ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਦੀਆਂ ਮੁਸ਼ਿਕਲਾਂ ਦਾ ਵਰਚੁਅਲੀ ਹੱਲ ਕਰਨ ਲਈ ਵਿਸ਼ੇਸ਼ ਉਪਰਾਲਾ ਕੀਤਾ ਜਾਵੇਗਾ
ਰੋਹਿਤ ਗੁਪਤਾ
ਗੁਰਦਾਸਪੁਰ,11 ਦਸੰਬਰ
ਕਮਾਂਡਰ ਬਲਜਿੰਦਰ ਵਿਰਕ (ਸੇਵਾ ਮੁਕਤ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਗੁਰਦਾਸਪੁਰ ਵੱਲੋਂ ਦੱਸਿਆ ਗਿਆ ਕਿ ਜਿਲ੍ਹਾ ਗੁਰਦਾਸਪੁਰ ਵਿੱਚ ਰਹਿੰਦੇ ਆਰਮੀ ਜੈਕ ਰਾਈਫਲ ਦੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਆਸ਼ਰਿਤਾਂ ਨੂੰ ਉਨ੍ਹਾਂ ਦੀ ਪੈਨਸ਼ਨ ਜਾਂ ਰਿਕਾਰਡ ਦਫਤਰ ਨਾਲ ਸਬੰਧਤ ਕੰਮ ਦੀਆਂ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਜੈਕ ਰਾਈਫਲ ਦੇ ਰਿਕਾਰਡ ਦਫਤਰ ਵੱਲੋਂ 13 ਫਰਵਰੀ 2026 ਨੂੰ ਵਰਚੁਅਲੀ ਮੀਟਿੰਗ ਕੀਤੀ ਜਾਵੇਗੀ। ਜਿਸ ਦੌਰਾਨ ਉਨ੍ਹਾ ਦੀਆਂ ਮੁਸ਼ਿਕਲਾਂ ਨੂੰ ਸੁਣਿਆ ਜਾਵੇਗਾ ਅਤੇ ਉਨ੍ਹਾਂ ਨੂੰ ਹੱਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਜੇਕਰ ਜੈਕ ਰਾਈਫਲ ਦੇ ਸਾਬਕਾ ਸੈਨਿਕਾਂ, ਵੀਰ ਨਾਰੀਆਂ ਅਤੇ ਆਸ਼ਰਿਤਾਂ ਨੂੰ ਉਨ੍ਹਾ ਦੇ ਰਿਕਾਰਡ ਦਫਤਰ ਨਾਲ ਸਬੰਧਤ ਕੋਈ ਵੀ ਕੰਮ ਹੋਵੇ ਜਾਂ ਕਿਸੇ ਵੀ ਕੰਮ ਵਿਚ ਕੋਈ ਦਿੱਕਤ ਆ ਰਹੀ ਹੈ, ਤਾਂ 13 ਫਰਵਰੀ 2026 ਨੂੰ ਡਿਸਚਾਰਜ ਬੁੱਕ, ਅਧਾਰ ਕਾਰਡ ਅਤੇ ਹੋਰ ਲੋੜੀਂਦੇ ਦਸਤਾਵੇਜਾਂ ਸਹਿਤ ਦਫਤਰ ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਗੁਰਦਾਸਪੁਰ ਵਿਖੇ ਪਹੁੰਚ ਕੇ ਆਪਣੀ ਸ਼ਿਕਾਇਤ ਜਾਂ ਕੰਮ ਦਾ ਹੱਲ ਕਰਵਾਇਆ ਜਾ ਸਕਦਾ ਹੈ।