ਨਵੇਂ ਚੁਣੇ ਗਏ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ ਵੱਲੋਂ ਪਾਰਟੀ ਸੁਪਰੀਮੋ ਕੇਜਰੀਵਾਲ, CM ਭਗਵੰਤ ਮਾਨ ਤੇ AAP ਦੀ ਲੀਡਰਸ਼ਿਪ ਦਾ ਧੰਨਵਾਦ
ਬਾਬੂਸ਼ਾਹੀ ਨੈਟਵਰਕ
ਚੰਡੀਗੜ੍ਹ 17 ਅਕਤੂਬਰ 2025 ਪੰਜਾਬ ਤੋਂ ਰਾਜ ਸਭਾ ਲਈ ਨਵੇਂ ਚੁਣੇ ਗਏ ਮੈਂਬਰ ਰਜਿੰਦਰ ਗੁਪਤਾ ਨੇ ਆਪਣੀ ਚੋਣ ਲਈ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਪੰਜਾਬ ਦੇ ਪਾਰਟੀ ਇੰਚਾਰਜ ਮਨੀਸ਼ ਸਿਸੋਦੀਆ ਅਤੇ ਪਾਰਟੀ ਦੀ ਬਾਕੀ ਸੀਨੀਅਰ ਲੀਡਰਸ਼ਿਪ ਦਾ ਦਿਲੋਂ ਧੰਨਵਾਦ ਕੀਤਾ ਹੈ। ਉਹਨਾਂ ਕਿਹਾ ਕਿ ਕਿ ਪਾਰਟੀ ਦੀ ਲੀਡਰਸ਼ਿਪ ਵੱਲੋਂ ਉਹਨਾਂ ਨੂੰ ਇਹ ਜਿੰਮੇਵਾਰੀ ਦੇ ਕੇ ਉਹਨਾਂ ਤੇ ਭਰੋਸਾ ਕੀਤਾ ਗਿਆ ਹੈ, ਜਿਸ ਤੇ ਪੂਰਾ ਉਤਰਨ ਲਈ ਆਪਣਾ ਉਹ ਪੂਰਾ ਵਾਹ ਲਾਉਣਗੇ। ਉਹਨਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਦੀ ਲੋਕ ਪੱਖੀ ਨੀਤੀ ਅਨੁਸਾਰ ਉਹ ਰਾਜ ਸਭਾ ਵਿੱਚ ਅਤੇ ਰਾਜ ਸਭਾ ਤੋਂ ਬਾਹਰ ਵੀ ਆਪਣੀ ਜਿੰਮੇਵਾਰੀ ਨਿਭਾਉਣਗੇ।
ਉਹਨਾਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਉਚੇਚਾ ਧੰਨਵਾਦ ਕੀਤਾ ਜਿਹੜੇ ਕਿ ਉਹਨਾਂ ਦੇ ਨਾਲ ਨਾਮਜ਼ਦ ਨਾਮਜ਼ਦਗੀ ਪੱਤਰ ਭਰਨ ਵੇਲੇ ਵੀ ਗਏ ਸਨ ਅਤੇ ਜਿਨ੍ਹਾਂ ਨੇ ਪੂਰੀ ਸ਼ਿੱਦਤ ਨਾਲ ਉਨਾਂ ਦੀ ਇਸ ਚੋਣ ਨੂੰ ਮੁਕੰਮਲ ਹੋਣ ਲਈ ਵੱਡਾ ਯੋਗਦਾਨ ਦਿੱਤਾ। ਗੁਪਤਾ ਨੇ ਕਿਹਾ ਕਿ ਪੰਜਾਬ ਦੇ ਹਿੱਤ ਲਈ ਜੋ ਵੀ ਮੁੱਖ ਮੰਤਰੀ ਵੱਲੋਂ ਹਦਾਇਤ ਹੋਏਗੀ ਉਸੇ ਮੁਤਾਬਕ ਉਹ ਆਪਣੀ ਰਾਜ ਸਭਾ ਦੇ ਮੈਂਬਰ ਦੀ ਜਿੰਮੇਵਾਰੀ ਪੰਜਾਬ ਦੇ ਲੋਕਾਂ ਪ੍ਰਤੀ ਨਿਭਾਉਣਗੇ।
ਉਨ੍ਹਾ ਪਾਰਟੀ ਦੇ ਉਨਾਂ ਸਾਰੇ ਨੇਤਾਵਾਂ ਅਤੇ ਵਰਕਰਾਂ ਅਤੇ ਬਾਕੀ ਲੋਕਾਂ ਦਾ ਵੀ ਧੰਨਵਾਦ ਕੀਤਾ ਜਿਨਾਂ ਨੇ ਉਹਨਾਂ ਨੂੰ ਚੁਣੇ ਜਾਣ ਤੇ ਵਧਾਈ ਦਿੱਤੀ। ਚੇਤੇ ਰਹੇ ਕੇ ਰਜਿੰਦਰ ਗੁਪਤਾ 16 ਅਕਤੂਬਰ ਨੂੰ ਬਿਨਾਂ ਮੁਕਾਬਲਾ ਰਾਜਸਭਾ ਦੀ ਖਾਲੀ ਸੀਟ ਲਈ ਜੇਤੂ ਕਰਾਰ ਦਿੱਤੇ ਗਏ ਸਨ। ਆਮ ਆਦਮੀ ਪਾਰਟੀ ਵੱਲੋਂ ਉਹਨਾਂ ਨੂੰ ਬਕਾਇਦਾ ਆਪਣਾ ਉਮੀਦਵਾਰ ਐਲਾਨਿਆ ਗਿਆ ਸੀ।