ਵਿਧਾਇਕ ਸ਼ੈਰੀ ਕਲਸੀ ਨੇ ਸੀਵਰੇਜ਼ ਦੇ ਕੰਮਾਂ ਦਾ ਲਿਆ ਜਾਇਜ਼ਾ
ਕਿਹਾ-ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਅਤੇ ਹਲਕਾ ਬਟਾਲੇ ਦੇ ਵਿਕਾਸ ਲਈ ਦਿ੍ਰੜ ਸੰਕਲਪ ਹਾਂ
ਰੋਹਿਤ ਗੁਪਤਾ
ਨੌਸ਼ਹਿਰਾ ਮੱਝਾ ਸਿੰਘ/ਬਟਾਲਾ, 16 ਅਕਤੂਬਰ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਨੌਸ਼ਹਿਰਾ ਮੱਝਾ ਸਿੰਘ ਵਿਖੇ ਪਹੁੰਚ ਕੇ ਸੀਵਰੇਜ਼ ਪਾਉਣ ਦੇ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜ਼ਾ ਲਿਆ ਗਿਆ। ਵਿਧਾਇਕ ਸ਼ੈਰੀ ਕਲਸੀ ਵਲੋਂ 15 ਦਿਨ ਪਹਿਲਾਂ ਲੋਕਾਂ ਦੀ ਮੰਗ ਪੂਰੀ ਕਰਦਿਆਂ ਇਥੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ।
ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਦਾ ਅੱਜ ਇਥੇ ਆਉਣ ਦਾ ਇਹੀ ਮਕਸਦ ਸੀ ਕਿ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਜਾਵੇ ਅਤੇ ਇਸ ਕਾਰਜ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕੀਤਾ ਸਕੇ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕੰਮ ਨੂੰ ਗੁਣਵੱਤਾ ਭਰਪੂਰ ਕਰਨ ਦੀ ਹਦਾਇਤ ਕੀਤੀ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸੀਵਰੇਜ਼ ਤੋਂ ਇਲਾਵਾ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਵਾਟਰ ਸਪਲਾਈ ਦਾ ਕੰਮ ਕਰਵਾਇਆ ਗਿਆ ਹੈ ਅਤੇ ਉਹ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਵਾਉਣ ਲਈ ਵਚਨਬੱਧ ਹਨ।
ਇਸ ਮੌਕੇ ਮਨਦੀਪ ਸਿੰਘ ਗਿੱਲ, ਜ਼ਿਲ੍ਹਾ ਯੂਥ ਆਗੂ ਗੁਰਦਾਸਪੁਰ ਨੇ ਵਿਧਾਇਕ ਸ਼ੈਰੀ ਕਲਸੀ ਦਾ ਪਿੰਡ ਵਾਸੀਆਂ ਵਲੋਂ ਧੰਨਵਾਦ ਕਰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੇ ਯਤਨਾਂ ਸਦਕਾ ਪਿੰਡ ਵਾਲਿਆਂ ਨੂੰ ਵੱਡੀ ਰਾਹਤ ਮਿਲੀ ਹੈ।ਉਨਾਂ ਅੱਗੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਦੇ ਪਿੰਡਾਂ ਦਾ ਪਾਰਦਰਸ਼ੀ ਢੰਗ ਨਾਲ ਵਿਕਾਸ ਕਰਾਜ ਕਰਵਾਇਆ ਜਾ ਰਿਹਾ ਹੈ। ਪਿੰਡਾਂ ਵਿੱਚ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਮੰਤਵ ਨਾਲ ਖੇਡ ਮੈਦਾਨ ਉਸਾਰੇ ਗਏ ਹਨ। ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਛੱਪੜਾਂ ਦਾ ਨਵੀਨੀਕਰਨ ਆਦਿ ਕੀਤਾ ਗਿਆ ਹੈ।