ਚੰਡੀਗੜ੍ਹ: ਗੱਤਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ
ਰਵੀ ਜੱਖੂ
ਚੰਡੀਗੜ੍ਹ, 19 ਅਕਤੂਬਰ 2025- ਚੰਡੀਗੜ੍ਹ ਦੇ ਦੜਬਾ ਖੇਤਰ ਦੇ ਵਿੱਚ ਇੱਕ BOX (ਗੱਤਾ) ਬਣਾਉਣ ਵਾਲੀ ਫੈਕਟਰੀ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ 'ਤੇ ਕਾਬੂ ਪਾਉਣ ਲਈ ਲਗਾਤਾਰ ਫਾਇਰ ਬ੍ਰਗੇਡ ਅਤੇ ਖੇਤਰ ਦੇ ਲੋਕ ਕੋਸ਼ਿਸ਼ ਕਰ ਰਹੇ ਹਨ। ਖ਼ਬਰ ਲਿਖੇ ਜਾਣ ਤੱਕ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਸੀ।
ਖ਼ਬਰ ਅਪਡੇਟ ਕੀਤੀ ਜਾ ਰਹੀ ਹੈ...