Ludhiana: ਨਸ਼ੇ ਅਤੇ ਬੁਲੇਟ ਮੋਟਰਸਾਈਕਲ ਸਮੇਤ ਤਸਕਰ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 3 ਨਵੰਬਰ 2025- ਕਮਿਸ਼ਨਰ ਪੁਲਿਸ ਲੁਧਿਆਣਾ ਸਵੱਪਨ ਸ਼ਰਮਾ ਆਈ.ਪੀ.ਐਸ. ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾੜੇ ਅਨਸ਼ਰਾ ਖਿਲਾਫ ਐਕਸ਼ਨ ਲੈਂਦੇ ਰੁਪਿੰਦਰ ਸਿੰਘ ਪੀ.ਪੀ.ਐਸ. ਡਿਪਟੀ ਕਮਿਸ਼ਨਰ ਪੁਲਿਸ ਸਿਟੀ ( ਦਿਹਾਤੀ ), ਵੈਭਵ ਸਹਿਗਲ ਪੀ.ਪੀ.ਐਸ. ਵਧੀਕ ਡਿਪਟੀ ਕਮਿਸ਼ਨਰ ਪੁਲਿਸ ਜੋਨ-4, ਇੰਦਰਜੀਤ ਸਿੰਘ ਪੀ.ਪੀ.ਐਸ. ਸਹਾਇਕ ਕਮਿਸ਼ਨਰ ਪੁਲਿਸ ਇੰਡਸਟਰੀ ਏਰੀਆ-ਏ ਅਤੇ ਅਮ੍ਰਿਤਪਾਲ ਸਿੰਘ ਇੰਸਪੈਕਟਰ ਮੁੱਖ ਅਫਸਰ ਥਾਣਾ ਕੂੰਮ ਕਲਾਂ ਲੁਧਿਆਣਾ ਦੀ ਅਗਵਾਈ ਹੇਠ ਲੁਧਿਆਣਾ ਸ਼ਹਿਰ ਵਿਖੇ ਨਸ਼ਾ ਤਸਕਰ ਨੂੰ ਥਾਣਾ ਕੂੰਮ ਕਲਾਂ ਲੁਧਿਆਣਾ ਦੇ ਅਧੀਨ ਪੈਂਦੀ ਚੌਕੀ ਕਟਾਣੀ ਕਲਾਂ ਦੇ ਚੌਕੀ ਇੰਚਾਰਜ ਸਬ ਇੰਸਪੈਕਟਰ ਸੁਰਜੀਤ ਸਿੰਘ ਅਤੇ ਉਸਦੀ ਪੁਲਿਸ ਪਾਰਟੀ ਵੱਲੋਂ ਮੁਸਤੈਦੀ ਨਾਲ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ ।
ਮਿਤੀ 01-11-2025 ਨੂੰ ਸ੍ਰੀ ਭੈਣੀ ਸਾਹਿਬ ਕੱਟ, ਕਟਾਣੀ ਕਲਾਂ ਲੁਧਿਆਣਾ ਵਿਖੇ ਦੋਰਾਨੇ ਨਾਕਾ ਬੰਦੀ ਥਾਣਾ ਕੂੰਮ ਕਲਾਂ ਲੁਧਿਆਣਾ ਦੀ ਪੁਲਿਸ ਪਾਰਟੀ ਦੁਆਰਾ ਸ਼ੱਕ ਦੇ ਅਧਾਰ ਪਰ ਇੱਕ ਨੌਜਵਾਨ ਲੜਕੇ ਜਗਦੀਪ ਸਿੰਘ ਉਰਫ ਜੱਗੀ ਪੁੱਤਰ ਮਨਜੀਤ ਸਿੰਘ ਵਾਸੀ ਪਿੰਡ ਕਟਾਣੀ ਕਲਾਂ ਥਾਣਾ ਕੂੰਮ ਕਲਾਂ ਲੁਧਿਆਣਾ ਨੂੰ ਕਾਬੂ ਕਰਕੇ ਉਸਦੇ ਕਬਜਾ ਵਿੱਚੋ 15 ਗ੍ਰਾਮ ਹੈਰੋਇਨ ਤੇ ਬੁੱਲੇਟ ਮੋਟਰਸਾਈਕਲ ਬਰਾਮਦ ਕੀਤੀ ਗਈ ।ਜਿਸਤੇ ਮੁੱਕਦਮਾ ਨੰਬਰ 130 ਮਿਤੀ 01-11-2025 अ/प 21-61-85 NDPS. ACT ਥਾਣਾ ਕੂੰਮ ਕਲਾਂ ਲੁਧਿਆਣਾ ਦਰਜ ਰਜਿਸਟਰ ਕਰਕੇ ਦੋਸੀ ਜਗਦੀਪ ਸਿੰਘ ਉਰਫ ਜੱਗੀ ਉਕਤ ਨੂੰ ਮੁਕੱਦਮਾ ਹਜਾ ਵਿੱਚ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕੀਤਾ ਜੋ ਮੁੱਢਲੀ ਪੁੱਛ ਗਿੱਛ ਪਰ ਪਤਾ ਲੱਗਾ ਕਿ ਦੇਸੀ ਜਗਦੀਪ ਸਿੰਘ ਉਰਫ ਜੰਗੀ ਉਕਤ ਦੇ ਖਿਲਾਫ ਪਹਿਲਾਂ ਵੀ ਨਸ਼ਾ ਵੇਚਣ ਸਬੰਧੀ 01 ਮੁਕੱਦਮਾ ਥਾਣਾ ਕੂੰਮ ਕਲਾਂ ਲੁਧਿਆਣਾ ਵਿਖੇ ਦਰਜ ਹੈ ਦੋਸੀ ਉਕਤ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਵੀ ਡੁਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਜਿਸਤੇ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।