ਪ੍ਰੈੱਸ ਕਲੱਬ ਭਗਤਾ ਭਾਈ ਨੇ ਸਲਾਨਾ ਕੈਲੰਡਰ ਰਿਲੀਜ਼ ਕਰਨ ਲਈ ਸਮਾਗਮ ਕਰਾਇਆ
ਅਸ਼ੋਕ ਵਰਮਾ
ਭਗਤਾ ਭਾਈ, 7 ਜਨਵਰੀ 2026 :ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਪੰਜਾਬ ਨਾਲ ਸਬੰਧਿਤ ਪ੍ਰੈੱਸ ਕਲੱਬ ਭਗਤਾ ਭਾਈ ਨੇ ਕਲੱਬ ਪ੍ਰਧਾਨ ਸੁਖਪਾਲ ਸਿੰਘ ਸੋਨੀ ਦੀ ਅਗਵਾਈ ਹੇਠ ਦਸਵਾਂ ਸਲਾਨਾ ਕੈਲੰਡਰ ਰਿਲੀਜ਼ ਸਮਾਗਮ ਸੁਰਿੰਦਰਾ ਡੇਅਰੀ ਭਗਤਾ ਭਾਈ ਵਿਖੇ ਕਰਵਾਇਆ ਜਿਸ ਦੇ ਮੁੱਖ ਮਹਿਮਾਨ ਜੈ ਸਿੰਘ ਛਿੱਬਰ ਪ੍ਰਧਾਨ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਅਤੇ ਕੁਲਵੰਤ ਸਿੰਘ ਮਲੂਕਾ ਚੇਅਰਮੈਨ ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਸਨ। ਵਿਸ਼ੇਸ਼ ਮਹਿਮਾਨ ਵਜੋਂ ਸੰਤੋਖ ਸਿੰਘ ਗਿੱਲ ਸਕੱਤਰ ਜਨਰਲ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ, ਰਾਕੇਸ਼ ਕੁਮਾਰ ਗੋਇਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ, ਜਗਸੀਰ ਸਿੰਘ ਪੰਨੂੰ ਪ੍ਰਧਾਨ ਕੋਆਪ੍ਰੇਟਿਵ ਸੋਸਾਇਟੀ ਭਗਤਾ ਭਾਈ ਅਤੇ ਅਜਾਇਬ ਸਿੰਘ ਹਮੀਰਗੜ੍ਹ ਸਰਪੰਚ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ ।
ਪ੍ਰੈੱਸ ਕਲੱਬ ਵੱਲੋਂ ਜਾਰੀ ਕੀਤੇ ਗਏ ਕੈਲੰਡਰ ਵਿਚ ਪੰਜਾਬ ਸਰਕਾਰ ਦੀਆਂ ਸਰਕਾਰੀ ਛੁੱਟੀਆਂ, ਮਹੱਤਵਪੂਰਨ ਦਿਵਸ ਤੇ ਦਿਹਾੜਿਆਂ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਵਿਸ਼ੇਸ਼ ਚਿਤਰ ਰਾਹੀਂ ਲੋਕਾਂ ਨੂੰ ਕਿਸਾਨ, ਪੰਛੀ, ਬੇਟੀ, ਪਾਣੀ ਅਤੇ ਦਰੱਖਤ ਬਚਾਉਣ ਦੀ ਅਪੀਲ ਕੀਤੀ ਗਈ ਹੈ।ਇਸ ਤੋਂ ਬਿਨਾਂ ਪ੍ਰੈੱਸ ਕਲੱਬ ਵੱਲੋਂ ਪਿਛਲੇ ਸਮੇਂ ਦੌਰਾਨ ਸਮਾਜ ਭਲਾਈ ਦੇ ਕੀਤੇ ਕਾਰਜਾਂ ਨੂੰ ਵੀ ਤਸਵੀਰਾਂ ਰਾਹੀਂ ਜਾਣੂ ਕਰਵਾਇਆ ਗਿਆ ਹੈ। ਪ੍ਰੈੱਸ ਕਲੱਬ ਭਗਤਾ ਭਾਈ ਦੇ ਖਜ਼ਾਨਚੀ ਬਿੰਦਰ ਜਲਾਲ ਨੇ ਕਲੱਬ ਦੀਆਂ ਗਤੀਵਿਧੀਆਂ ਬਾਰੇ ਚਾਨਣਾ ਪਾਇਆ। ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਵਿੰਦਰ ਸਿੰਘ ਜੌੜਾ ਨੇ ਮੁੱਖ ਮਹਿਮਾਨ ਸਮੇਤ ਪਹੁੰਚੀਆਂ ਸ਼ਖ਼ਸੀਅਤਾਂ ਨੂੰ ਜੀ ਆਇਆ ਕਿਹਾ।
ਯੂਨੀਅਨ ਦੇ ਸੂਬਾ ਪ੍ਰਧਾਨ ਜੈ ਸਿੰਘ ਛਿੱਬਰ ਅਤੇ ਸਕੱਤਰ ਜਨਰਲ ਸੰਤੋਖ ਸਿੰਘ ਗਿੱਲ ਨੇ ਪੱਤਰਕਾਰਾਂ ਨੂੰ ਦਰਪੇਸ਼ ਮੁਸਕਲਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਪੱਤਰਕਾਰਾਂ ਖਿਲਾਫ ਦਰਜ ਕੀਤੇ ਗਏ ਪਰਚੇ ਦੇ ਵਿਰੋਧ ਵਿਚ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਵੱਲੋਂ ਮਾਨਯੋਗ ਰਾਜਪਾਲ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ ਜਾਵੇਗਾ।ਉਹਨਾਂ ਕਿਹਾ ਕਿ ਪਾਕਿਸਤਾਨ ਵਿੱਚ ਸੱਚ ਲਿਖਣ ਵਾਲੇ ਪੱਤਰਕਾਰਾਂ ਨੂੰ ਉਮਰ ਕੈਦ ਦੀ ਸਜ਼ਾ ਦੇਣਾ ਘੋਰ ਤਾਨਾਸ਼ਾਹੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਪ੍ਰੈਸ ਦੀ ਆਜ਼ਾਦੀ ਅਤੇ ਲੋਕਤੰਤਰ ਉੱਤੇ ਸਿੱਧਾ ਹਮਲਾ ਹੈ। ਸੂਬਾ ਪ੍ਰਧਾਨ ਛਿੱਬਰ ਨੇ ਕਿਹਾ ਕਿ ਯੂਨੀਅਨ ਪੱਤਰਕਾਰਾਂ ਮੰਗਾਂ ਅਤੇ ਮਸਲਿਆਂ ਦੇ ਹੱਲ ਲਈ ਹਰ ਸੰਭਵ ਯਤਨ ਕਰ ਰਹੀ ਹੈ, ਉਨ੍ਹਾਂ ਨੇ ਪੱਤਰਕਾਰਾਂ ਖਿਲਾਫ ਦਰਜ ਕੀਤੇ ਗਏ ਪਰਚੇ ਦੀ ਨਿੰਦਾ ਕਰਦੇ ਤੁਰੰਤ ਰੱਦ ਕਰਨ ਦੀ ਮੰਗ ਕੀਤੀ।
ਸੂਬਾ ਸਕੱਤਰ ਜਨਰਲ ਗਿੱਲ ਨੇ ਅੰਤਰਰਾਸ਼ਟਰੀ ਭਾਈਚਾਰੇ ਤੋਂ ਮੰਗ ਕੀਤੀ ਕਿ ਬੇਕਸੂਰ ਪੱਤਰਕਾਰਾਂ ਨੂੰ ਕੀਤੀਆਂ ਗਈਆਂ ਸਜ਼ਾਵਾਂ ਤੁਰੰਤ ਮੁਆਫ਼ ਕਰਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣ। ਯੂਨੀਅਨ ਦੀ ਜਿਲ੍ਹਾ ਬਠਿੰਡਾ ਦੀ 21 ਮੈਂਬਰੀ ਟੀਮ ਅਤੇ ਵੱਖ ਵੱਖ ਅਖਬਾਰਾਂ ਦੇ 10 ਜਿਲ੍ਹਾ ਇੰਚਾਰਜਾਂ ਅਤੇ ਪ੍ਰੈੱਸ ਕਲੱਬ ਨੂੰ ਆਰਥਿਕ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਚੇਅਰਮੈਨ ਕੁਲਵੰਤ ਸਿੰਘ ਮਲੂਕਾ ਨੇ ਪ੍ਰੈੱਸ ਕਲੱਬ ਭਗਤਾ ਨੂੰ 31 ਹਜ਼ਾਰ ਰੁਪਏ, ਰਾਕੇਸ਼ ਕੁਮਾਰ ਗੋਇਲ ਨੇ 21 ਹਜ਼ਾਰ ਰੁਪਏ, ਜਗਸੀਰ ਸਿੰਘ ਪੰਨੂੰ ਨੇ 21 ਹਜ਼ਾਰ ਰੁਪਏ ਅਤੇ ਅਜਾਇਬ ਸਿੰਘ ਹਮੀਰਗੜ੍ਹ ਨੇ 11 ਹਜ਼ਾਰ ਰੁਪਏ ਸਹਾਇਤਾ ਵਜੋਂ ਦਿੱਤੇ। ਇਸ ਤੋਂ ਇਲਾਵਾ ਪ੍ਰੈੱਸ ਕਲੱਬ ਭਗਤਾ ਨੇ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਨੂੰ 11 ਹਜ਼ਾਰ ਰੁਪਏ ਅਤੇ ਰਾਕੇਸ਼ ਕੁਮਾਰ ਗੋਇਲ ਨੇ 5100 ਰੁਪਏ ਦਾ ਫੰਡ ਦਿੱਤਾ।
ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਰਾਕੇਸ਼ ਕੁਮਾਰ ਗੋਇਲ, ਅਜਾਇਬ ਸਿੰਘ ਹਮੀਰਗੜ੍ਹ ਤੇ ਜਗਸੀਰ ਸਿੰਘ ਪੰਨੂੰ ਨੇ ਪ੍ਰੈਸ ਕਲੱਬ ਭਗਤਾ ਭਾਈ ਵੱਲੋਂ ਪੱਤਰਕਾਰੀ ਦੇ ਫਰਜ਼ਾਂ ਦੇ ਨਾਲ ਨਾਲ ਕੀਤੇ ਜਾ ਰਹੇ ਸਮਾਜ ਸੇਵੀ ਕਾਰਜਾਂ ਦੀ ਜ਼ੋਰਦਾਰ ਸਲਾਘਾ ਕੀਤੀ। ਯੂਨੀਅਨ ਦੇ ਕੌਮੀ ਕੌਂਸਲ ਦੇ ਮੈਂਬਰ ਸੁਖਨੈਬ ਸਿੰਘ ਸਿੱਧੂ ਨੇ ਪਹੁੰਚੀਆਂ ਸਖਸ਼ੀਅਤਾਂ ਅਤੇ ਪੱਤਰਕਾਰਾਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਸਟੇਜ ਦੀ ਕਾਰਵਾਈ ਗੁਲਾਬ ਚੰਦ ਸਿੰਗਲਾ ਨਿਭਾਈ। ਪ੍ਰੈੱਸ ਕਲੱਬ ਭਗਤਾ ਭਾਈ ਵੱਲੋਂ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੀ ਜਿਲ੍ਹਾ ਬਠਿੰਡਾ ਦੀ 21 ਮੈਂਬਰੀ ਟੀਮ ਅਤੇ ਵੱਖ ਵੱਖ ਅਖਬਾਰਾਂ ਦੇ 10 ਜਿਲ੍ਹਾ ਇੰਚਾਰਜਾਂ ਅਤੇ ਪ੍ਰੈੱਸ ਕਲੱਬ ਨੂੰ ਆਰਥਿਕ ਸਹਿਯੋਗ ਦੇਣ ਵਾਲੀਆਂ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ।
ਇਸ ਸਮਾਗਮ ਵਿੱਚ ਬਠਿੰਡਾ, ਮੋਗਾ, ਬਰਨਾਲਾ, ਭਾਈ ਰੂਪਾ, ਮਹਿਰਾਜ, ਰਾਮਪੁਰਾ ਫੂਲ, ਗੋਨਿਆਣਾ ਮੰਡੀ, ਸੰਗਤ ਮੰਡੀ, ਰਾਮਾ ਮੰਡੀ, ਮੌੜ ਮੰਡੀ, ਤਲਵੰਡੀ ਸਾਬੋ, ਨਿਹਾਲ ਸਿੰਘ ਵਾਲਾ, ਬਾਘਾ ਪੁਰਾਣਾ, ਸਮਾਧ ਭਾਈ, ਮਹਿਲ ਕਲਾਂ, ਨਥਾਣਾ, ਭੁੱਚੋ ਮੰਡੀ, ਲਹਿਰਾ ਮੁਹੱਬਤ, ਜੈਤੋ, ਭਦੌੜ ਆਦਿ ਸਟੇਸ਼ਨਾਂ ਤੋਂ ਪੱਤਰਕਾਰਾਂ ਨੇ ਹਾਜ਼ਰੀ ਲਗਾਈ। ਇਸ ਮੌਕੇ ਸੂਬਾ ਸਕੱਤਰ ਵੀਰਪਾਲ ਭਗਤਾ, ਜਿਲ੍ਹਾ ਚੇਅਰਮੈਨ ਗੁਰਤੇਜ ਸਿੰਘ ਸਿੱਧੂ, ਮਨਪ੍ਰੀਤ ਸਿੰਘ ਮੱਲੇਆਣਾ ਸੂਬਾ ਕਮੇਟੀ ਮੈਂਬਰ, ਜਗਸੀਰ ਸਿੰਘ ਸੰਧੂ ਜ਼ਿਲ੍ਹਾ ਪ੍ਰਧਾਨ ਬਰਨਾਲਾ, ਜ਼ਿਲ੍ਹਾ ਮੀਤ ਪ੍ਰਧਾਨ ਰਾਜਿੰਦਰ ਮਰਾਹੜ, ਜਿਲਾ ਕਮੇਟੀ ਮੈਂਬਰ ਪਰਵੀਨ ਗਰਗ, ਮਨਿੰਦਰਜੀਤ ਸਿੰਘ ਜੈਤੋ, ਜੱਸ ਗਰੇਵਾਲ, ਮਨਦੀਪ ਸਿੰਘ ਮੱਕੜ, ਪਰਮਜੀਤ ਢਿੱਲੋ, ਬਿੰਦਰ ਜਲਾਲ, ਸਵਰਨ ਭਗਤਾ, ਹਰਜੀਤ ਗਿੱਲ, ਰਾਜਿੰਦਰਪਾਲ ਸ਼ਰਮਾ, ਸਿਕੰਦਰ ਜੰਡੂ ਅਤੇ ਸਿਕੰਦਰ ਬਰਾੜ ਆਦਿ ਹਾਜ਼ਰ ਸਨ।