ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਮੁਕੇਸ਼ ਮਲੌਦ ਨੂੰ ਗ੍ਰਿਫ਼ਤਾਰ ਕਰਨ ਦੀ ਸਖ਼ਤ ਨਿਖੇਧੀ
ਚੰਡੀਗੜ੍ਹ : ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਮੁਕੇਸ਼ ਮਲੌਦ ਨੂੰ ਪੰਜਾਬ ਪੁਲਿਸ ਵੱਲੋਂ ਦਿੱਲੀ ਵਿਖੇ ਗ੍ਰਿਫਤਾਰ ਕਰਨ ਦੀ ਜਥੇਬੰਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ।ਪੰਜਾਬ ਸਰਕਾਰ ਵੱਲੋਂ ਇੱਕ ਪਾਸੇ ਮਜ਼ਦੂਰਾਂ ਦੀ ਅਖੌਤੀ ਹਮਦਰਦੀ ਬਣਨ ਲਈ ਅੱਜ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾ ਰਿਹਾ ਹੈ ਅਤੇ ਦੂਸਰੇ ਪਾਸੇ ਮਜ਼ਦੂਰਾਂ ਦੀ ਜ਼ਿੰਦਗੀ ਨੂੰ ਸੁਖਾਲਾ ਕਰਨ ਲਈ ਸੰਘਰਸ਼ ਕਰ ਰਹੇ ਆਗੂਆਂ ਨੂੰ ਗ੍ਰਿਫਤਾਰ ਕਰਕੇ ਜੇਲ ਚ ਸੁੱਟਿਆ ਜਾ ਰਿਹਾ ਹੈ|ਅਸੀਂ ਜਥੇਬੰਦੀ ਵੱਲੋਂ ਮੰਗ ਕਰਦੇ ਹਾਂ ਕਿ ਇਹਨਾਂ ਆਗੂਆਂ ਤੇ ਦਰਜ਼ ਕੀਤੇ ਝੂਠੇ ਕੇਸ ਤਰੰਤ ਰੱਦ ਕੀਤੇ ਜਾਣ ਅਤੇ ਸੰਘਰਸ਼ੀ ਆਗੂਆਂ ਨੂੰ ਤਰੁੰਤ ਰਿਹਾ ਕੀਤਾ ਜਾਵੇ।