ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜੱਫਰ ਨੇ ਸ੍ਰੀਨਗਰ ਪ੍ਰੋਗਰਾਮ ਵਾਸਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਮੁਆਫੀ ਮੰਗੀ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 8 ਦਸੰਬਰ, 2025: ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਜਸਵੰਤ ਸਿੰਘ ਜੱਫਰ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਲੈ ਕੇ ਸ੍ਰੀਨਗਰ ਵਿਚ ਹੋਏ ਪ੍ਰੋਗਰਾਮ ਵਿਚ ਭੰਗੜੇ ਪਾਏ ਜਾਣ ਲਈ ਜਨਤਕ ਮੁਆਫੀ ਮੰਗੀ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗਡਗੱਜ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਉਹਨਾਂ ਨੂੰ ਪੁੱਛਿਆ ਕਿ ਕੀ ਉਹ ਮੰਨਦੇ ਹਨ ਕਿ ਬੱਜਰ ਗਲਤੀ ਹੋਈ ਹੈ ਤਾਂ ਉਹਨਾਂ ਗਲਤੀ ਕਬੂਲ ਕੀਤੀ।