MLA ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਬਦਲੀ ਨੁਹਾਰ- ਚੇਅਰਮੈਨ ਮਾਨਿਕ ਮਹਿਤਾ
ਚੇਅਰਮੈਨ ਮਾਨਿਕ ਮਹਿਤਾ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕਰਵਾਇਆ ਨਿਪਟਾਰਾ
ਰੋਹਿਤ ਗੁਪਤਾ
ਬਟਾਲਾ, 4 ਦਸੰਬਰ
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਨ ਦੇ ਨਾਲ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ।
ਇਹ ਪ੍ਰਗਟਾਵਾ ਚੇਅਰਮੈਨ ਮਾਨਿਕ ਮਹਿਤਾ ਨੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕੀਤਾ।
ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕਾਰਜਾਂ ਕਰਵਾਏ ਗਏ ਹਨ ਅਤੇ ਕਈ ਵਿਕਾਸ ਕੰਮ ਚੱਲ ਰਹੇ ਹਨ।
ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ਹਿਰ ਵਿੱਚ ਲਾਈਟਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਦੁਕਾਨਦਾਰਾਂ ਅਤੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਇਤਿਹਾਸਕ ਅਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।
ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਦਿਨੀ ਬਟਾਲਾ ਵਿਖੇ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸਹੂਲਤਾਂ ਦੇਣ ਦੇ ਮੰਤਵ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਉਦਘਾਟਨ ਕੀਤਾ ਗਿਆ ਹੈ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆਹੈ। ਸ਼ਹਿਰ ਦੀ ਲਾਇਬ੍ਰੇਰੀ ਦੀ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ। ਸਕੂਲ ਆਫ ਐੱਮੀਨੈੱਸ ਦੀ ਉਸਾਰੀ ਕਰਵਾਈ ਗਈ ਹੈ। ਸ਼ਹਿਰ ਅੰਦਰ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਯਤਨ ਕੀਤੇ ਗਏ ਹਨ ਅਤੇ ਲੋਕਾਂ ਦੀ ਭਲਾਈ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ।