ਜਥੇਦਾਰ ਗਡਗੱਜ ਨੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ ਰੇਖਾ ਗੁਪਤਾ ਅੱਗੇ ਚੁੱਕਿਆ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 8 ਦਸੰਬਰ, 2025: ਦਿੱਲੀ ਦੇ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਆਪਣੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਤੇ ਹੋਰਨਾਂ ਸਮੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਜਥੇਦਾਰ ਗਡਗੱਜ ਨੇ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ ਦਿੱਲੀ ਦੀ ਮੁੱਖ ਮੰਤਰੀ ਅੱਗੇ ਚੁੱਕਿਆ।