ਲੁਧਿਆਣਾ ਪੁਲਿਸ ਵੱਲੋਂ ਹੈਰੋਇਨ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
ਸੁਖਮਿੰਦਰ ਭੰਗੂ
ਲੁਧਿਆਣਾ 17 ਦਸੰਬਰ 2025- ਲੁਧਿਆਣਾ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ IPS ਅਤੇ ਰੁਪਿੰਦਰ ਸਿੰਘ IPS, ਡਿਪਟੀ ਕਮਿਸ਼ਨਰ ਪੁਲਿਸ, ਸਿਟੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ 'ਨਸ਼ਿਆਂ ਵਿਰੁੱਧ ਯੁੱਧ' ਤਹਿਤ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨੂਰਵਾਲਾ ਰੋਡ ਤੋਂ 01 ਨਸ਼ਾ ਤਸਕਰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਸਮੀਰ ਵਰਮਾ PPS/ADCP-1 ਅਤੇ ਕਿੱਕਰ ਸਿੰਘ PPS/ACP ਉੱਤਰੀ ਲੁਧਿਆਣਾ ਨੇ ਦੱਸਿਆ ਕਿ ਇੰਸਪੈਕਟਰ ਜਸਵੀਰ ਸਿੰਘ, ਮੁੱਖ ਅਫਸਰ ਥਾਣਾ ਜੋਧੇਵਾਲ ਲੁਧਿਆਣਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਦੌਰਾਨੇ ਗਸ਼ਤ ਦੋਸ਼ੀ ਸੰਦੀਪ ਕੁਮਾਰ ਪੁੱਤਰ ਭਗਵਾਨ ਦਾਸ ਵਾਸੀ ਲੁਧਿਆਣਾ ਨੂੰ ਨੂਰਵਾਲਾ ਰੋਡ ਲੁਧਿਆਣਾ ਤੋਂ ਕਾਬੂ ਕੀਤਾ ਗਿਆ, ਜਿਸ ਦੇ ਕਬਜ਼ੇ ਵਿੱਚੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ।
ਜਿਸ ਕਰਕੇ ਦੋਸ਼ੀ ਸੰਦੀਪ ਕੁਮਾਰ ਦੇ ਖਿਲਾਫ ਥਾਣਾ ਜੋਧੇਵਾਲ ਲੁਧਿਆਣਾ ਵਿੱਚ ਮੁਕੱਦਮਾ ਨੰਬਰ 171 ਮਿਤੀ 16-12-2025 ਨੂੰ ਅਧੀਨ ਧਾਰਾ 21-ਬੀ/61/85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਕਰਕੇ ਦੋਸ਼ੀ ਨੂੰ ਗਿਰਫਤਾਰ ਕੀਤਾ ਗਿਆ ਅਤੇ ਜਿਸ ਦੀ ਇੱਕ ਟੀ.ਵੀ.ਐਸ. ਜੁਪੀਟਰ ਸਕੂਟਰੀ ਕਬਜੇ ਵਿੱਚ ਲਈ ਗਈ। ਦੋਸ਼ੀ ਸੰਦੀਪ ਕੁਮਾਰ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਹੋਣ ਤੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।