ਚੋਣਾਂ ਦਾ ਐਲਾਨ ਹੁੰਦੇ ਹੀ ਗੁਰਦਾਸਪੁਰ ਵਿਧਾਨ ਸਭਾ ਹਲਕੇ ਵਿੱਚ ਰਮਨ ਬਹਿਲ ਨੂੰ ਵੱਡਾ ਸਮਰਥਨ
*ਭੁੱਲੇ ਚੱਕ ਦੀ ਸਮੁੱਚੀ ਪੰਚਾਇਤ ਅਤੇ ਪਿੰਡ ਦੇ ਅਨੇਕਾਂ ਮੁਹਤਬਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ
ਰੋਹਿਤ ਗੁਪਤਾ
ਗੁਰਦਾਸਪੁਰ, 1 ਦਸੰਬਰ ਬਲਾਕ ਸੰਮਤੀ ਅਤੇ ਜ਼ਿਲ੍ਾ ਪਰਿਸ਼ਦ ਚੋਣਾਂ ਦਾ ਐਲਾਨ ਹੁੰਦਿਆਂ ਹੀ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਮਰਥਨ ਮਿਲਿਆ ਜਦੋਂ ਇਸ ਹਲਕੇ ਦੇ ਅਹਿਮ ਪਿੰਡ ਭੁੱਲੇ ਚੱਕ ਦੀ ਸਮੁੱਚੀ ਪੰਚਾਇਤ ਅਤੇ ਦਰਜਨਾਂ ਮੁਹਤਵਰਾਂ ਨੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ ਕਬੂਲੀ ਹੈ। ਇਸ ਤਹਿਤ ਅੱਜ ਉਕਤ ਸਾਰੀ ਪੰਚਾਇਤ ਅਤੇ ਹੋਰ ਸ਼ਖਸ਼ੀਅਤਾਂ ਨੇ ਰਮਨ ਬਹਿਲ ਦੇ ਨਿਵਾਸ ਸਥਾਨ ਤੇ ਪਹੁੰਚ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਦੌਰਾਨ ਜਿੱਥੇ ਰਮਨ ਬਹਿਲ ਨੇ ਉਕਤ ਸਾਰੀ ਪੰਚਾਇਤ ਅਤੇ ਹੋਰ ਪਰਿਵਾਰਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਨਿੱਘਾ ਸਵਾਗਤ ਕੀਤਾ ਉਸ ਦੇ ਨਾਲ ਹੀ ਪਾਰਟੀ ਦੇ ਸਮੂਹ ਬਲਾਕ ਪ੍ਰਧਾਨਾਂ ਅਤੇ ਹੋਰ ਅਹੁਦੇਦਾਰਾਂ ਨੇ ਵੀ ਉਕਤ ਸਾਰੀਆਂ ਸ਼ਖਸ਼ੀਅਤਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਵਧਾਈ ਦਿੱਤੀ।
ਇਸ ਮੌਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਬਲਵਿੰਦਰ ਸਿੰਘ ਖਾਲਸਾ ਅਤੇ ਪਿੰਡ ਭੁੱਲੇ ਚੱਕ ਦੇ ਸਰਪੰਚ ਲਖਵਿੰਦਰ ਸਿੰਘ ਸਮੇਤ ਹੋਰ ਸ਼ਖਸ਼ੀਅਤਾਂ ਨੇ ਕਿਹਾ ਕਿ ਉਹਨਾਂ ਨੇ ਆਮ ਆਦਮੀ ਪਾਰਟੀ ਜੀ ਸਰਕਾਰ ਵੱਲੋਂ ਹਲਕਾ ਇੰਚਾਰਜ ਰਮਨ ਬਹਿਲ ਦੀ ਅਗਵਾਈ ਹੇਠ ਪਿਛਲੇ ਸਾਲਾਂ ਦੌਰਾਨ ਹਲਕੇ ਵਿੱਚ ਕਰਵਾਏ ਗਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਇਸ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਉਹਨਾਂ ਜ਼ੋਰਦਾਰ ਦਾਅਵਾ ਕੀਤਾ ਕਿ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੇਮਿਸਾਲ ਵਿਕਾਸ ਕਾਰਜ ਕਰਕੇ ਇਹ ਸਿੱਧ ਕਰ ਦਿੱਤਾ ਹੈ ਕਿ ਪੰਜਾਬ ਵਾਸੀਆਂ ਕੋਲ ਆਮ ਆਦਮੀ ਪਾਰਟੀ ਹੀ ਇੱਕੋ ਇੱਕ ਵਿਕਲਪ ਹੈ ਜੋ ਸੂਬੇ ਨੂੰ ਮੰਦਹਾਲੀ ਦੇ ਦੌਰ ਵਿੱਚੋਂ ਕੱਢ ਸਕਦੀ ਹੈ। ਇਹੀ ਪਾਰਟੀ ਦੀ ਸਰਕਾਰ ਇਸ ਸੂਬੇ ਦੀਆਂ ਸਾਰੀਆਂ ਸਮੱਸਿਆਵਾਂ ਦਾ ਖਾਤਮਾ ਕਰਨ ਦੇ ਸਮਰੱਥ ਹੈ। ਉਹਨਾਂ ਕਿਹਾ ਕਿ ਪਿੰਡ ਭੁੱਲੇ ਚੱਕ ਦੇ ਵਿਕਾਸ ਵਿੱਚ ਵੀ ਵੱਡੀਆਂ ਕਮੀਆਂ ਰਹੀਆਂ ਹਨ ਜਿਸ ਦੇ ਚਲਦਿਆਂ ਉਨਾਂ ਨੇ ਹੁਣ ਪਿੰਡ ਦੇ ਭਵਿੱਖ ਨੂੰ ਹੋਰ ਬਿਹਤਰ ਬਣਾਉਣ ਲਈ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਉਹਨਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਨੂੰ ਨਾ ਸਿਰਫ ਪਿੰਡ ਭੁੱਲੇ ਚੱਕ ਵਿੱਚ ਮਜਬੂਤ ਕਰਨਗੇ ਸਗੋਂ ਸਮੁੱਚੇ ਹਲਕੇ ਅਤੇ ਜ਼ਿਲੇ ਅੰਦਰ ਵੀ ਇਸ ਪਾਰਟੀ ਦਾ ਝੰਡਾ ਬੁਲੰਦ ਕਰਨ ਲਈ ਰਮਨ ਬਹਿਲ ਦੀ ਅਗਵਾਈ ਹੇਠ ਇੱਕ ਟੀਮ ਵਾਂਗ ਕੰਮ ਕਰਨਗੇ।
ਉਹਨਾਂ ਵਿਰੋਧੀ ਪਾਰਟੀਆਂ ਤੇ ਕਈ ਤਰ੍ਹਾਂ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਇਹਨਾਂ ਪਾਰਟੀਆਂ ਦੇ ਕਾਰਜਕਾਲ ਦੌਰਾਨ ਕਈ ਗ੍ਰਾਂਟਾਂ ਆਈਆਂ। ਪਰ ਉਨਾਂ ਦੀ ਸਹੀ ਵਰਤੋਂ ਨਹੀਂ ਹੋਈ ਜਿਸ ਕਾਰਨ ਉਹਨਾਂ ਦਾ ਪਿੰਡ ਅਜੇ ਵੀ ਬੁਰੀ ਤਰ੍ਹਾਂ ਪਛੜਿਆ ਹੋਇਆ ਹੈ। ਉਹਨਾਂ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਪੱਖ ਤੋਂ ਕੋਈ ਵੀ ਬਿਹਤਰ ਸਹੂਲਤ ਨਹੀਂ ਹੈ। ਪਰ ਹੁਣ ਉਹਨਾਂ ਨੂੰ ਪੂਰਨ ਉਮੀਦ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਪਿੰਡ ਦੇ ਸਾਰੇ ਮਸਲੇ ਹੱਲ ਕਰੇਗੀ ਅਤੇ ਇਸ ਪਿੰਡ ਨੂੰ ਨਮੂਨੇ ਦਾ ਪਿੰਡ ਬਣਾਵੇਗੀ।
ਇਸ ਮੌਕੇ ਹਲਕਾ ਇੰਚਾਰਜ ਰਮਨ ਬਹਿਲ ਨੇ ਕਿਹਾ ਕਿ ਉਹਨਾਂ ਨੇ ਜਿੱਥੇ ਸਮੁੱਚੇ ਹਲਕੇ ਅਤੇ ਸ਼ਹਿਰ ਗੁਰਦਾਸਪੁਰ ਦਾ ਵਿਕਾਸ ਕਰਵਾਇਆ ਹੈ, ਇਸ ਦੇ ਨਾਲ ਹੀ ਉਹ ਪਿੰਡ ਭੁੱਲੇ ਚੱਕ ਦੇ ਲੋਕਾਂ ਦੀਆਂ ਉਮੀਦਾਂ ਤੇ ਵੀ ਖਰੇ ਉਤਰਨਗੇ ਅਤੇ ਇਸ ਪਿੰਡ ਦੇ ਲੋਕਾਂ ਦੀ ਮੰਗ ਅਤੇ ਲੋੜ ਅਨੁਸਾਰ ਹਰ ਤਰ੍ਹਾਂ ਦੀ ਸੁਵਿਧਾ ਉਪਲਬਧ ਕਰਵਾਉਣ ਲਈ ਕੋਈ ਕਸਰ ਨਹੀਂ ਛੱਡਣਗੇ। ਰਮਨ ਬਹਿਲ ਨੇ ਦਾਅਵਾ ਕੀਤਾ ਕਿ ਹੋਰ ਪਿੰਡਾਂ ਦੇ ਅਨੇਕਾਂ ਲੋਕ ਅਤੇ ਆਗੂ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਹਨਾਂ ਕਿਹਾ ਕਿ ਬਲਾਕ ਸੰਮਤੀ ਦੇ 21 ਜੂਨ ਅਤੇ ਜਿਲ਼ਾ ਪਰਿਸ਼ਦ ਦੇ 3 ਜੋਨਾਂ ਵਿੱਚ ਆਮ ਆਦਮੀ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਿੰਦਰ ਸਿੰਘ, ਨਰਿੰਦਰ ਸਿੰਘ, ਪਵਨ ਕੁਮਾਰ, ਸੁੱਚਾ ਸਿੰਘ ਮੁਲਤਾਨੀ, ਭਾਰਤ ਭੂਸ਼ਣ ਸ਼ਰਮਾ, ਵਿੱਕੀ, ਸੁਖਬੀਰ ਸਿੰਘ ਸਰਪੰਚ ਗੋਹਤ, ਦਿਲਬਾਗ ਸਿੰਘ ਸਰਪੰਚ ਪੰਧੇਰ ਅਤੇ ਸੰਦੀਪ ਸਿੰਘ ਸਰਪੰਚ ਪਿੰਡ ਤਿੱਬੜੀ ਨੇ ਉਕਤ ਸਾਰੇ ਮੁਹਤਬਰਾਂ ਅਤੇ ਪੰਚਾਇਤ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਨਿੱਘਾ ਸਵਾਗਤ ਕੀਤਾ।
*ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਆਗੂ*
ਚੇਅਰਮੈਨ ਰਮਨ ਬਹਿਲ ਨੇ ਦੱਸਿਆ ਕਿ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਬਲਵਿੰਦਰ ਸਿੰਘ ਖਾਲਸਾ, ਲਖਵਿੰਦਰ ਸਿੰਘ ਸਰਪੰਚ, ਕੈਪਟਨ ਪ੍ਰਤਾਪ ਸਿੰਘ ਮੈਂਬਰ, ਸੂਬੇਦਾਰ ਜਸਬੀਰ ਸਿੰਘ ਮੈਂਬਰ, ਲਖਵਿੰਦਰ ਸਿੰਘ ਮੈਂਬਰ, ਜਸਵਿੰਦਰ ਸਿੰਘ ਮੈਂਬਰ, ਕਰਨੈਲ ਸਿੰਘ ਨੰਬਰਦਾਰ, ਜਗਮੋਹਨ ਸਿੰਘ, ਸ੍ਰੀ ਰਾਮ, ਲਖਬੀਰ ਸਿੰਘ, ਕਰਤਾਰ ਚੰਦ, ਕਿਸ਼ੋਰ ਕੁਮਾਰ ਮੈਂਬਰ, ਕੈਪਟਨ ਬਲਵਿੰਦਰ ਸਿੰਘ ਸਾਬਕਾ ਮੈਂਬਰ ਬਲਬੀਰ ਸਿੰਘ ਪ੍ਰਧਾਨ, ਬਲਬੀਰ ਸਿੰਘ ਸਕੱਤਰ, ਲਖਬੀਰ ਸਿੰਘ, ਸੁਖਵਿੰਦਰ ਸਿੰਘ, ਸੰਦੀਪ ਸਿੰਘ,
ਨਿਸ਼ਾਨ ਸਿੰਘ, ਹਰਪ੍ਰੀਤ ਸਿੰਘ, ਕੈਪਟਨ ਮਹਿੰਦਰ ਸਿੰਘ, ਦਰਸ਼ਨ ਸਿੰਘ, ਬਲਵੀਰ ਸਿੰਘ, ਸਤਨਾਮ ਸਿੰਘ ਜਗੀਰ ਸਿੰਘ, ਕਰਨੈਲ ਸਿੰਘ ਆਦਿ ਆਪਣੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਸ਼ਾਮਿਲ ਹੋਏ ਹਨ।