31 ਅਕਤੂਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ‘ਤੇ ਵਿਆਜ਼ ਅਤੇ ਜ਼ੁਰਮਾਨੇ 'ਤੇ ਮਿਲੇਗੀ 50 ਫੀਸਦੀ ਛੋਟ
-ਸ਼ਨੀਵਾਰ ਨੂੰ ਵੀ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰਹਿਣਗੇ ਪ੍ਰਾਪਰਟੀ ਟੈਕਸ ਕਾਊਂਟਰ
ਹੁਸ਼ਿਆਰਪੁਰ, 16 ਅਕਤੂਬਰ: ਕਮਿਸ਼ਨਰ, ਨਗਰ ਨਿਗਮ ਜਯੋਤੀ ਬਾਲਾ ਮੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਪਬਲਿਕ ਨੂੰ ਪ੍ਰਾਪਰਟੀ ਟੈਕਸ ਭਰਨ ਦੀ ਸਹੂਲਤ ਦੇਣ ਲਈ 'ਵਨ ਟਾਈਮ ਸੈਟਲਮੈਂਟ ਸਕੀਮ' ਚਲਾਈ ਗਈ ਹੈ, ਜਿਸ ਵਿੱਚ 31 ਜੁਲਾਈ 2025 ਤੱਕ ਆਪਣਾ ਸਾਰਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਲੱਗਣ ਵਾਲੇ ਵਿਆਜ਼ ਅਤੇ ਜ਼ੁਰਮਾਨੇ ‘ਤੇ 100 ਫੀਸਦੀ ਛੋਟ ਦਿੱਤੀ ਗਈ ਸੀ ਅਤੇ ਬਾਅਦ ਵਿੱਚ ਇਸ ਨੂੰ 31 ਅਗਸਤ 2025 ਤੱਕ ਵੱਧਾ ਦਿੱਤਾ ਗਿਆ ਸੀ ਅਤੇ ਹੁਣ ਸਥਾਨਕ ਸਰਕਾਰ ਵਿਭਾਗ ਵੱਲੋਂ 31 ਅਕਤੂਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ‘ਤੇ ਵਿਆਜ਼ ਅਤੇ ਜ਼ੁਰਮਾਨੇ 'ਤੇ 50 ਫੀਸਦੀ ਛੋਟ ਦਿੱਤੀ ਗਈ ਹੈ। ਇਸ ਸਬੰਧੀ ਸ਼ਨੀਵਾਰ 18 ਅਕਤੂਬਰ ਨੂੰ ਨਗਰ ਨਿਗਮ ਹੁਸਿਆਰਪੁਰ ਦੇ ਪ੍ਰਾਪਰਟੀ ਟੈਕਸ ਕਾਉਂਟਰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰਹਿਣਗੇ। ਇਸ ਲਈ ਸ਼ਹਿਰ ਵਾਸੀ ਵੱਧ ਤੋਂ ਵੱਧ ਇਸ ਸਕੀਮ ਦਾ ਲਾਭ ਲੈਂਦੇ ਹੋਏ ਆਪਣਾ ਬਣਦਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣਾ ਯਕੀਨੀ ਬਣਾਉਣ।
ਇਸ ਦੇ ਨਾਲ ਹੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਕਰ ਵੱਡੇ ਪ੍ਰਾਪਰਟੀ ਟੈਕਸ ਡਿਫਾਲਟਰਾਂ ਵੱਲੋਂ ਆਪਣਾ ਪ੍ਰਾਪਰਟੀ ਟੈਕਸ ਜਮ੍ਹਾ ਨਹੀਂ ਕਰਵਾਇਆ ਜਾ ਰਿਹਾ, ਤਾਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤੇ ਜਾ ਰਹੇ ਹਨ ਅਤੇ ਨੋਟਿਸ ਪੀਰੀਅਡ ਦੇ ਵਿਚ ਪ੍ਰਾਪਰਟੀ ਟੈਕਸ ਜਮ੍ਹਾ ਨਾ ਕਰਵਾਉਣ ਵਾਲੇ ਡਿਫਾਲਟਰਾਂ ਦੀ ਪ੍ਰਾਪਰਟੀ ਨੂੰ ਸੀਲ ਕੀਤਾ ਜਾ ਰਿਹਾ ਹੈ । ਇਸ ਲਈ ਸਮੂਹ ਪ੍ਰਾਪਰਟੀ ਟੈਕਸ ਡਿਫਾਲਟਰ ਜਲਦ ਤੋਂ ਜਲਦ ਆਪਣਾ ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ, ਤਾਂ ਜੋ ਹੋਣ ਵਾਲੀ ਕਾਨੂੰਨੀ ਕਾਰਵਾਈ ਤੋਂ ਬਚਿਆ ਜਾ ਸਕੇ ।