ਢੋਲ ਦੇ ਡਗੇ ਤੇ ਭੰਗੜੇ ਪਾ ਪਾ ਕੀਤਾ ਪਿੰਡ ਵਾਸੀਆਂ ਤੇ ਸਕੂਲ ਸਟਾਫ ਨੇ ਸਟੇਟ ਅਵਾਰਡ ਹਾਸਲ ਕਰਨ ਵਾਲੇ ਅਧਿਆਪਕ ਦਾ ਸਵਾਗਤ
ਰੋਹਿਤ ਗੁਪਤਾ
ਗੁਰਦਾਸਪੁਰ
ਐਂਕਰ...ਪੰਜਾਬ ਸਰਕਾਰ ਵੱਲੋਂ ਇਸ ਵਾਰ ਵੀ ਪੰਜ ਦਰਜਨ ਦੇ ਕਰੀਬ ਅਧਿਆਪਕਾਂ ਨੂੰ ਸਟੇਟ ਅਵਾਰਡ ਨਾਲ ਨਿਵਾਜਿਆ ਗਿਆ ਹੈ। ਜਿਨਾਂ ਵਿੱਚ ਜ਼ਿਲਾ ਗੁਰਦਾਸਪੁਰ ਦੇ ਸੀਨੀਅਰ ਸੈਕੰਡਰੀ ਸਕੂਲ ਭੱਟੀਆਂ ਦੇ ਗਣਿਤ ਦੇ ਅਧਿਆਪਕ ਜਸਵਿੰਦਰ ਸਿੰਘ ਕੀੜੀ ਅਫਗਾਨਾ ਵੀ ਸ਼ਾਮਿਲ ਹਨ। ਪੰਜਾਬ ਸਰਕਾਰ ਤੋਂ ਸਨਮਾਨ ਹਾਸਲ ਕਰਨ ਤੋਂ ਬਾਅਦ ਮਾਸਟਰ ਜਸਵਿੰਦਰ ਸਿੰਘ ਜਦੋਂ ਸੀਨੀਅਰ ਸੈਕੈਂਡਰੀ ਸਕੂਲ ਭੱਟੀਆਂ ਵਿਖੇ ਪਹੁੰਚੇ ਤਾਂ ਉੱਥੇ ਕਿਸੇ ਵਿਆਹ ਸਮਾਗਮ ਦੀਆਂ ਖੁਸ਼ੀਆਂ ਵਾਲਾ ਮਾਹੌਲ ਬਣਿਆ ਪਿਆ ਸੀ। ਇਸ ਮੌਕੇ ਬੈਂਡ ਵਾਜਿਆਂ ਅਤੇ ਢੋਲ ਦੇ ਡਗੇ ਤੇ ਭੰਗੜੇ ਪਾ ਕੇ ਮਾਸਟਰ ਜਸਵਿੰਦਰ ਸਿੰਘ ਨੂੰ ਪਿੰਡ ਵਾਸੀਆਂ ਅਤੇ ਸਕੂਲ ਦੇ ਪ੍ਰਬੰਧਕਾਂ ਨੇ ਜੀ ਆਇਆ ਆਖਿਆ। ਇਸ ਉਪਰੰਤ ਸਕੂਲ ਵੱਲੋਂ ਰਖਾਏ ਗਏ ਇੱਕ ਵਿਸ਼ੇਸ਼ ਸਨਮਾਨ ਸਮਰੋਹ ਸਮਾਗਮ ਵਿੱਚ ਪਿੰਡ ਦੇ ਸਰਪੰਚ ਸਾਬਕਾ ਸਰਪੰਚ ਅਤੇ ਹੋਰ ਪਤਵੰਤਿਆਂ ਤੋਂ ਇਲਾਵਾ ਜਸਵਿੰਦਰ ਸਿੰਘ ਦੇ ਕਰੀਬੀ ਅਧਿਆਪਕ ਅਤੇ ਸਕੂਲ ਦਾ ਸਟਾਫ ਹਾਜ਼ਰ ਸੀ।
ਇਸ ਮੌਕੇ ਸਨਮਾਨ ਹਾਸਿਲ ਕਰਨ ਵਾਲੇ ਮਾਸਟਰ ਜਸਵਿੰਦਰ ਸਿੰਘ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਆਪਣੇ ਵਿਭਾਗ ਵਿੱਚ ਤਨਦੇਹੀ ਨਾਲ ਕੰਮ ਕਰਦੇ ਆਏ ਹਨ ਅਤੇ ਹੁਣ ਉਹਨਾਂ ਨੂੰ ਜੋ ਮਾਨ ਸਨਮਾਨ ਮਿਲਿਆ ਹੈ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਨੇ ਜੋ ਉਹਨਾਂ ਨੂੰ ਹੌਸਲਾ ਫਜਾਈ ਦਿੱਤੀ ਹੈ ਉਸ ਨਾਲ ਉਹਨਾਂ ਦੀ ਬੱਚਿਆਂ ਨੂੰ ਸਿੱਖਿਅਤ ਕਰਨ ਦੀ ਹੋਰ ਸ਼ਕਤੀ ਵਧੇਗੀ।
ਇਸ ਮੌਕੇ ਸੰਬੋਧਨ ਕਰਦੇ ਹੋਏ ਸਕੂਲ ਦੇ ਪ੍ਰਿੰਸੀਪਲ ਸੰਦੀਪ ਸਿੰਘ ਨੇ ਕਿਹਾ ਕਿ ਇਹ ਜਸਵਿੰਦਰ ਸਿੰਘ ਦੇ ਨਾਲ ਨਾਲ ਉਹਨਾਂ ਦੇ ਸਕੂਲ ਅਤੇ ਪਿੰਡ ਭੱਟੀਆਂ ਤੋਂ ਇਲਾਵਾ ਸਮੁੱਚੇ ਜਿਲੇ ਲਈ ਮਾਣ ਵਾਲੀ ਗੱਲ ਹੈ ਇਸੇ ਤਰ੍ਹਾਂ ਸਾਬਕਾ ਸਰਪੰਚ ਲਖਵਿੰਦਰਜੀਤ ਸਿੰਘ ਭੱਟੀਆਂ ਨੇ ਕਿਹਾ ਕਿ ਜਸਵਿੰਦਰ ਸਿੰਘ ਨੂੰ ਮਾਨ ਸਨਮਾਨ ਮਿਲਣ ਨਾਲ ਉਹਨ੍ਾਂ ਦੇ ਇਲਾਕੇ ਦਾ ਅਤੇ ਸਿੱਖਿਆ ਵਿਭਾਗ ਦਾ ਮਾਣ ਵਧਿਆ ਹੈ ਅਤੇ ਪਿੰਡ ਦੇ ਸਕੂਲ ਵਿੱਚ ਹੋਰ ਸਿੱਖਿਆ ਦਾ ਮਿਆਰ ਉੱਚਾ ਹੋਣ ਦਾ ਵੀ ਸਬੱਬ ਬਣੇਗਾ।