ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਨਵੀਂ ਕਮੇਟੀ ਦੀ ਹੋਈ ਚੋਣ, ਨਿਰਮਲ ਸਿੰਘ ਨੂੰ ਪ੍ਰਧਾਨ ਚੁਣਿਆ ਗਿਆ
ਰੋਹਿਤ ਗੁਪਤਾ
ਗੁਰਦਾਸਪੁਰ 31 ਦਸੰਬਰ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜੋਨ ਤੇਜਾ ਸਿੰਘ ਸੁਤੰਤਰ ਦੀ ਨਵੀਂ ਕਮੇਟੀ ਦਾ ਗਠਨ ਪਿੰਡ ਬਲੱਗਣ ਦੇ ਗੁਰੂਦੁਆਰਾ ਸਾਹਿਬ ਕੀਤਾ ਗਿਆ ਜਿਸ ਵਿੱਚ ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ ਅਤੇ, ਲਖਵਿੰਦਰ ਸਿੰਘ ਵਰਿਆਮ ਨੰਗਲ ਵਿਸ਼ੇਸ਼ ਤੌਰ ਤੇ ਪਹੁੰਚੇ। ਸੂਬਾ ਆਗੂ ਸਵਿੰਦਰ ਸਿੰਘ ਚੁਤਾਲਾ ਦੀ ਅਗਵਾਈ ਵਿੱਚ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿੱਚ ਸਰਵ ਸੰਮਤੀ ਨਾਲ ਪ੍ਰਧਾਨ ਨਿਯੁਕਤ ਨਿਰਮਲ ਸਿੰਘ ਆਦੀਆਂ, ਸਕੱਤਰ ਕੁਲਵਿੰਦਰ ਸਿੰਘ ਜੋੜਾ, ਖਜਾਨਚੀ ਸਤਨਾਮ ਸਿੰਘ ਅੱਲੜ੍ਹ ਪਿੰਡੀ, ਵਡਾਲਾ ,ਵਲੰਟੀਅਰ ਇੰਚਾਰਜ ਪ੍ਰਚਾਰ ਸਕੱਤਰ ਸੁੱਚਾ ਸਿੰਘ, ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ,ਸਹਾਇਕ ਪ੍ਰੈੱਸ ਲਖਵਿੰਦਰ ਸਿੰਘ ,ਮੀਤ ਪ੍ਰਧਾਨ ਸੁਖਵਿੰਦਰ ਸਿੰਘ, ਸਲਾਹਕਾਰ ਬੀਬੀ ਮਨਜਿੰਦਰ ਕੌਰ ਨੂੰ ਚੁਣਿਆ ਗਿਆ ।ਇਸ ਮੌਕੇ ਤੇ ਹੋਰ ਵੀ ਬਹੁਤ ਸਾਰੇ ਕਿਸਾਨ ਆਗੂ ਮੌਜੂਦ ਸਨ।
ਚੁਣੇ ਗਏ ਮੈਂਬਰਾਂ ਨੇ ਜਥੇਬੰਦੀ ਤੇ ਸੰਵਿਧਾਨ ਤੇ ਚੱਲਣ ਤੇ ਆਪਣਾ ਕੰਮ ਤਾਂ ਤਨਦੇਹੀ ਨਾਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਣਬੀਰ ਸਿੰਘ ਡੁਗਰੀ, ਨਰਿੰਦਰ ਸਿੰਘ ਆਲੀਨੰਗਲ, ਨਿਸ਼ਾਨ ਸਿੰਘ ਬਾਉਪੁਰ, ਜਪਕੀਰਤ ਹੁੰਦਲ, ਗੁਰਮੀਤ ਸਿੰਘ ਬਲੱਗਣ, ਲਾਡੀ ਜੋੜਾ ਆਦਿ ਹਾਜ਼ਰ ਸਨ ।