ਵਿਧਾਇਕ ਸ਼ੈਰੀ ਕਲਸੀ ਨੇ ਸਟਰੀਟ ਲਾਈਟਸ ਦਾ ਕੀਤਾ ਉਦਘਾਟਨ
ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਧੰਨਵਾਦ
ਰੋਹਿਤ ਗੁਪਤਾ
ਬਟਾਲਾ , 7 ਅਕਤੂਬਰ
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜਾਂ ਦੀ ਲੜੀ ਤਹਿਤ ਵਲੋਂ 19 ਨੰਬਰ ਵਾਰਡ ਦੇ ਵਾਸੀਆਂ ਦੀ ਮੰਗ ਪੂਰੀ ਕਰਦਿਆਂ ਲਗਾਈਆਂ ਸਟਰੀਟ ਲਾਈਟਾਂ ਦਾ ਉਦਘਾਟਨ ਕੀਤਾ।
ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਵਾਰਡ ਵਿਚਲੀਆਂ ਜੋ ਗਲੀਆਂ ਬਣਨ ਵਾਲੀਆਂ ਰਹਿ ਗਈਆਂ ਹਨ, ਉਨ੍ਹਾਂ ਨੂੰ ਜਲਦ ਬਣਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਵਾਰਡ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ।
ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਬਟਾਲਾ ਹਲਕਾ ਵਾਸੀਆਂ ਦੀ ਸਹੂਲਤ ਲਈ ਇੱਕ ਛੱਤ ਹੇਠਾਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਸਕੂਲ ਆਫ ਐੱਮੀਨੈੱਸ ਦੀ ਉਸਾਰੀ ਕਰਵਾਈ ਗਈ ਹੈ। ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਪੁਜਦਾ ਕਰਨ ਲਈ ਆਮ ਆਦਮੀ ਕਲੀਨਿਕ ਖੋਲੇ ਗਏ ਹਨ। ਸ਼ਹਿਰ ਅੰਦਰ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਯਤਨ ਕੀਤੇ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ।
ਇਸ ਮੌਕੇ ਵਾਰਡ ਵਾਸੀਆਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਪਿਛਲੇ ਕਰੀਬ ਸਾਢੇ ਤਿੰਨਾਂ ਸਾਲਾਂ ਤੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਗਲੀਆਂ ਵਿੱਚ ਸਟਰੀਟ ਲਾਈਟਾਂ ਨਾ ਲੱਗਣ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲ ਪੇਸ਼ ਆ ਰਹੀ ਸੀ ਪਰ ਹੁਣ Let's ਲਾਈਟਾਂ ਲੱਗਣ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ।