ਪੰਥਕ ਪ੍ਰਚਾਰਕ ਅਤੇ ਪੱਤਰਕਾਰ ਗੁਰਭੇਜ ਸਿੰਘ ਅਨੰਦਪੁਰੀ ਦੇ ਮਾਤਾ ਗੁਰਮੇਜ ਕੌਰ ਦਾ ਦਿਹਾਂਤ
ਰਾਕੇਸ਼ ਨਈਅਰ
ਚੋਹਲਾ ਸਾਹਿਬ/ਤਰਨਤਾਰਨ,3 ਨਵੰਬਰ 2025- ਪੰਥਕ ਪ੍ਰਚਾਰਕ ਅਤੇ ਨਿਊਜ ਵੈਬਸਾਈਟ ਨਜ਼ਰਾਨਾ ਟਾਈਮਜ ਡਾੱਟ ਕਾਮ ਦੇ ਮੁੱਖ ਸੰਪਾਦਕ ਸ.ਗੁਰਭੇਜ ਸਿੰਘ ਅਨੰਦਪੁਰੀ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਜੀ ਸ੍ਰੀਮਤੀ ਗੁਰਮੇਜ ਕੌਰ ਦਾ ਅਚਾਨਕ ਅਕਾਲ ਚਲਾਣਾ ਹੋ ਗਿਆ।ਮਾਤਾ ਗੁਰਮੇਜ ਕੌਰ ਜੀ ਤਕਰੀਬਨ ਅੱਸੀ ਵਰ੍ਹਿਆਂ ਦੀ ਉਮਰ ਭੋਗ ਕੇ ਗਏ।ਉਹ ਧਾਰਮਿਕ ਰੁਚੀਆਂ ਦੇ ਮਾਲਕ ਸਨ ਅਤੇ ਗੁਰੂ ਗ੍ਰੰਥ ਸਾਹਿਬ ਵਿੱਚ ਅਥਾਹ ਸ਼ਰਧਾ ਰੱਖਦੇ ਸਨ।ਸ.ਗੁਰਭੇਜ ਸਿੰਘ ਦੱਸਦੇ ਹਨ ਕਿ ਪੰਥਕ ਫ਼ੀਲਡ ਵਿੱਚ ਉਹਨਾਂ ਵੱਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੇ ਲਈ ਮਾਤਾ ਗੁਰਮੇਜ ਕੌਰ ਉਹਨਾਂ ਦੇ ਪ੍ਰੇਰਨਾ ਸਰੋਤ ਸਨ।ਉਹਨਾਂ ਦਾ ਅੰਤਿਮ ਸੰਸਕਾਰ ਅੱਜ ਉਹਨਾਂ ਦੇ ਜੱਦੀ ਪਿੰਡ ਸ਼ੰਗਾਰਪੁਰ ਜਿਲ੍ਹਾ ਤਰਨ ਤਾਰਨ ਵਿਖੇ ਕੀਤਾ ਗਿਆ ਅਤੇ ਅੰਤਿਮ ਅਰਦਾਸ ਮਿਤੀ 12 ਨਵੰਬਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਸ਼ੰਗਾਰਪੁਰ ਜਿਲ੍ਹਾ ਤਰਨ ਤਾਰਨ ਵਿਖੇ ਹੋਵੇਗੀ।ਦੇਸ਼-ਵਿਦੇਸ਼ ਦੀਆਂ ਪ੍ਰਮੁੱਖ ਧਾਰਮਿਕ,ਸਮਾਜਿਕ ਰਾਜਨੀਤਿਕ ਅਤੇ ਮੀਡੀਆ ਨਾਲ ਸਬੰਧਿਤ ਸ਼ਖਸੀਅਤਾਂ ਨੇ ਮਾਤਾ ਗੁਰਮੇਜ ਕੌਰ ਦੇ ਅਕਾਲ ਚਲਾਣੇ ਤੇ ਗਹਿਰਾ ਅਫ਼ਸੋਸ ਪ੍ਰਗਟ ਕਰਦਿਆਂ ਸ.ਗੁਰਭੇਜ ਸਿੰਘ ਅਨੰਦਪੁਰੀ ਦੇ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ ।