ਗੁਰਦਰਸ਼ਨ ਸੈਣੀ ਤੇ 'ਗਿੱਲ ਐਨਰਜੀ' ਦੇ ਚੇਅਰਮੈਨ ਦੀ ਸਤਨਾਮ ਸੰਧੂ ਨਾਲ ਅਹਿਮ ਮੀਟਿੰਗ
ਚੰਡੀਗੜ੍ਹ, 7 ਦਸੰਬਰ 2026 : ਅੱਜ ਭਾਰਤ ਵਿੱਚ ਵਿਦੇਸ਼ੀ ਨਿਵੇਸ਼ ਨੂੰ ਹੁਲਾਰਾ ਦੇਣ ਦੇ ਮਕਸਦ ਨਾਲ ਹਲਕਾ ਡੇਰਾਬਸੀ ਦੇ ਸੀਨੀਅਰ ਭਾਜਪਾ ਆਗੂ ਗੁਰਦਰਸ਼ਨ ਸਿੰਘ ਸੈਣੀ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਮੀਟਿੰਗ ਹੋਈ, ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਮੀਟਿੰਗ ਵਿੱਚ ਅਮਰੀਕਾ ਦੀ ਦਿੱਗਜ ਕਾਰੋਬਾਰੀ ਹਸਤੀ ਅਤੇ 'ਗਿੱਲ ਐਨਰਜੀ' ਦੇ ਚੇਅਰਮੈਨ ਕਸ਼ਮੀਰ ਸਿੰਘ ਗਿੱਲ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ।
ਇਸ ਉੱਚ ਪੱਧਰੀ ਮੁਲਾਕਾਤ ਚ ਗੁਰਦਰਸ਼ਨ ਸਿੰਘ ਸੈਣੀ ਅਤੇ ਕਸ਼ਮੀਰ ਸਿੰਘ ਗਿੱਲ ਨੇ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਭਾਰਤ ਵਿੱਚ ਨਿਵੇਸ਼ ਦੀਆਂ ਸੰਭਾਵਨਾਵਾਂ 'ਤੇ ਗੰਭੀਰ ਚਰਚਾ ਕੀਤੀ ਗਈ।
.jpeg)
ਸ੍ਰੀ ਸੈਣੀ ਨੇ ਕਿਹਾ ਕਿ ਗਿੱਲ ਐਨਰਜੀ ਦਾ ਰੁਤਬਾ ਅਮਰੀਕਾ ਚ ਸਭ ਤੋਂ ਵੱਡਾ ਹੈ। ਕਸ਼ਮੀਰ ਸਿੰਘ ਗਿੱਲ ਦੀ ਅਗਵਾਈ ਵਾਲੀ 'ਗਿੱਲ ਐਨਰਜੀ' ਅਮਰੀਕਾ ਦੇ ਨਿਊਯਾਰਕ ਅਤੇ ਨਿਊਜਰਸੀ ਖੇਤਰ ਵਿੱਚ ਤੇਲ ਰੀਟੇਲਿੰਗ ਦੇ ਖੇਤਰ ਵਿੱਚ ਸਭ ਤੋਂ ਵੱਡੀ ਅਤੇ ਪ੍ਰਮੁੱਖ ਕੰਪਨੀ ਮੰਨੀ ਜਾਂਦੀ ਹੈ।
ਗੁਰਦਰਸ਼ਨ ਸੈਣੀ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਉਦੇਸ਼ ਸਿਰਫ਼ ਮੁਲਾਕਾਤ ਕਰਨਾ ਨਹੀਂ, ਬਲਕਿ ਭਾਰਤ ਵਿੱਚ ਨਿਵੇਸ਼ ਲਿਆਉਣਾ ਹੈ ਤਾਂ ਜੋ ਦੇਸ਼ ਦੀ ਆਰਥਿਕਤਾ ਨੂੰ ਮਜ਼ਬੂਤੀ ਮਿਲ ਸਕੇ।
ਇਸ ਮੌਕੇ ਸਤਿਨਾਮ ਸਿੰਘ ਸੰਧੂ ਨੇ ਗੁਰਦਰਸ਼ਨ ਸੈਣੀ ਅਤੇ ਕਸ਼ਮੀਰ ਸਿੰਘ ਗਿੱਲ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਵਫ਼ਦ ਨੂੰ ਭਰੋਸਾ ਦਿੱਤਾ ਕਿ ਇਸ ਅਹਿਮ ਵਿਸ਼ੇ 'ਤੇ ਜਲਦ ਤੋਂ ਜਲਦ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ ਅਤੇ ਨਿਵੇਸ਼ ਦੇ ਰਾਹ ਪੱਧਰੇ ਕੀਤੇ ਜਾਣਗੇ। ਇਸ ਮੀਟਿੰਗ ਨੂੰ ਭਾਰਤ ਅਤੇ ਅਮਰੀਕਾ ਦਰਮਿਆਨ ਵਪਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੇ ਕਦਮ ਵਜੋਂ ਦੇਖਿਆ ਜਾ ਰਿਹਾ ਹੈ। ਹਰਦੀਪ ਸਿੰਘ (ਡਾਇਰੈਕਟਰ, ਗੁਰਨਾਮ ਸਿੰਘ ਐਂਡ ਕੰਪਨੀ) ਮੀਟਿੰਗ ਅਤੇ ਵਿਚਾਰ-ਵਟਾਂਦਰੇ ਵਿੱਚ ਸ਼ਾਮਲ ਸਨ।
