ਸ਼੍ਰੋਮਣੀ ਅਕਾਲੀ ਦਲ ਵੱਲੋਂ ਡੇਰਾ ਬਾਬਾ ਨਾਨਕ ਹਲਕੇ ਵਿੱਚ ਜਿਲਾ ਪਰਿਸ਼ਦ ਤੇ ਬਲਾਕ ਪਰਿਸ਼ਦ ਦੀਆਂ ਚੋਣਾਂ ਦਾ ਬਾਈਕਾਟ
ਕਲਾਨੌਰ ਵਿੱਚ ਸੋ ਫੀਸਦੀ ਨਾਮਜਦਗੀਆਂ ਰੱਦ ਹੋਣ ਦੇ ਨਤੀਜੇ ਵੱਜੋਂ ਜ਼ਿਲ੍ਾ ਪ੍ਰਧਾਨ ਸੁੱਚਾ ਸਿੰਘ ਲੰਗਾਹ ਨੇ ਕਲਾਨੌਰ ਵਿਖੇ ਪ੍ਰੈਸ ਕਾਨਫਰੈਸ ਕਰਕੇ ਕੀਤਾ ਐਲਾਨ ,
ਰੋਹਿਤ ਗੁਪਤਾ
ਗੁਰਦਾਸਪੁਰ 11 ਦਸੰਬਰ
ਸ਼੍ਰੋਮਣੀ ਅਕਾਲੀ ਦਲ ਵੱਲੋਂ ਡੇਰਾ ਬਾਬਾ ਨਾਨਕ ਹਲਕੇ ਵਿੱਚ ਜ਼ਿਲ੍ਾ ਪਰਿਸ਼ਦ ਅਤੇ ਬਲਾਕ ਪਰਿਸ਼ਦ ਦੀਆਂ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਾ ਪ੍ਰਧਾਨ ਸੁੱਚਾ ਸਿੰਘ ਲੰਗਾਹ ਵੱਲੋਂ ਕਲਾਨੌਰ ਵਿਖੇ ਪ੍ਰੈਸ ਕਾਨਫਰੰਸ ਕਰਕੇ ਇਹ ਐਲਾਨ ਕੀਤਾ ਗਿਆ ਹੈ। ਕਲਾਨੌਰ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ 100 ਫੀਸਦੀ ਨਾਮਜਦਗੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਜਦ ਕਿ ਡੇਰਾ ਬਾਬਾ ਨਾਨਕ ਹਲਕੇ ਦੀਆਂ 43 ਨਾਮਜ਼ਦਗੀਆਂ ਵਿੱਚੋਂ 40 ਰੱਦ ਕਰ ਦਿੱਤੀਆਂ ਗਈਆਂ ਹਨ ਪਰ ਹੁਣ ਜਿਹੜੀਆਂ ਤਿੰਨ ਨਾਮਜਦਗੀਆਂ ਸ਼੍ਰੋਮਣੀ ਅਕਾਲੀ ਦਲ ਦੀਆਂ ਰੱਦ ਨਹੀਂ ਹੋਈਆਂ ਉਹ ਉਮੀਦਵਾਰ ਵੀ ਚੋਣ ਨਹੀਂ ਲੜਨਗੇ ਅਤੇ ਨਾ ਹੀ ਅਕਾਲੀ ਦਲ ਦੇ ਵਰਕਰ ਇਹਨਾਂ ਚੋਣਾਂ ਵਿੱਚ ਵੋਟ ਪਾਉਣ ਜਾਣਗੇ ।
ਪ੍ਰੈਸ ਕਾਨਫਰੰਸ ਕਰਕੇ ਲੰਗਾਹ ਕਿਹਾ ਕਿ ਉਹਨਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਜਦੋਂ ਸ਼੍ਰੋਮਣੀ ਅਕਾਲੀ ਦਲ ਨੇ ਇਲੈਕਸ਼ਨ ਦਾ ਬਾਈਕਾਟ ਕੀਤਾ ਸੀ ਤਾਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਹਰਾਉਣ ਲਈ ਆਮ ਆਦਮੀ ਪਾਰਟੀ ਦੀ ਮਦਦ ਕੀਤੀ ਸੀ ਪਰ ਨਾਮਜਦਗੀਆਂ ਰੱਦ ਕਰਵਾ ਕੇ ਆਮ ਆਦਮੀ ਪਾਰਟੀ ਨੇ ਵੱਡਾ ਧੱਕਾ ਕੀਤਾ ਹੈ ਜਿਸ ਦਾ ਨਤੀਜਾ ਉਸਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭੁਗਤਣਾ ਪਵੇਗਾ । ਲੰਗਾਹ ਨੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨੂੰ ਅਪੀਲ ਕੀਤੀ ਕਿ ਬਾਕੀ ਜ਼ਿਲ੍ਹੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣ ਵਿੱਚ ਕੋਈ ਕਸਰ ਨਾ ਛੱਡਣ ਪਰ ਡੇਰਾ ਬਾਬਾ ਨਾਨਕ ਹਲਕੇ ਵਿੱਚ ਕੋਈ ਵੀ ਅਕਾਲੀ ਵਰਕਰ ਵੋਟ ਪਾਉਣ ਨਾ ਜਾਵੇ ।