ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ 15 ਦਸੰਬਰ ਨੂੰ :ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 9 ਦਸੰਬਰ ,2025
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਪਵਿੱਤਰ ਜਨਮ ਦਿਹਾੜੇ ਨੂੰ ਸਮਰਪਿਤ 15 ਦਸੰਬਰ ਨੂੰ ਇੱਕ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਆਤਮਕ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬਾਬਾ ਫਤਿਹ ਸਿੰਘ ਸਾਹਿਬ ਜੀ, ਗਲੀ ਨੰਬਰ 13, ਗੋਬਿੰਦਪੁਰੀ ਵਿੱਚ ਪ੍ਰਬੰਧਕਾਂ ਵੱਲੋਂ ਸ਼ਰਧਾ-ਭਾਵਨਾ ਨਾਲ ਕੀਤਾ ਜਾਵੇਗਾ।
ਕਾਲਕਾ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਅਤੇ ਅਟੱਲ ਹਿੰਮਤ ਸਾਡੇ ਧਰਮਕ ਇਤਿਹਾਸ ਦੀ ਸਭ ਤੋਂ ਸੁਨਹਿਰੀ ਅਤੇ ਮਹਾਨ ਵਿਰਾਸਤ ਹੈ। ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ‘ਤੇ ਉਨ੍ਹਾਂ ਦੇ ਅਟੁੱਟ ਧਰਮ-ਨਿਸ਼ਠਾ ਅਤੇ ਕੁਰਬਾਨੀ ਨੂੰ ਯਾਦ ਕਰਨਾ ਸਾਡੇ ਲਈ ਰੂਹਾਨੀ ਫ਼ਰਜ਼ ਹੈ।
ਉਨ੍ਹਾਂ ਅੱਗੇ ਕਿਹਾ ਕਿ ਇਹ ਸਮਾਗਮ ਰਾਬਤਾ-ਏ-ਰੂਹਾਨੀਅਤ ਨਾਲ ਭਰਪੂਰ ਹੋਵੇਗਾ ਜਿਸ ਵਿੱਚ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕਰਨਗੇ ਅਤੇ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ਭਰੀਆਂ ਗੱਥਾਵਾਂ ਨੂੰ ਵੀ ਉਜਾਗਰ ਕੀਤਾ ਜਾਵੇਗਾ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਸੱਚੇ ਅਰਥਾਂ ਵਿੱਚ ਪ੍ਰੇਰਿਤ ਕੀਤਾ ਜਾ ਸਕੇ।
ਉਨ੍ਹਾਂ ਸੰਗਤ ਨੂੰ ਬੇਨਤੀ ਹੈ ਕਿ ਵੱਡੀ ਗਿਣਤੀ ਵਿੱਚ ਹਾਜ਼ਰ ਹੋ ਕੇ ਇਸ ਰੂਹਾਨੀ ਸਮਾਗਮ ਦੇ ਅਸ਼ੀਰਵਾਦ ਪ੍ਰਾਪਤ ਕਰਨ ਅਤੇ ਸਾਹਿਬਜ਼ਾਦਿਆਂ ਦੀ ਅਮਰ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ।