ਸਰਨਾ ਭਰਾਵਾਂ ਤੇ ਮਨਜੀਤ ਸਿੰਘ ਜੀ.ਕੇ. ਦੀ ਦਿੱਲੀ ਗੁਰਦੁਆਰਾ ਕਮੇਟੀ ਮੈਂਬਰਸ਼ਿਪ ਨੂੰ ਲੈ ਕੇ ਵੱਡਾ ਫੈਸਲਾ, ਪੜ੍ਹੋ ਵੇਰਵਾ
ਬਾਬੂਸ਼ਾਹੀ ਨੈਟਵਰਕ
ਨਵੀਂ ਦਿੱਲੀ, 25 ਅਕਤੂਬਰ, 2025: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿਚ ਅੱਜ ਕਮੇਟੀ ਦੇ ਸਾਬਕਾ ਪ੍ਰਧਾਨਾਂ ਪਰਮਜੀਤ ਸਿੰਘ ਸਰਨਾ, ਹਰਵਿੰਦਰ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ. ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ।
ਇਸ ਬਾਰੇ ਜਾਣਕਾਰੀ ਦਿੰਦਿਆਂ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਉਹਨਾਂ ਨੂੰ ਡਾਇਰੈਕਟਰ ਗੁਰਦੁਆਰਾ ਚੋਣਾਂ ਅਤੇ ਦਿੱਲੀ ਸਰਕਾਰ ਨੇ ਉਹਨਾਂ ਨੂੰ ਇਹਨਾਂ ਮੈਂਬਰਾਂ ਦੇ ਖਿਲਾਫ ਕਾਰਵਾਈ ਵਾਸਤੇ ਆਖਿਆ ਸੀ ਜਿਸ ਮਗਰੋਂ ਉਹਨਾਂ ਨੇ ਸਾਰੇ 50 ਮੈਂਬਰਾਂ ਨੂੰ ਇਸ ਬਾਰੇ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਅੱਜ ਜਨਰਲ ਇਜਲਾਸ ਸੱਦਿਆ ਗਿਆ ਸੀ ਜਿਸ ਵਿਚ ਸਾਰੇ ਮੈਂਬਰਾਂ ਨੇ ਮੈਂਬਰਸ਼ਿਪ ਰੱਦ ਕਰਨ ਦਾ ਮਤਾ ਪਾਸ ਕਰ ਦਿੱਤਾ ਤੇ ਹੁਣ ਮਤਾ ਦਿੱਲੀ ਸਰਕਾਰ ਨੂੰ ਭੇਜਿਆ ਜਾਵੇਗਾ।
ਉਹਨਾਂ ਦੱਸਿਆ ਕਿ ਜਨਰਲ ਇਜਲਾਸ ਵਿਚ 38 ਮੈਂਬਰ ਹਾਜ਼ਰ ਸਨ ਤੇ ਤਿੰਨ ਚੌਥਾਈ ਬਹੁਮਤ ਨਾਲ ਫੈਸਲਾ ਕਾਨੂੰਨ ਮੁਤਾਬਕ ਕੀਤਾ ਗਿਆ ਹੈ।