ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ 12 ਅਕਤੂਬਰ ਤੋਂ
ਪ੍ਰਮੋਦ ਭਾਰਤੀ
ਨਵਾਂ ਸ਼ਹਿਰ,08 ਅਕਤੂਬਰ,2025
ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ 12 ਅਕਤੂਬਰ, 2025 ਤੋਂ ਸ਼ੁਰੂ ਹੋ ਰਹੀ ਤਿੰਨ ਰੋਜ਼ਾ ਉਪ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੌਰਾਨ ਮਾਪਿਆਂ ਨੂੰ ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦੀ ਅਪੀਲ ਕੀਤੀ ਹੈ।
ਇਸ ਸਬੰਧੀ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਦੱਸਿਆ ਕਿ ਪੋਲੀਓ ਦੀ ਬਿਮਾਰੀ ਪ੍ਰਤੀ ਜ਼ਿਲ੍ਹੇ ਵਿੱਚ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਬੱਚਿਆਂ ਦੇ ਮਾਪਿਆਂ ਦਾ ਜਾਗਰੂਕਤਾ ਹੋਣਾ ਬਹੁਤ ਜ਼ਰੂਰੀ ਹੈ, ਕਿਉਂਕਿ ਪੋਲੀਓ ਵੈਕਸੀਨ ਬੱਚੇ ਵਿੱਚ ਪੋਲੀਓ ਦੀ ਬਿਮਾਰੀ ਨਾਲ ਲੜਨ ਲਈ ਸਰੀਰ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਂਦੀ ਹੈ ਤੇ ਉਸ ਨੂੰ ਜੀਵਨ ਭਰ ਸੁਰੱਖਿਆ ਪ੍ਰਦਾਨ ਕਰਦੀ ਹੈ।
ਡਾ. ਸਿੰਘ ਨੇ ਕਿਹਾ ਕਿ ਕਿ ਭਾਵੇਂ ਬੱਚਾ ਬਿਮਾਰ ਹੋਵੇ, ਦਵਾਈ ਪਹਿਲਾਂ ਪੀਤੀ ਹੋਈ ਹੋਵੇ ਜਾਂ ਬੱਚਾ ਨਵ ਜੰਮਿਆਂ ਹੋਵੇ ਤਾਂ ਵੀ ਮਾਪੇ ਆਪਣੇ ਬੱਚੇ ਨੂੰ ਪੋਲੀਓ ਦਵਾਈ ਦੀਆਂ ਬੂੰਦਾਂ ਜ਼ਰੂਰ ਪਿਲਾਉਣ। ਉਨ੍ਹਾਂ ਨੇ ਕਿਹਾ ਕਿ ਜ਼ੀਰੋ ਤੋਂ ਪੰਜ ਸਾਲ ਦਾ ਕੋਈ ਵੀ ਬੱਚਾ ਪੋਲੀਓ ਰੋਕੂ ਬੂੰਦਾਂ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਸਿਵਲ ਸਰਜਨ ਨੇ ਇਲਾਕਾ ਨਿਵਾਸੀਆਂ ਨੂੰ ਆਪਣੇ ਜ਼ੀਰੋ ਤੋਂ ਪੰਜ ਸਾਲ ਤੱਕ ਦੇ ਹਰ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਸੱਦਾ ਵੀ ਦਿੱਤਾ।