ਇੰਡੀਅਨ ਆਰਮੀ (ਅਗਨੀਵੀਰ) ਭਰਤੀ ਰੈਲੀ ਸ਼ੁਰੂ: ਪਹਿਲੇ ਦਿਨ ਹੁਸ਼ਿਆਰਪੁਰ ਦੇ 884 ਨੌਜਵਾਨਾਂ ਨੇ ਲਿਆ ਭਾਗ
ਜਲੰਧਰ, 8 ਅਕਤੂਬਰ : ਡਿਪਟੀ ਡਾਇਰੈਕਟਰ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਵਿੱਚ ਸਰਕਾਰੀ ਆਰਟਸ ਤੇ ਸਪੋਰਟਸ ਕਾਲਜ ਕਪੂਰਥਲਾ ਰੋਡ ਵਿਖੇ ਇੰਡੀਅਨ ਆਰਮੀ (ਅਗਨੀਵੀਰ) ਭਰਤੀ ਰੈਲੀ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਭਰਤੀ ਰੈਲੀ 16 ਅਕਤੂਬਰ 2025 ਤੱਕ 9 ਦਿਨਾਂ ਲਈ ਚੱਲੇਗੀ।
ਡਿਪਟੀ ਡਾਇਰੈਕਟਰ ਨੇ ਅੱਗੇ ਦੱਸਿਆ ਕਿ ਅੱਜ ਪਹਿਲੇ ਦਿਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਲਗਭਗ 884 ਪ੍ਰਾਰਥੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਰੈਲੀ ਦੌਰਾਨ 541 ਉਮੀਦਵਾਰਾਂ ਨੇ 1600 ਮੀਟਰ ਦੀ ਦੌੜ 7 ਮਿੰਟ ਵਿੱਚ ਪੂਰੀ ਕੀਤੀ ਅਤੇ ਅਤੇ ਇਸ ਤੋਂ ਬਾਅਦ ਕੁਝ ਹੋਰ ਸਰੀਰਿਕ ਮਾਪਦੰਡ ਜਿਵੇਂ ਹਾਈ ਜੰਪ, ਲੌਂਗ ਜੰਡ ਅਤੇ ਪੁੱਲ-ਅਪਸ ਕਰਵਾਏ ਗਏ। ਜ਼ਿਕਰਯੋਗ ਹੈ ਕਿ ਅੱਜ ਦੀ ਇੰਡੀਅਨ ਆਰਮੀ (ਅਗਨੀਵੀਰ) ਭਰਤੀ ਰੈਲੀ ਵਿੱਚ ਭਾਗ ਲੈਣ ਵਾਲੇ ਪ੍ਰਾਰਥੀ ਮਈ 2025 ਵਿੱਚ ਲਈ ਗਈ ਲਿਖਤੀ ਪ੍ਰੀਖਿਆ ਪਹਿਲਾਂ ਹੀ ਪਾਸ ਕਰ ਚੁੱਕੇ ਹਨ।