ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਧਰਮ ਰੱਖਿਅਕ ਯਾਤਰਾ” : ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 17 ਨਵੰਬਰ 2025
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਅਤੇ ਉਨ੍ਹਾਂ ਨਾਲ ਸ਼ਹੀਦ ਹੋਏ ਮਹਾਨ ਗੁਰਸਿੱਖ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਧਰਮ ਰੱਖਿਅਕ ਯਾਤਰਾ” ਦਾ ਦੂਜਾ ਦਿਨ ਦਿੱਲੀ ਦੀ ਧਰਤੀ ‘ਤੇ ਰੂਹਾਨੀ ਰੋਸ਼ਨੀ ਨਾਲ ਭਰਪੂਰ ਰਿਹਾ।
ਸਰਦਾਰ ਕਾਲਕਾ ਨੇ ਦੱਸਿਆ ਕਿ ਇਹ ਪਵਿੱਤਰ ਯਾਤਰਾ ਇਤਿਹਾਸਕ ਗੁਰਦੁਆਰਾ ਰਕਾਬ ਗੰਜ ਸਾਹਿਬ ਤੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋ ਕੇ ਸ਼ਾਦੀਪੁਰ ਤੱਕ ਪਹੁੰਚ ਚੁੱਕੀ ਹੈ। ਦੂਰ-ਦਰਾਡੇ ਤੋਂ ਆਈ ਸੰਗਤ ਨੇ ਨਗਰ ਕੀਰਤਨ ਦੇ ਦਰਸ਼ਨਾਂ ਦਾ ਲਾਭ ਲੈਂਦਿਆਂ ਗੁਰੂ ਘਰ ਦੀ ਮੇਹਰ ਨੂੰ ਆਪਣੇ ਅੰਦਰ ਮਹਿਸੂਸ ਕੀਤਾ।
ਉਨ੍ਹਾਂ ਨੇ ਦੱਸਿਆ ਕਿ ਯਾਤਰਾ ਅੱਜ ਪੱਛਮੀ ਦਿੱਲੀ ਦੇ ਕਈ ਇਲਾਕਿਆਂ ਵਿੱਚ ਸ਼ਾਨ ਨਾਲ ਗੁਜ਼ਰੇਗੀ ਅਤੇ ਰਾਤ ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ–ਬਾਬਾ ਫਤਿਹ ਸਿੰਘ ਜੀ, ਫਤਿਹ ਨਗਰ, ਦਿੱਲੀ ਵਿਖੇ ਪਹੁੰਚ ਕੇ ਵਿਸ਼ਰਾਮ ਕਰੇਗੀ।
ਸਰਦਾਰ ਕਾਲਕਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਮਹਿਮਾ ਨਾਲ ਭਰਪੂਰ ਇਸ ਯਾਤਰਾ ਨੇ ਸਿੱਖ ਸੰਗਤ ਵਿੱਚ ਅਪਾਰ ਚੜ੍ਹਦੀ ਕਲਾ ਦਾ ਜੋਤ ਜਗਾਈ ਹੈ।
ਉਨ੍ਹਾਂ ਨੇ ਸੰਗਤ ਨੂੰ ਸਹੂਲਤ ਦੇਣ ਲਈ ਇਹ ਵੀ ਦੱਸਿਆ ਕਿ ਪਾਲਕੀ ਸਾਹਿਬ ਦੀ ਲਾਈਵ ਲੋਕੇਸ਼ਨ ਹੁਣ ਦਿੱਖੀ ਜਾ ਸਕਦੀ ਹੈ। ਇਸ ਲਈ ਸਾਰੇ ਸਤਿਕਾਰਯੋਗ ਸੰਗਤ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਧਿਕਾਰਿਕ ਵੈੱਬਸਾਈਟ ‘ਤੇ ਜਾ ਕੇ www.dsgmc.in ‘ਤੇ ਕਲਿੱਕ ਕਰਨ।