Rajvir Jawanda ਦੇ ਦੇਹਾਂਤ 'ਤੇ CM ਮਾਨ ਨੇ Tweet ਕਰ ਪ੍ਰਗਟਾਇਆ ਦੁੱਖ, ਪੜ੍ਹੋ ਕੀ ਲਿਖਿਆ?
Babushahi Bureau
ਚੰਡੀਗੜ੍ਹ, 8 October 2025 : ਪੰਜਾਬੀ ਗਾਇਕ ਰਾਜਵੀਰ ਜਵੰਦਾ (Rajvir Jawanda) ਦਾ ਅੱਜ ਸਵੇਰੇ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਦੱਸ ਦੇਈਏ ਕਿ ਉਨ੍ਹਾਂ ਦੇ ਦੇਹਾਂਤ 'ਤੇ ਹੁਣ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਡੂੰਘਾ ਦੁੱਖ ਅਤੇ ਸੋਗ ਪ੍ਰਗਟ ਕੀਤਾ ਹੈ।
CM ਮਾਨ ਨੇ ਕੀ ਕਿਹਾ?
CM ਮਾਨ ਨੇ ਟਵੀਟ ਕਰਕੇ ਕਿਹਾ, "ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਹੋਈ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਪੰਜਾਬੀ ਸੰਗੀਤ ਜਗਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ। ਛੋਟੀ ਉਮਰ 'ਚ ਆਪਣੇ ਗੀਤਾਂ ਰਾਹੀਂ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਰਾਜਵੀਰ ਜਵੰਦਾ ਦੀ ਆਵਾਜ਼ ਸਦਾ ਗੂੰਜਦੀ ਰਹੇਗੀ। ਵਿਛੜੀ ਰੂਹ ਨੂੰ ਵਾਹਿਗੁਰੂ ਆਪਣੇ ਚਰਨਾਂ 'ਚ ਨਿਵਾਸ ਦੇਣ ਤੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਵਾਹਿਗੁਰੂ ਵਾਹਿਗੁਰੂ
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਹੋਈ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਪੰਜਾਬੀ ਸੰਗੀਤ ਜਗਤ ਦਾ ਸਿਤਾਰਾ ਹਮੇਸ਼ਾ ਲਈ ਅਲੋਪ ਹੋ ਗਿਆ।
ਛੋਟੀ ਉਮਰ 'ਚ ਆਪਣੇ ਗੀਤਾਂ ਰਾਹੀਂ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਰਾਜਵੀਰ ਜਵੰਦਾ ਦੀ ਆਵਾਜ਼ ਸਦਾ… pic.twitter.com/y3X9kRI8Fx
— Bhagwant Mann (@BhagwantMann) October 8, 2025
ਕੱਲ੍ਹ ਹੋਵੇਗਾ ਅੰਤਿਮ ਸਸਕਾਰ
ਦੱਸ ਦੇਈਏ ਕਿ ਅੰਤਿਮ ਸਸਕਾਰ ਕੱਲ੍ਹ (9 ਅਕਤੂਬਰ) ਨੂੰ ਉਨ੍ਹਾਂ ਦੇ ਜੱਦੀ ਪਿੰਡ ਪੋਨਾ, ਜਗਰਾਉਂ ਵਿਖੇ ਕੀਤਾ ਜਾਵੇਗਾ। ਪਰਿਵਾਰਕ ਸੂਤਰਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।
ਹਸਪਤਾਲ ਨੇ ਕੀਤੀ ਦੇਹਾਂਤ ਦੀ ਪੁਸ਼ਟੀ
ਫੋਰਟਿਸ ਹਸਪਤਾਲ, ਮੋਹਾਲੀ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਕੇ ਦੱਸਿਆ ਕਿ ਰਾਜਵੀਰ ਜਵੰਦਾ ਦਾ ਅੱਜ ਸਵੇਰੇ 10:55 ਵਜੇ ਦੇਹਾਂਤ ਹੋ ਗਿਆ।
1. ਗੰਭੀਰ ਸੱਟਾਂ: ਉਨ੍ਹਾਂ ਨੂੰ 27 ਸਤੰਬਰ ਨੂੰ ਰੀੜ੍ਹ ਦੀ ਹੱਡੀ ਵਿੱਚ ਗੰਭੀਰ ਸੱਟਾਂ ਅਤੇ ਬ੍ਰੇਨ ਟਰਾਮਾ (Brain Trauma) ਨਾਲ ਬੇਹੱਦ ਗੰਭੀਰ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਸੀ।
2. ਮਲਟੀ-ਆਰਗਨ ਫੇਲੀਅਰ ਬਣਿਆ ਮੌਤ ਦਾ ਕਾਰਨ: ਹਸਪਤਾਲ ਅਨੁਸਾਰ, ਕ੍ਰਿਟੀਕਲ ਕੇਅਰ (Critical Care) ਅਤੇ ਨਿਊਰੋਸਰਜਰੀ (Neurosurgery) ਟੀਮਾਂ ਦੀਆਂ ਭਰਪੂਰ ਕੋਸ਼ਿਸ਼ਾਂ ਦੇ ਬਾਵਜੂਦ, ਅੱਜ ਸਵੇਰੇ ਮਲਟੀ-ਆਰਗਨ ਫੇਲੀਅਰ (Multiple Organ Failure) ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ।