ਸੁਖਬੀਰ ਸਿੰਘ ਬਾਦਲ ਨੇ ਫੋਰਟਿਸ ਹਸਪਤਾਲ ਪਹੁੰਚ ਕੇ ਗਾਇਕ ਰਾਜਵੀਰ ਜਵੰਦਾ ਦੀ ਸਿਹਤ ਬਾਰੇ ਜਾਣਕਾਰੀ ਲਈ
ਚੰਡੀਗੜ੍ਹ, 7 ਅਕਤੂਬਰ 2025
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਫੋਰਟਿਸ ਹਸਪਤਾਲ, ਮੋਹਾਲੀ ਵਿਖੇ ਇਲਾਜ ਅਧੀਨ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਮਾਤਾ ਜੀ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇਸ ਔਖੀ ਘੜੀ ਵਿੱਚ ਪਰਿਵਾਰ ਦਾ ਸਾਥ ਦੇ ਰਹੇ ਰਾਜਵੀਰ ਦੇ ਦੋਸਤਾਂ ਨਾਲ ਵੀ ਹਮਦਰਦੀ ਪ੍ਰਗਟਾਈ।
ਮੁਲਾਕਾਤ ਦੌਰਾਨ, ਸੁਖਬੀਰ ਸਿੰਘ ਬਾਦਲ ਨੇ ਹਸਪਤਾਲ ਦੇ ਉੱਚ ਅਧਿਕਾਰੀਆਂ ਅਤੇ ਡਾਕਟਰਾਂ ਦੀ ਟੀਮ ਨਾਲ ਗੱਲਬਾਤ ਕਰਕੇ ਰਾਜਵੀਰ ਜਵੰਦਾ ਦੀ ਸਿਹਤ ਅਤੇ ਇਲਾਜ ਬਾਰੇ ਪੂਰੀ ਜਾਣਕਾਰੀ ਲਈ।
ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਟੀਮ ਪੂਰੀ ਤਨਦੇਹੀ ਨਾਲ ਰਾਜਵੀਰ ਦਾ ਇਲਾਜ ਕਰ ਰਹੀ ਹੈ ਅਤੇ ਪਰਿਵਾਰ ਪੂਰੇ ਹੌਂਸਲੇ ਵਿੱਚ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਅਰਦਾਸ ਕੀਤੀ ਕਿ ਪੰਜਾਬ ਦਾ ਮਾਣ, ਉਨ੍ਹਾਂ ਦਾ ਛੋਟਾ ਵੀਰ, ਜਲਦ ਤੋਂ ਜਲਦ ਸਿਹਤਯਾਬ ਹੋ ਕੇ ਘਰ ਪਰਤੇ।