ਸਾਇੰਸਦਾਨ ਵਰਿੰਦਰ ਵਰਮਾ ਦੀ ਅਗਵਾਈ ਹੇਠ ਪਿੰਡ ਘੁਮਾਣ ਅਤੇ ਧੀਰੋਵਾਲ ਵਿਖੇ ਸੈਂਟਰ ਟੀਮ ਪਹੁੰਚੀ
ਪਿੰਡਾਂ ਵਿੱਚ ਸਬਸਿਡੀ 'ਤੇ ਦਿੱਤੀਆ ਮਸ਼ੀਨਾਂ ਦੀ ਕੀਤੀ ਪੜਤਾਲ- ਕਿਸਾਨਾਂ ਵਲੋਂ ਪਰਾਲੀ ਪ੍ਰਬੰਧਨ ਦੇ ਉੱਦਮਾਂ ਦੀ ਕੀਤੀ ਸਰਾਹਨਾ
ਰੋਹਿਤ ਗੁਪਤਾ
ਸ੍ਰੀ ਹਰਗੋਬਿੰਦਪੁਰ ਸਾਹਿਬ/ਬਟਾਲਾ, 3 ਨਵੰਬਰ 2025- ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਘੁਮਾਣ ਅਤੇ ਧੀਰੋਵਾਲ ਵਿਖੇ ਸੈਂਟਰ ਟੀਮ ਸਾਇੰਸਦਾਨ ਵਰਿੰਦਰ ਵਰਮਾ ਸੀ.ਪੀ.ਸੀ.ਬੀ ਵਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਨਾਲ਼ ਦੌਰਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਵਲੋਂ ਪਿੰਡਾਂ ਵਿੱਚ ਸਬਸਿਡੀ 'ਤੇ ਦਿੱਤੀਆ ਮਸ਼ੀਨਾਂ ਦੀ ਪੜਤਾਲ ਕਰਨ ਉਪਰੰਤ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਨੂੰ ਲੈ ਕੇ ਕਿਸਾਨਾਂ ਨਾਲ ਗੱਲਬਾਤ ਕੀਤੀ।
ਇਸ ਰਜਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਨੇ ਦੱਸਿਆ ਕਿ ਕਿਸਾਨ ਵੱਖ ਵੱਖ ਖੇਤੀਮਸ਼ੀਨਾਂ ਦੀ ਵਰਤੋਂ ਕਰਕੇ ਪਰਾਲੀ ਨੂੰ ਅੱਗ ਲਗਾਏ ਬਿਨਾਂ ਕਣਕ ਅਤੇ ਹੋਰ ਫਸਲਾਂ ਦੀ ਬਿਜਾਈ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਕਿਸਾਨਾਂ ਵਲੋਂ ਪ੍ਰਸ਼ਾਸਨ ਨਾਲ ਸਹਿਯੋਗ ਕਰਦਿਆਂ ਪਰਾਲੀ ਪ੍ਰਬੰਧਨ ਲਈ ਸਹਿਯੋਗ ਕੀਤਾ ਜਾ ਰਿਹਾ ਹੈ ਅਤੇ ਬਹੁਤ ਸਾਰੇ ਕਿਸਾਨ ਪਸ਼ੂਆਂ ਆਦਿ ਲਈ ਫਸਲ ਦੀ ਰਹਿੰਦ ਖੂੰਹਦ ਦੀਆਂ ਗੱਠਾਂ ਬਣਾ ਰਹੇ ਹਨ, ਜੋ ਬਹੁਤ ਵਧੀਆ ਉਪਰਾਲਾ ਹੈ।
ਇਸ ਮੌਕੇ ਸ਼ਮਸ਼ੇਰ ਸਿੰਘ, ਸੁਭਪ੍ਰੀਤ ਸਿੰਘ, ਮਹਿੰਦਰ ਸਿੰਘ ਨੰਬਰਦਾਰ ਆਦਿ ਹਾਜ਼ਰ ਸਨ।