ਸੀਐਮ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਨੇ ਸੰਭਾਲਿਆ ਮੋਰਚਾ, ਹਰਮੀਤ ਸੰਧੂ ਦੇ ਹੱਕ 'ਚ ਕੀਤਾ ਜ਼ੋਰਦਾਰ ਪ੍ਰਚਾਰ
ਡਾ. ਗੁਰਪ੍ਰੀਤ ਕੌਰ ਨੇ ਪਿੰਡ ਪਧਰੀ ਕਲਾਂ ਵਿੱਚ ਕੀਤਾ ਚੋਣ ਪ੍ਰਚਾਰ, ਲੋਕਾਂ ਨੂੰ 11 ਨਵੰਬਰ ਨੂੰ 3 ਨੰਬਰ ਦਾ ਬਟਨ ਦਬਾਉਣ ਦੀ ਕੀਤੀ ਅਪੀਲ
ਮਾਨ ਪਰਿਵਾਰ ਚੋਣ ਮੈਦਾਨ ਵਿੱਚ: ਡਾ. ਗੁਰਪ੍ਰੀਤ ਕੌਰ ਨੇ ਲੋਕਾਂ ਨੂੰ 'ਝਾੜੂ' ਦਾ ਸਮਰਥਨ ਕਰਨ ਦੀ ਕੀਤੀ ਅਪੀਲ, ਮਿਲਿਆ ਭਾਰੀ ਸਮਰਥਨ
ਤਰਨਤਾਰਨ, 8 ਨਵੰਬਰ
ਤਰਨਤਾਰਨ ਵਿਧਾਨ ਸਭਾ ਜਿਮਨੀ ਚੋਣ ਦੇ ਗਰਮ ਮਾਹੌਲ ਵਿਚਕਾਰ, ਆਮ ਆਦਮੀ ਪਾਰਟੀ (ਆਪ) ਦੀ ਚੋਣ ਮੁਹਿੰਮ ਨੂੰ ਅੱਜ ਉਸ ਸਮੇਂ ਹੋਰ ਹੁਲਾਰਾ ਮਿਲਿਆ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਤਨੀ, ਡਾ. ਗੁਰਪ੍ਰੀਤ ਕੌਰ ਅਤੇ ਉਨ੍ਹਾਂ ਦੀ ਮਾਤਾ ਨੇ ਨਿੱਜੀ ਤੌਰ 'ਤੇ ਚੋਣ ਮੈਦਾਨ ਵਿੱਚ ਉਤਰ ਕੇ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਲਈ ਚੋਣ ਪ੍ਰਚਾਰ ਕੀਤਾ।
ਪਿੰਡ ਪਧਰੀ ਕਲਾਂ ਵਿੱਚ ਇੱਕ ਹੋਇਆ ਵਿਸ਼ਾਲ ਇਕੱਠ
ਡਾ. ਗੁਰਪ੍ਰੀਤ ਕੌਰ ਅਤੇ ਮਾਤਾ ਜੀ ਨੇ ਹਲਕੇ ਦੇ ਪਿੰਡ ਪਧਰੀ ਕਲਾਂ ਪਹੁੰਚੀਆਂ ਅਤੇ ਲੋਕਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਚੋਣ ਪ੍ਰਚਾਰ ਦੌਰਾਨ, ਉਨ੍ਹਾਂ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਬਾਰੇ ਜਾਣਕਾਰੀ ਦਿੱਤੀ ਅਤੇ ਹਲਕੇ ਦੇ ਵਿਕਾਸ ਲਈ 'ਆਪ' ਉਮੀਦਵਾਰ ਦਾ ਸਮਰਥਨ ਕਰਨ ਦੀ ਅਪੀਲ ਕੀਤੀ।
11 ਨਵੰਬਰ ਨੂੰ 3 ਨੰਬਰ ਬਟਨ ਦਬਾਉਣ ਦਾ ਦਿੱਤਾ ਸੱਦਾ
ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਉਨ੍ਹਾਂ ਨੂੰ 11 ਨਵੰਬਰ ਨੂੰ ਵੱਡੀ ਗਿਣਤੀ ਵਿੱਚ ਵੋਟ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਲੋਕਾਂ ਨੂੰ ਹਲਕੇ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਵੋਟਿੰਗ ਵਾਲੇ ਦਿਨ 3 ਨੰਬਰ 'ਤੇ ਮੌਜੂਦ ਝਾੜੂ ਦੇ ਨਿਸ਼ਾਨ ਵਾਲੇ ਬਟਨ ਨੂੰ ਦੱਬਾ ਕੇ ਹਰਮੀਤ ਸਿੰਘ ਸੰਧੂ ਦੀ ਸ਼ਾਨਦਾਰ ਜਿੱਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ।
Click to Follow Babushahi Facebook page →