Sukhjinder Randhawa ਨੇ Navjot Kaur Sidhu ਨੂੰ ਭੇਜਿਆ Legal Notice, ਕਿਹਾ- '7 ਦਿਨਾਂ 'ਚ....'
Ravi Jakhu
ਚੰਡੀਗੜ੍ਹ, 9 ਦਸੰਬਰ, 2025: ਪੰਜਾਬ ਕਾਂਗਰਸ ਵਿੱਚ ਚੱਲ ਰਿਹਾ ਅੰਦਰੂਨੀ ਕਲੇਸ਼ ਹੁਣ ਖੁੱਲ੍ਹ ਕੇ ਸਾਹਮਣੇ ਆ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ (Sukhjinder Singh Randhawa) ਨੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ (Dr. Navjot Kaur Sidhu) ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।
ਰੰਧਾਵਾ ਨੇ ਇਹ ਸਖ਼ਤ ਕਦਮ ਡਾ. ਸਿੱਧੂ ਵੱਲੋਂ ਉਨ੍ਹਾਂ 'ਤੇ ਲਗਾਏ ਗਏ ਗੰਭੀਰ ਦੋਸ਼ਾਂ ਤੋਂ ਬਾਅਦ ਚੁੱਕਿਆ ਹੈ। ਨੋਟਿਸ ਵਿੱਚ ਰੰਧਾਵਾ ਨੇ ਅਲਟੀਮੇਟਮ ਦਿੱਤਾ ਹੈ ਕਿ ਨਵਜੋਤ ਕੌਰ 7 ਦਿਨਾਂ ਦੇ ਅੰਦਰ ਜਨਤਕ ਤੌਰ 'ਤੇ ਮੁਆਫ਼ੀ ਮੰਗਣ, ਨਹੀਂ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
'ਗੈਂਗਸਟਰ ਲਿੰਕ' ਦੇ ਬਿਆਨ 'ਤੇ ਬਵਾਲ
ਵਿਵਾਦ ਦੀ ਸ਼ੁਰੂਆਤ ਉਦੋਂ ਹੋਈ ਜਦੋਂ ਬੀਤੇ ਦਿਨ ਇੱਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਨਵਜੋਤ ਕੌਰ ਸਿੱਧੂ ਨੇ ਸੁਖਜਿੰਦਰ ਰੰਧਾਵਾ 'ਤੇ ਸੰਗੀਨ ਦੋਸ਼ ਲਗਾਏ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਰੰਧਾਵਾ ਦੇ ਗੈਂਗਸਟਰਾਂ ਨਾਲ ਸਬੰਧ ਹਨ। ਇਸ ਬਿਆਨ ਦੇ ਸਾਹਮਣੇ ਆਉਂਦੇ ਹੀ ਸਿਆਸਤ ਗਰਮਾ ਗਈ।
ਰੰਧਾਵਾ ਨੇ ਤੁਰੰਤ ਪ੍ਰਤੀਕਿਰਿਆ ਦਿੰਦੇ ਹੋਏ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਅਤੇ ਝੂਠਾ ਦੱਸਿਆ। ਆਪਣੇ ਵਕੀਲ ਰਾਹੀਂ ਭੇਜੇ ਗਏ ਨੋਟਿਸ ਵਿੱਚ ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਅਜਿਹੇ ਬਿਆਨਾਂ ਨਾਲ ਉਨ੍ਹਾਂ ਦੀ ਸਿਆਸੀ ਅਤੇ ਸਮਾਜਿਕ ਛਵੀ ਨੂੰ ਡੂੰਘਾ ਧੱਕਾ ਲੱਗਾ ਹੈ ਅਤੇ ਇਹ ਮਾਣਹਾਨੀ (Defamation) ਦਾ ਮਾਮਲਾ ਬਣਦਾ ਹੈ।
ਹੇਠਾਂ ਦੇਖੋ ਨੋਟਿਸ ਦੀ ਕਾਪੀ
https://drive.google.com/file/d/12k34OluOo2nijyppla5O7cDKSMVF22Wq/view?usp=drivesdk