤ ਸਿੰਘ ਸੰਧੂ ਨੂੰ, ਅਕਾਲੀ ਦਲ ਦੇ ਵੱਲੋਂ ਬੀਬੀ ਸੁਖਵਿੰਦਰ ਕੌਰ ਰੰਧਾਵਾ ਨੂੰ, ਕਾਂਗਰਸ ਦੇ ਵੱਲੋਂ ਕਰਨਵੀਰ ਸਿੰਘ ਬੁਰਜ ਨੂੰ, ਜਦੋਂਕਿ ਭਾਰਤੀ ਜਨਤਾ ਪਾਰਟੀ ਦੇ ਵੱਲੋਂ ਹਰਜੀਤ ਸਿੰਘ ਸੰਧੂ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ।