ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਦਾ ਸ਼ਹੀਦੀ ਜੋੜ ਮੇਲ ਹੋਇਆ ਸ਼ੁਰੂ
ਮਨਪ੍ਰੀਤ ਸਿੰਘ
ਰੂਪਨਗਰ,16 ਦਸੰਬਰ
ਗੁਰਦੁਆਰਾ ਗੁਰੂਗੜ੍ਹ ਸਾਹਿਬ ਸਦਾਬਰਤ ਤੋਂ ਨਗਰ ਕੀਰਤਨ ਨਾਲ ਗੁਰਦੁਆਰਾ ਸ਼੍ਰੀ ਭੱਠਾ ਸਾਹਿਬ ਦਾ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਸ਼ੁਰੂ ਹੋ ਗਿਆ। ਧੰਨ ਧੰਨ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਯਾਦ ਵਿੱਚ ਹਰ ਸਾਲ ਮਨਾਏ ਜਾਂਦੇ ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਹੋਈਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਕਥਾਵਾਚਕ ਗਿਆਨੀ ਪਵਿੱਤਰ ਸਿੰਘ ਨੇ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ ,ਗੁਰਦੁਆਰਾ ਸ੍ਰੀ ਭੱਠਾ ਸਾਹਿਬ ਦੇ ਮੈਨੇਜਰ ਜਸਬੀਰ ਸਿੰਘ ਘੁੰਗਰਾਲੀ ਸਿੱਖਾਂ ਵੀ ਹਾਜ਼ਰ ਸਨ ਇਹ ਨਗਰ ਕੀਰਤਨ ਰੂਪਨਗਰ ਸ਼ਹਿਰ ਦੇ ਗਿਆਨੀ ਜੈਲ ਸਿੰਘ ਨਗਰ, ਕਾਲਜ ਰੋਡ, ਬੇਲਾ ਚੌਂਕ ,ਸਿਵਲ ਹਸਪਤਾਲ ਰੋਡ ਤੋਂ ਹੁੰਦਾ ਹੋਇਆ ਪੁਰਾਣੇ ਬੱਸ ਸਟੈਂਡ ਪਹੁੰਚਿਆ ।ਜਿਸ ਤੋਂ ਬਾਅਦ ਅੱਗੇ ਗੁਰਦੁਆਰਾ ਬਾਬਾ ਸਤਿਨਾਮ ਜੀ ਨੰਗਲ ਚੌਂਕ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਪਹੁੰਚ ਕੇ ਸਮਾਪਤ ਹੋਇਆ ਨਗਰ ਕੀਰਤਨ ਦਾ ਗੁਰਦੁਆਰਾ ਸਿੰਘ ਸਭਾ ਰੋਪੜ ਦੇ ਪ੍ਰਧਾਨ ਚਰਨ ਸਿੰਘ ਭਾਟੀਆ ਦੀ ਅਗਵਾਈ ਹੇਠ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕੀਤੀ ਗਈ। ਇਸੇ ਤਰ੍ਹਾਂ ਗੁਰਦੁਆਰਾ ਸ਼੍ਰੀ ਕਲਗੀਧਰ ਕੰਨਿਆ ਪਾਠਸ਼ਾਲਾ ਦੇ ਪ੍ਰਧਾਨ ਮਨਿੰਦਰ ਪਾਲ ਸਿੰਘ ਸਾਹਨੀ ਅਤੇ ਗੁਰਦੁਆਰਾ ਬਾਬਾ ਸਤਿਨਾਮ ਜੀ ਨੰਗਲ ਚੌਂਕ ਦੇ ਮੁੱਖ ਸੇਵਾਦਾਰ ਬਾਬਾ ਹਰਦੀਪ ਸਿੰਘ ਵੱਲੋਂ ਵੀ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਗੁਰਦੁਆਰਾ ਸਾਹਿਬ ਦੇ ਮੈਨੇਜਰ ਜਸਬੀਰ ਸਿੰਘ ਘੁੰਗਰਾਲੀ ਸਿੱਖਾਂ, ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਬੀਬੀ ਦਲਜੀਤ ਕੌਰ, ਰਣਜੀਤ ਸਿੰਘ ਗੁੱਡਵਿਲ, ਪਰਮਜੀਤ ਸਿੰਘ ਮੱਕੜ, ਜਥੇਦਾਰ ਭਾਗ ਸਿੰਘ, ਮੀਤ ਮੈਨੇਜਰ ਹਰਮੰਦਰ ਸਿੰਘ , ਖ਼ਜ਼ਾਨਚੀ ਗੁਰਮੀਤ ਸਿੰਘ ਤੇ ਜਸਪਾਲ ਸਿੰਘ ਚੰਦੜ,ਸਟੋਰ ਕੀਪਰ ਬਲਜੀਤ ਸਿੰਘ, ਪ੍ਰੇਮ ਸਿੰਘ ਰਿਹਾਇਸ਼ ਇੰਚਾਰਜ, ਹਰਮਿੰਦਰ ਸਿੰਘ, ਪਰਮਜੀਤ ਸਿੰਘ, ਅਮਰੀਕ ਸਿੰਘ, ਜੁਝਾਰ ਸਿੰਘ, ਨਿਰਮਲ ਕੌਰ, ਬੇਅੰਤ ਕੌਰ, ਨਿਰਮਲ ਕੌਰ ਆਦਿ ਹਾਜ਼ਰ ਸਨ।