ਸ਼ਹੀਦੀ ਸਮਾਗਮ ਦੌਰਾਨ ਕਿਸੇ ਵੀ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਸਿਹਤ ਵਿਭਾਗ ਤਿਆਰ-ਬਰ-ਤਿਆਰਃ- ਡਾ. ਸੁਰਜੀਤ ਸਿੰਘ
ਅੱਗ ਬੁਝਾਊ ਯੰਤਰ ਦੀ ਵਰਤੋਂ ਦੀ ਸਿਖਲਾਈ ਦਿੱਤੀ ਗਈ
ਸ਼੍ਰੀ ਕੀਰਤਪੁਰ ਸਾਹਿਬ (14 ਨੰਵਬਰ,2025) : ਪੀ.ਐੱਚ.ਸੀ ਕੀਰਤਪੁਰ ਸਾਹਿਬ ਵਿਖੇ ਸਿਵਲ ਸਰਜਨ ਐੱਸ.ਬੀ.ਐੱਸ ਨਗਰ ਡਾ.ਗੁਰਿੰਦਰਜੀਤ ਸਿੰਘ ਅਤੇ ਡੀ.ਐੱਮ.ਸੀ ਡਾਕਟਰ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਹੰਗਾਮੀ ਹਾਲਾਤ 'ਚ ਅੱਗ ਬੁਝਾਉਣ ਸਬੰਧੀ ਵਿਸੇਸ਼ ਮੌਕ ਡਰਿੱਲ ਕਰਵਾਈ ਗਈ। ਇਸ ਮੌਕੇ ਪੀ.ਐੱਚ.ਸੀ ਕੀਰਤਪੁਰ ਸਾਹਿਬ ਦੇ ਸਾਰੇ ਸਟਾਫ਼ ਨੂੰ ਅੱਗ ਲੱਗਣ 'ਤੇ ਤੁਰੰਤ ਕਾਰਵਾਈ ਕਰਨ, ਸਹੀ ਢੰਗ ਨਾਲ ਅੱਗ ਬੁਝਾਊ ਯੰਤਰ ਦੀ ਵਰਤੋਂ ਕਰਨ ਅਤੇ ਸੁਰੱਖਿਆ ਦੇ ਨਿਯਮਾਂ ਬਾਰੇ ਸਿਖਲਾਈ ਦਿੱਤੀ ਗਈ। ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਨੂੰ ਧਿਆਨ ਵਿੱਚ ਰੱਖਦਿਆਂ ਇਸ ਤਰ੍ਹਾਂ ਦੇ ਸੁਰੱਖਿਆ ਅਭਿਆਸ ਬੇਹੱਦ ਮਹੱਤਵਪੂਰਨ ਹਨ। ਉਨ੍ਹਾਂ ਕਿਹਾ ਕਿ ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਦੇ ਮੱਦੇਨਜ਼ਰ ਸੁਰੱਖਿਆ ਪੱਖੋਂ ਪੂਰੀ ਤਿਆਰੀ ਲਾਜ਼ਮੀ ਹੈ। ਉਹਨਾਂ ਕਿਹਾ ਕਿ ਮੌਕ ਡਰਿੱਲ ਵਰਗੇ ਅਭਿਆਸ ਨਾਲ ਹੰਗਾਮੀ ਹਾਲਾਤ ਵਿੱਚ ਜਾਨਮਾਲ ਦੀ ਰੱਖਿਆ ਕਰਨਾ ਸੰਭਵ ਹੁੰਦਾ ਹੈ। ਡਾ. ਸੁਰਜੀਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਅੱਗੇ ਵੀ ਸਮੇਂ-ਸਮੇਂ ‘ਤੇ ਅਜਿਹੇ ਅਭਿਆਸ ਕਰਵਾਏ ਜਾਣਗੇ ਤਾਂ ਜੋ ਲੋਕਾਂ ਅਤੇ ਸਟਾਫ਼ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਬਲਾਕ ਐਕਸਟੈਨਸ਼ਨ ਅਜੂਕੇਟਰ ਰਤਿਕਾ ਓਬਰਾਏ ਨੇ ਦੱਸਿਆ ਕਿ ਇਸ ਮੌਕੇ ਬਲਾਕ ਮੈਡੀਕਲ ਅਫ਼ਸਰ, ਮੈਡੀਕਲ ਅਫ਼ਸਰ, ਫਾਰਮੇਸੀ ਅਫ਼ਸਰ, ਸਟਾਫ਼ ਨਰਸ, ਐੱਸ.ਆਈ, ਹੈਲਥ ਇੰਸਪੈਕਟਰ, ਕਮਿਊਨਿਟੀ ਹੈਲਥ ਅਫ਼ਸਰ ਅਤੇ ਮਲਟੀ ਪਰਪਜ਼ ਹੈਲਥ ਵਰਕਰ ਸਮੇਤ ਸਾਰੇ ਸਟਾਫ਼ ਮੈਂਬਰ ਮੌਜੂਦ ਸਨ।