ਪਿੰਡ ਕਾਜਮਪੁਰ, ਕਹਾਲੀ, ਚੱਕ ਭਗਤੂਪੁਰ, ਬੋਪਾਰਾਏ ,ਬਰਿਆਰ, ਘੁਮਾਣ, ਚੀਮਾ ਕਲਾ ਅਤੇ ਮੁਲੋਵਾਲੀ ਵਿੱਚ ਪਰਾਲੀ ਪ੍ਰੋਟੈਕਸ਼ਨ ਫੋਰਸ ਪਹੁੰਚੀ
ਪਰਾਲੀ ਪ੍ਰਬੰਧਨ ਅਤੇ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਲਈ ਅਪੀਲ ਕੀਤੀ
ਰੋਹਿਤ ਗੁਪਤਾ
ਬਟਾਲਾ, 2 ਨਵੰਬਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਆਦਿੱਤਿਆ ਉੱਪਲ ਦੀ ਅਗਵਾਈ ਹੇਠ ਪਰਾਲੀ ਪ੍ਰਬੰਧਨ ਅਤੇ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਮੁਹਿੰਮ ਲਗਾਤਾਰ ਜਾਰੀ ਹੈ।
'ਪਰਾਲੀ ਪ੍ਰੋਟੈਕਸ਼ਨ ਫੋਰਸ' ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਵੱਲੋਂ ਪਿੰਡ ਕਾਜਮਪੁਰ, ਕਹਾਲੀ, ਚੱਕ ਭਗਤੂਪੁਰ, ਬੋਪਾਰਾਏ ,ਬਰਿਆਰ, ਘੁਮਾਣ, ਚੀਮਾ ਕਲਾ ਅਤੇ ਮੁਲੋਵਾਲੀ
ਵਿਖੇ ਵਿਜਿਟ ਕੀਤੀ ਗਈ, ਜਿਸ ਵਿੱਚ ਰਜਿੰਦਰ ਕੁਮਾਰ ਬਲਾਕ ਨੋਡਲ ਅਫ਼ਸਰ ਸ੍ਰੀ ਹਰਗੋਬਿੰਦਪੁਰ ਸਾਹਿਬ ਵਲੋਂ ਕਿਸਾਨਾਂ ਨੂੰ ਅੱਗ ਨਾ ਲਾਉਣ ਦੀ ਅਪੀਲ ਕੀਤੀ।ਪਿੰਡਾ ਵਿੱਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਅਪੀਲ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵਲੋਂ ਜਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਲਈ ਲੌੜੀਂਦੀ ਖੇਤੀ ਮਸ਼ੀਨਰੀ ਉਪਲੱਬਧ ਕਰਵਾਈ ਗਈ ਹੈ, ਜਿਸਦੀ ਮੈਪਿੰਗ ਕੀਤੀ ਜਾ ਚੁੱਕੀ ਹੈ। ਲੇਕਿਨ ਫਿਰ ਵੀ ਜੇਕਰ ਕਿਸੇ ਕਿਸਾਨ ਵੀਰ ਨੂੰ ਪਰਾਲੀ ਪ੍ਰਬੰਧਨ ਲਈ ਖੇਤੀ ਮਸ਼ੀਨਰੀ ਦੀ ਲੋੜ ਹੈ ਤਾਂ ਉਹ ਜ਼ਿਲ੍ਹਾ ਪੱਧਰ ਤੇ ਸਥਾਪਤ ਕੰਟਰੋਲ ਰੂਮ ਦੇ ਫੋਨ ਨੰਬਰ 01874-266376 'ਤੇ ਸੰਪਰਕ ਕਰ ਸਕਦਾ ਹੈ। ਉਸ ਕਿਸਾਨ ਨੂੰ ਪਿੰਡਾਂ ਵਿੱਚ ਤਾਇਨਾਤ ਨੋਡਲ/ਕਲੱਸਟਰ ਅਫਸਰਾਂ ਵਲੋਂ ਖੇਤੀ ਮਸ਼ੀਨਰੀ ਮੁਹੱਈਆ ਕਰਵਾਈ ਜਾਵੇਗੀ
ਇਸ ਮੌਕੇ ਕਲੱਸਟਰ ਇੰਚਾਰਜ ਬਲਵਿੰਦਰ ਸਿੰਘ ,ਮਾਨਿਕ ਕੁਮਾਰ ਨੋਡਲ ਅਫ਼ਸਰ ਦਲਵੀਰ ਸਿੰਘ, ਯੋਧਾ ਮਸੀਹ, ਭਗਵੰਤ ਸਿੰਘ ਏਐਸਆਈ, ਨੰਬਰਦਾਰ ਮਨਜਿੰਦਰ ਸਿੰਘ, ਨੋਡਲ ਅਫ਼ਸਰ ਗੁਰਪ੍ਰਤਾਪ ਸਿੰਘ, ਹਰਦੇਵ ਸਿੰਘ ਅਤੇ ਵਰੁਣ ਢੀੰਗਰਾ ਅਤੇ ਪੁਲਿਸ ਪਾਰਟੀ ਰਾਜਨ ਸਿੰਘ ਸਰਪੰਚ ਗੁਰਮੀਤ ਸਿੰਘ ਅਤੇ ਕਿਸਾਨ ਹਾਜ਼ਰ ਸਨ।