ਵਿਧਾਇਕ ਸ਼ੈਰੀ ਕਲਸੀ ਨੇ ਲਾਈਟਾਂ ਲਗਾਉਣ ਦਾ ਕੀਤਾ ਉਦਘਾਟਨ
ਦੁਕਾਨਦਾਰਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਕੀਤਾ ਧੰਨਵਾਦ
ਰੋਹਿਤ ਗੁਪਤਾ
ਬਟਾਲਾ, 18 ਨਵੰਬਰ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਨੂੰ ਅੱਗੇ ਵਧਾਉਂਦਿਆਂ ਅੱਜ 94 ਲੱਖ ਰੁਪਏ ਦੀ ਲਾਗਤ ਨਾਲ ਹੰਸਲੀ ਪੁਲ ਜਲੰਧਰ ਤੋਂ ਬਾਈਪਾਸ ਬਟਾਲਾ-ਜਲੰਧਰ ਰੋਡ ਤੱਕ 136 ਲਾਈਟਾਂ ਲਗਾਉਣ ਦਾ ਦੁਕਾਨਦਾਰਾਂ ਦੀ ਮੌਜੂਦਗੀ ਵਿੱਚ ਉਦਘਾਟਨ ਕੀਤਾ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਡਾਇਰੈਕਟਰ ਮਨਜੀਤ ਸਿੰਘ ਭੁੱਲਰ, ਚੇਅਰਮੈਨ ਮਾਨਿਕ ਮਹਿਤਾ, ਪ੍ਰਧਾਨ ਵਿਜੇ ਕੁਮਾਰ ਸੋਨੀ ਸਮੇਤ ਦੁਕਾਨਦਾਰ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।
ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਜਲੰਧਰ ਰੋਡ ਤੇ ਦੁਕਾਨਦਾਰਾਂ ਵਲੋਂ ਲਾਈਟਾਂ ਨਾ ਲੱਗਣ ਹੋਣ ਦੀ ਮੁਸ਼ਕਿਲ ਉਨ੍ਹਾਂ ਨੇ ਧਿਆਨ ਵਿੱਚ ਲਿਆਂਦੀ ਸੀ, ਜਿਸ ਨੂੰ ਅੱਜ ਹੱਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਣ ਰਾਤ ਵੇਲੇ ਅਤੇ ਸਵੱਖਤੇ ਲੋਕਾਂ ਨੂੰ ਲਾਈਟਾਂ ਲੱਗਣ ਨਾਲ ਆਵਾਜਾਈ ਦੌਰਾਨ ਮੁਸਕਿਲ ਤੋਂ ਨਿਜਾਤ ਮਿਲੇਗੀ। ਉਨ੍ਹਾਂ ਦੱਸਿਆ ਕਿ ਹੰਸਲੀ ਪੁਲ ਤੋਂ ਲੈ ਕੇ ਜਲੰਧਰ-ਬਟਾਲਾ ਬਾਈਪਾਸ ਜਿਥੇ ਨਵੇਂ ਗੇਟ ਦੀ ਉਸਾਰੀ ਚੱਲ ਰਹੀ ਤੱਕ 136 ਲਾਈਟਾਂ ਲਗਾਈਆਂ ਜਾਣਗੀਆਂ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ ਗਾਂਧੀ ਚੌਂਕ ਤੋਂ ਲੈ ਕੇ ਅਗਰਸੈਨ ਚੌਂਕ, ਬਟਾਲਾ- ਸ੍ਰੀ ਅੰਮ੍ਰਿਤਸਰ ਸਾਹਿਬ ਬਾਈਪਾਸ ਤੱਕ ਅਤੇ ਗੁਰਦਾਸਪੁਰ ਰੋਡ 'ਤੇ ਵੀ ਜਲਦ ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਹਲਕੇ ਵਿੱਚ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਦਿਨੀ ਮੁੱਖ ਮੰਤਰੀ ਪੰਜਾਬ ਵਲੋਂ ਬਟਾਲਾ ਵਾਸੀਆਂ ਅਤੇ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸਹੂਲਤਾਂ ਦੇਣ ਦੇ ਮੰਤਵ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਉਦਘਾਟਨ ਕੀਤਾ ਗਿਆ ਹੈ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆਹੈ। ਸ਼ਹਿਰ ਦੀ ਲਾਇਬ੍ਰੇਰੀ ਦੀ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ। ਸਕੂਲ ਆਫ ਐੱਮੀਨੈੱਸ ਦੀ ਉਸਾਰੀ ਕਰਵਾਈ ਗਈ ਹੈ। ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਪੁਜਦਾ ਕਰਨ ਲਈ ਆਮ ਆਦਮੀ ਕਲੀਨਿਕ ਖੋਲੇ ਗਏ ਹਨ। ਸ਼ਹਿਰ ਅੰਦਰ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਯਤਨ ਕੀਤੇ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ।
ਇਸ ਮੌਕੇ ਦੁਕਾਨਦਾਰਾਂ ਨੇ ਇੱਕ ਆਵਾਜ਼ ਵਿੱਚ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜਲੰਧਰ ਰੋਡ ਤੇ ਲਾਈਟਾਂ ਲੱਗਣ ਨਾਲ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਗਾਹਕਾਂ ਸਮੇਤ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਜਦੋਂ ਦੇ ਸ਼ੈਰੀ ਕਲਸੀ ਵਿਧਾਇਕ ਬਣਨੇ ਹਨ ਉਨ੍ਹਾਂ ਵਲੋਂ ਦਿਨ ਰਾਤ ਬਟਾਲਾ ਦੇ ਵਿਕਾਸ ਲਈ ਕੀਤਾ ਜਾ ਰਿਹਾ ਹੈ, ਜੋ ਬਹੁਤ ਸਲਾਘਾਯੋਗ ਹੈ।
ਇਸ ਮੌਕੇ ਸੀਨੀਅਰ ਆਗੂ ਮਾਸਟਰ ਤਿਲਕ ਰਾਜ, ਬਲਬੀਰ ਸਿੰਘ ਬਿੱਟੂ, ਚੇਅਰਮੈਨ ਚਰਨਜੀਤ ਸਿੰਘ, ਐੱਸ ਡੀ ਓ ਪਰਵੀਨ ਕੁਮਾਰ, ਐਮ.ਸੀ ਬਲਵਿੰਦਰ ਸਿੰਘ ਮਿੰਟਾਂ, ਪ੍ਰਧਾਨ ਵੀਨੂੰ ਕਾਹਲੋਂ, ਬੰਟੀ ਟਰੈਂਡਜ ਅਮਰੀਕ ਸਿੰਘ ਲੰਬੜਦਾਰ, ਵਿੱਕੀ ਚੌਹਾਨ, ਭੁਪਿੰਦਰ ਸਿੰਘ, ਰਜਿੰਦਰ ਸਿੰਘ, ਪਰਦੀਪ ਕੁਮਾਰ ਸਮੇਤ ਦੁਕਾਨਦਾਰ ਅਤੇ ਵੱਖ ਵੱਖ ਸ਼ਖਸੀਅਤਾਂ ਮੌਜੂਦ ਸਨ।