ਹਰਪਾਲ ਚੀਮਾ ਨੇ ਕੈਪਟਨ ਅਮਰਿੰਦਰ ਨੂੰ ਦੱਸਿਆ BJP ਦਾ ਏਜੰਟ, ਲਾਏ ਹੋਰ ਕਈ ਗੰਭੀਰ ਦੋਸ਼
Babushahi Bureau
ਚੰਡੀਗੜ੍ਹ, 1 ਦਸੰਬਰ 2025- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਬਕਾ ਪੰਜਾਬ ਦੇ ਮੁੱਖ ਮੰਤਰੀ ਅਤੇ ਮੌਜੂਦਾ ਭਾਜਪਾ ਲੀਡਰ ਕੈਪਟਨ ਅਮਰਿੰਦਰ ਸਿੰਘ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਅਤੇ ਅਕਾਲੀ ਭਾਜਪਾ ਗੱਠਜੋੜ ਨੂੰ ਲੈ ਕੇ ਕੈਪਟਨ ਅਮਰਿੰਦਰ ਦੁਆਰਾ ਦਿੱਤੇ ਗਏ ਬਿਆਨ 'ਤੇ ਵੀ ਤਿੱਖਾ ਪ੍ਰਤੀਕਰਮ ਦਿੱਤਾ। ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਦਲ ਬਦਲਣ ਦੇ ਮਾਹਿਰ ਹਨ ਅਤੇ ਪੰਜਾਬ ਦੀ ਧਾਰਮਿਕ ਆਜ਼ਾਦੀ 'ਤੇ ਉਹਨਾਂ ਨੇ ਹਮੇਸ਼ਾ ਹੀ ਹਮਲਾ ਕੀਤਾ ਹੈ।
ਚੀਮਾ ਦਾ ਵੱਡਾ ਦੋਸ਼ ਇਹ ਸੀ ਕਿ ਕਾਂਗਰਸ ਵਿੱਚ ਰਹਿੰਦੇ ਹੋਏ ਕੈਪਟਨ ਅਮਰਿੰਦਰ ਜਦੋਂ ਮੁੱਖ ਮੰਤਰੀ ਸਨ ਤਾਂ ਉਹਨਾਂ ਨੇ ਭਾਰਤੀ ਜਨਤਾ ਪਾਰਟੀ ਦੇ ਨਾਲ ਆਪਣੀ ਸਾਂਝ ਬਣਾਈ ਰੱਖੀ ਅਤੇ ਇੱਕ ਏਜੰਟ ਦੇ ਤੌਰ ਤੇ ਬੀਜੇਪੀ ਦੇ ਲਈ ਕੰਮ ਕੀਤਾ। ਚੀਮਾ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਅੰਦਰ ਹੁਣ ਤੱਕ ਸਿਰਫ ਦੋ ਹੀ ਪਾਰਟੀਆਂ ਨੇ ਰਾਜ ਕੀਤਾ ਹੈ ਜਿਨ੍ਹਾਂ ਨੇ ਪੰਜਾਬ ਨੂੰ ਤਬਾਹ ਕਰਨ ਤੋਂ ਇਲਾਵਾ ਹੋਰ ਕੋਈ ਕੰਮ ਨਹੀਂ ਕੀਤਾ।
ਹਰਪਾਲ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਨੇ ਆਪਣੀ ਪਾਰਟੀ ਵੀ ਬਣਾਈ ਸੀ ਪਰ ਉਹ ਬੁਰੀ ਤਰ੍ਹਾਂ ਦੇ ਨਾਲ ਫੇਲ੍ਹ ਹੋਏ, ਇਸ ਵਾਰ ਵੀ ਉਹ ਕਈ ਤਰ੍ਹਾਂ ਦੇ ਢੰਗ ਤਰੀਕੇ ਅਪਣਾ ਰਹੇ ਨੇ ਪਰ ਉਹ ਕਾਮਯਾਬ ਨਹੀਂ ਹੋਣਗੇ।