ਪੱਤਰਕਾਰ ਰਜਨੀਸ਼ ਬਾਂਸਲ ਨੂੰ ਸਦਮਾ, ਪਿਤਾ ਦਾ ਦੇਹਾਂਤ
ਦੀਪਕ ਜੈਨ
ਜਗਰਾਉਂ 27 ਨਵੰਬਰ 2025-ਜਗਰਾਉਂ ਸ਼ਹਿਰ ਦੇ ਪੱਤਰਕਾਰ ਰਜਨੀਸ਼ ਬਾਂਸਲ ਉੱਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ, ਕਿਉਂਕਿ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਜੀ, ਵਿਨੋਦ ਕੁਮਾਰ ਬਾਂਸਲ, ਬੀਤੇ ਦਿਨ 26 ਨਵੰਬਰ ਨੂੰ ਅਕਾਲ ਚਲਾਣਾ ਕਰ ਗਏ ਹਨ। ਇਸ ਖ਼ਬਰ ਨਾਲ ਇਲਾਕੇ ਦੇ ਪੱਤਰਕਾਰੀ, ਸਮਾਜਿਕ ਅਤੇ ਸਿਆਸੀ ਹਲਕਿਆਂ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।ਸ੍ਰੀ ਵਿਨੋਦ ਕੁਮਾਰ ਬਾਂਸਲ ਦਾ ਅੰਤਿਮ ਸਸਕਾਰ ਅੱਜ ਦੁਪਹਿਰ 2:00 ਵਜੇ ਜਗਰਾਉਂ ਦੇ ਸ਼ੇਰਪੁਰਾ ਰੋਡ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਜਿੱਥੇ ਸ਼ਹਿਰ ਦੇ ਰਾਜਨੀਤਿਕ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀਆਂ ਨੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਜ਼ਿਕਰ ਯੋਗ ਹੈ ਕਿ ਸ੍ਰੀ ਵਿਨੋਦ ਕੁਮਾਰ ਬਾਂਸਲ ਪਿਛਲੇ ਲੰਮੇ ਸਮੇਂ ਤੋਂ ਮਹਾਂਵੀਰ ਦੁਸ਼ਹਿਰਾ ਕਮੇਟੀ ਮੰਡੀ, ਜਗਰਾਉਂ ਦੇ ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਨਿਭਾਉਂਦੇ ਰਹੇ। ਸ਼ਹਿਰ ਦੀਆਂ ਕਈ ਸਮਾਜ ਸੇਵੀ ਸੰਸਥਾਵਾਂ ਨਾਲ ਜੁੜ ਕੇ ਉਨ੍ਹਾਂ ਨੇ ਸਮਾਜ ਸੇਵਾ ਦੇ ਕੰਮਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਪਾਇਆ ਅਤੇ ਆਪਣਾ ਅਨਮੋਲ ਯੋਗਦਾਨ ਦਿੱਤਾ।ਉਨ੍ਹਾਂ ਦੇ ਸਮਾਜਿਕ ਕੰਮਾਂ ਅਤੇ ਮਾਣਵਤਾਵਾਦੀ ਯੋਗਦਾਨ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।