ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਹੋਈ ਮੀਟਿੰਗ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 1ਦਸੰਬਰ 2025
ਜਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਨੂੰ ਲੈ ਕੇ ਬੰਗਾ ਲਈ ਅਬਜਰਵਰ ਨਿਯੁਕਤ ਕੀਤੇ ਗਏ ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਵੱਲੋਂ ਇੱਥੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਇੱਕ ਮੀਟਿੰਗ ਕੀਤੀ ਗਈ। ਇਸ ਦੌਰਾਨ ਸੰਭਾਵਿਤ ਉਮੀਦਵਾਰਾਂ ਦੀ ਜਿੱਤਣ ਦੀ ਕਾਬਿਲਅਤ ਨੂੰ ਲੈ ਕੇ ਡੁੰਘਾਈ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ, ਪਵਨ ਦੀਵਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਟਿਕਟਾਂ ਦੀ ਵੰਡ ਦਾ ਇੱਕੋਮਾਤਰ ਆਧਾਰ ਉਮੀਦਵਾਰ ਦੀ ਜਿੱਤਣ ਦੀ ਕਾਬਲੀਅਤ ਹੈ। ਉਹਨਾਂ ਨੇ ਕਿਹਾ ਕਿ ਲੋਕ ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ਦੀ ਨੀਤੀਆਂ ਤੋਂ ਤੰਗ ਤੇ ਪਰੇਸ਼ਾਨ ਹਨ ਅਤੇ ਕਾਂਗਰਸ ਵੱਲ ਉਮੀਦ ਦੀ ਨਜ਼ਰਾਂ ਨਾਲ ਦੇਖ ਰਹੇ ਹਨ। ਪਾਰਟੀ ਵਰਕਰਾਂ ਵਿੱਚ ਵੀ ਚੋਣਾਂ ਨੂੰ ਲੈ ਕੇ ਬਹੁਤ ਉਤਸਾਹ ਹੈ ਅਤੇ ਬਹੁਤ ਸਾਰੇ ਦਾਵੇਦਾਰ ਹਨ। ਉਹਨਾਂ ਨੇ ਕਿਹਾ ਕਿ ਟਿਕਟ ਕਿਸੇ ਇੱਕ ਨੂੰ ਮਿਲੇਗੀ ਅਤੇ ਬਾਕੀ ਵਰਕਰ ਉਮੀਦਵਾਰ ਦੀ ਜਿੱਤ ਸੁਨਿਸ਼ਚਿਤ ਕਰਨ ਵਾਸਤੇ ਇੱਕਜੁੱਟ ਹੋ ਕੇ ਲੜਨਗੇ।
ਜਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਜੇ ਮੰਗੂਪੁਰ ਅਤੇ ਸਾਬਕਾ ਪ੍ਰਧਾਨ ਸਤਵੀਰ ਸਿੰਘ ਪੱਲੀਝਿੱਕੀ ਨੇ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਚੋਣਾਂ ਨੂੰ ਲੈ ਕੇ ਬਹੁਤ ਉਤਸਾਹ ਹੈ। ਪਾਰਟੀ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕਾਂਗਰਸ ਦੀਆਂ ਨੀਤੀਆਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਤੋਂ ਮਿਲ ਰਿਹਾ ਸਮਰਥਨ ਸਾਫ ਤੌਰ ਇਸ਼ਾਰਾ ਕਰ ਰਿਹਾ ਹੈ ਕਿ ਇਹਨਾਂ ਚੋਣਾਂ ਦੌਰਾਨ ਪਾਰਟੀ ਸ਼ਾਨਦਾਰ ਜਿੱਤ ਦਰਜ ਕਰਨ ਜਾ ਰਹੀ ਹੈ।
ਉਹਨਾਂ ਨੇ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਸੰਭਾਵਿਤ ਉਮੀਦਵਾਰਾਂ ਨਾਲ ਮੀਟਿੰਗ ਵੀ ਕੀਤੀ। ਜਿੱਥੇ ਹੋਰਨਾਂ ਤੋਂ ਇਲਾਵਾ, ਜਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਅਜੇ ਮੰਗੂਪੁਰ, ਜਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੇ ਸਾਬਕਾ ਪ੍ਰਧਾਨ ਸਤਵੀਰ ਸਿੰਘ ਪੱਲੀਝਿੱਕੀ, ਸਵ. ਤਰਲੋਚਨ ਸਿੰਘ ਸੂੰਢ ਦੇ ਪਤਨੀ ਮੀਨਾ ਚੌਧਰੀ, ਬਲਾਕ ਪ੍ਰਧਾਨ ਕੁਲਵਰਨ ਸਿੰਘ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਦਰਵਜੀਤ ਸਿੰਘ ਪੂਨੀ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬੰਗਾ ਹਰਬੰਤ ਸਿੰਘ, ਸਰਪੰਚ ਲੁਭਾਇਆ ਰਾਮ,ਸਰਪੰਚ ਗੁਰਮੇਜ ਰਾਮ, ਹਰੀਸ਼ ਸੱਦੀ, ਡਾ. ਬਖਸ਼ੀਸ਼ ਸਿੰਘ, ਪੁਸ਼ਪਿੰਦਰ ਸ਼ਰਮਾ ਵੀ ਮੌਜੂਦ ਰਹੇ।