Breaking - AAP ਤਰਫ਼ੋਂ ਚੋਣ ਲੜ੍ਹ ਚੁੱਕੇ ਸੀਨੀਅਰ ਆਗੂ ਅਕਾਲੀ ਦਲ 'ਚ ਸ਼ਾਮਲ
ਚੱਬੇਵਾਲ ਤੋਂ 'ਆਪ' ਦੇ ਸਾਬਕਾ ਉਮੀਦਵਾਰ ਹਰਮਿੰਦਰ ਸਿੰਘ ਸੰਧੂ ਅਕਾਲੀ ਦਲ ਵਿੱਚ ਸ਼ਾਮਲ, ਮਿਲੀ ਵੱਡੀ ਜ਼ਿੰਮੇਵਾਰੀ
Ravi Jakhu
ਚੰਡੀਗੜ੍ਹ, 7 ਜਨਵਰੀ 2026- ਆਪ ਪੰਜਾਬ ਦੇ ਸੀਨੀਅਰ ਆਗੂ ਅਤੇ ਚੱਬੇਵਾਲ ਹਲਕੇ ਤੋਂ ਚੋਣ ਲੜ੍ਹ ਚੁੱਕੇ ਹਰਮਿੰਦਰ ਸਿੰਘ ਸੰਧੂ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਲੀਡਰਸ਼ਿਪ ਵੱਲੋਂ ਸੰਧੂ ਦਾ ਨਿੱਘਾ ਸਵਾਗਤ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਹਰਮਿੰਦਰ ਸਿੰਘ ਸੰਧੂ ਨੇ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਚੱਬੇਵਾਲ ਸੀਟ ਤੋਂ ਆਮ ਆਦਮੀ ਪਾਰਟੀ (AAP) ਦੀ ਟਿਕਟ 'ਤੇ ਚੋਣ ਲੜੀ ਸੀ। ਉਸ ਸਮੇਂ ਉਨ੍ਹਾਂ ਨੇ ਲਗਭਗ 40,000 ਵੋਟਾਂ ਹਾਸਲ ਕਰਕੇ ਆਪਣੀ ਮਜ਼ਬੂਤ ਸਿਆਸੀ ਪਕੜ ਦਾ ਸਬੂਤ ਦਿੱਤਾ ਸੀ। ਉਨ੍ਹਾਂ ਦੇ ਅਕਾਲੀ ਦਲ ਵਿੱਚ ਆਉਣ ਨਾਲ ਪਾਰਟੀ ਨੂੰ ਚੱਬੇਵਾਲ ਵਿੱਚ ਵੱਡਾ ਹੁਲਾਰਾ ਮਿਲਿਆ ਹੈ।
ਪਾਰਟੀ ਦੀ ਜ਼ਿਲ੍ਹਾ ਇਕਾਈ ਦੀ ਸਿਫ਼ਾਰਸ਼ 'ਤੇ ਕਾਰਵਾਈ ਕਰਦਿਆਂ, ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਧੂ ਨੂੰ ਤੁਰੰਤ ਪ੍ਰਭਾਵ ਨਾਲ ਚੱਬੇਵਾਲ ਵਿਧਾਨ ਸਭਾ ਹਲਕੇ ਦਾ 'ਹਲਕਾ ਇੰਚਾਰਜ' ਨਿਯੁਕਤ ਕਰ ਦਿੱਤਾ ਗਿਆ ਹੈ। ਬਾਦਲ ਨੇ ਉਨ੍ਹਾਂ ਦੀ ਨਿਯੁਕਤੀ 'ਤੇ ਖੁਸ਼ੀ ਪ੍ਰਗਟਾਉਂਦਿਆਂ ਕਿਹਾ, "ਮੈਨੂੰ ਪੂਰਾ ਵਿਸ਼ਵਾਸ ਹੈ ਕਿ ਹਰਮਿੰਦਰ ਸਿੰਘ ਸੰਧੂ ਆਪਣੀ ਪੂਰੀ ਮਿਹਨਤ ਅਤੇ ਸਮਰਪਣ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਉਨ੍ਹਾਂ ਦੀ ਊਰਜਾ ਅਤੇ ਤਜ਼ਰਬਾ ਚੱਬੇਵਾਲ ਹਲਕੇ ਵਿੱਚ ਅਕਾਲੀ ਦਲ ਲਈ ਬਹੁਤ ਸਹਾਈ ਸਿੱਧ ਹੋਵੇਗਾ।"