ਗੁ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਧਮਧਾਨ ਸਾਹਿਬ ਵਿਖੇ ਧਾਰਮਿਕ ਸਮਾਗਮ ਵਿੱਚ ਬਾਬਾ ਬਲਬੀਰ ਸਿੰਘ ਨੇ ਹਾਜ਼ਰੀ ਭਰੀ
ਅੰਮ੍ਰਿਤਸਰ:- 1 ਦਸੰਬਰ 2025 : ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਬੀਤੇ ਦਿਨੀ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਧਮਧਾਨ ਸਾਹਿਬ ਵਿਖੇ ਧਾਰਮਿਕ ਸਮਾਗਮ ਹੋਇਆ। ਜਿਸ ਵਿੱਚ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਵਿਸ਼ੇਸ਼ ਤੌਰ ਤੇ ਸਮੂਲੀਅਤ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਹਰਿਆਣਾ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ, ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੇਮ ਸਿੰਘ ਲਾਲਪੁਰਾ, ਮੁੱਖ ਮੰਤਰੀ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ, ਕੈਬਿਨਟ ਮੰਤਰੀ ਵਰਿੰਦਰ ਗੋਇਲ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਅਭੈ ਚੌਟਾਲਾ, ਸਾਬਕਾ ਵਿਧਾਇਕ ਅਤੇ ਭਾਜਪਾ ਹਰਿਆਣਾ ਦੇ ਸਾਬਕਾ ਪ੍ਰਧਾਨ ਸੁਭਾਸ਼ ਬਰਾਰਾ ਸਮੇਤ ਰਾਜਨੀਤਕ ਆਗੂਆਂ ਅਤੇ ਸੰਗਤਾਂ ਨੇ ਹਾਜ਼ਰੀ ਭਰੀ।
ਸਮਾਗਮ ਵਿਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਜਬਰਤੋੜ ਸਿੰਘ, ਭਾਈ ਗੁਰਦੇਵ ਸਿੰਘ ਦੇ ਰਾਗੀ ਜਥਿਆਂ ਅਤੇ ਗੰਗਾਨਗਰ ਤੋਂ ਕਥਾਵਾਚਕ ਭਾਈ ਹਰਵਿੰਦਰ ਸਿੰਘ, ਗੁਰਦੁਆਰਾ ਦੀਵਾਨ ਹਾਲ ਮੰਜੀ ਸਾਹਿਬ ਦੇ ਮੁੱਖ ਗ੍ਰੰਥੀ ਜਥੇਦਾਰ ਵਿਸ਼ਾਲ ਸਿੰਘ ਅਤੇ ਕੇਵਲ ਸਿੰਘ ਸਮੇਤ ਵੱਖ-ਵੱਖ ਰਾਗੀ ਅਤੇ ਢਾਡੀ ਜਥਿਆਂ ਵਲੋਂ ਕੀਰਤਨ ਕੀਤਾ। ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹਰਿਆਣਾ ਕਮੇਟੀ ਵਲੋਂ ਰਾਜ `ਚ ਖੋਲ੍ਹੇ ਜਾਣਗੇ 350 ਸਕੂਲ-ਜਗਦੀਸ਼ ਸਿੰਘ ਝੀਂਡਾ ਗਿਆ। ਇਸ ਮੌਕੇ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰਿਆਣਾ ਦੇ ਸਿੱਖ ਸੁਚੇਤ ਰਹਿਣ ਅਤੇ ਪੂਰੀ ਦੁਨੀਆ ਵਿਚ ਵੱਸਦੇ ਸਿੱਖ ਆਪਸੀ ਭਾਈ ਹਨ। ਗੁਰੂ ਸਾਹਿਬ ਦੇ ਮਾਰਗ ਤੇ ਚਲਣ ਦੀ ਪਰੇਣਾ ਦਿਤੀ। ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਨਣ ਦੀ ਸੰਗਤਾਂ ਨੂੰ ਅਪੀਲ ਦਿਤੀ ਅਤੇ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬੰਦੀ ਸਿੰਘਾਂ ਨੂੰ ਜਲਦ ਰਿਹਾ ਕਰੇ। ਉਨ੍ਹਾਂ ਗੁਰਦੁਆਰਾ ਧਮਧਾਨ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਪਹੁੰਚੇ ਵੱਖ-ਵੱਖ ਆਗੂਆਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਝੀਂਡਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮੁੱਚੇ ਹਰਿਆਣਾ ਰਾਜ ‘ਚ ਹਰਿਆਣਾ ਕਮੇਟੀ ਵਲੋਂ 350 ਸਕੂਲ ਖੋਲ੍ਹੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਅੰਮ੍ਰਿਤਸਰ ਸਾਹਿਬ ਵਿਖੇ ਹਰਿਆਣਾ ਕਮੇਟੀ ਵਲੋਂ ਸੰਗਤਾਂ ਦੇ ਠਹਿਰਨ ਲਈ 350 ਕਮਰਿਆਂ ਦੀ ਸਰ੍ਹਾਂ ਬਣਾਈ ਜਾਵੇਗੀ। ਇਸ ਮੌਕੇ ਇੰਦਰਪਾਲ ਸਿੰਘ ਫੋਜੀ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਗੁਰਮੁਖ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਗੁਰਮੁਖ ਸਿੰਘ, ਬਾਬਾ ਹਰਪ੍ਰੀਤ ਸਿੰਘ ਹੈਪੀ, ਬਾਬਾ ਰਣਜੋਧ ਸਿੰਘ, ਬਾਬਾ ਸਰਜੀਤ ਸਿੰਘ ਡੀਸੀ, ਬਾਬਾ ਜਸਬੀਰ ਸਿੰਘ, ਬਾਬਾ ਜੋਗਾ ਸਿੰਘ ਹਨੂੰਮਾਨਗੜ੍ਹ, ਬਾਬਾ ਬੂਟਾ ਸਿੰਘ ਲੰਬਵਾਲੀ ਆਦਿ ਹਾਜ਼ਰ ਸਨ।