ਤੇਜਿੰਦਰਪਾਲ ਸਿੰਘ ਸੰਧੂ ਮੁੜ ਅਕਾਲੀ ਦਲ ’ਚ ਪਰਤੇ
ਬਾਬੂਸ਼ਾਹੀ ਨੈਟਵਰਕ
ਬਠਿੰਡਾ/ਪਟਿਆਲਾ, 8 ਜਨਵਰੀ, 2026: ਐਸ ਐਸ ਐਸ ਬੋਰਡ ਦੇ ਸਾਬਕਾ ਚੇਅਰਮੈਨ ਤੇਜਿੰਦਰਪਾਲ ਸਿੰਘ ਸੰਧੂ ਦੀ ਸ਼੍ਰੋਮਣੀ ਅਕਾਲੀ ਦਲ ਵਿਚ ਘਰ ਵਾਪਸੀ ਹੋ ਗਈ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਤਸਵੀਰ ਵਿਚ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਖੜ੍ਹੇ ਵਿਖਾਈ ਦੇ ਰਹੇ ਹਨ ਤੇ ਨਾਲ ਉਹਨਾਂ ਦੀ ਧਰਮ ਪਤਨੀ ਵੀ ਹੈ। ਦੋਵਾਂ ਨੂੰ ਸੁਖਬੀਰ ਬਾਦਲ ਨੇ ਸਿਰੋਪਾਓ ਦਿੱਤੇ ਹੋਏ ਹਨ। ਨਾਲ ਹੀ ਬਲਵਿੰਦਰ ਸਿੰਘ ਭੂੰਦੜ ਵੀ ਖੜ੍ਹੇ ਵਿਖਾਈ ਦੇ ਰਹੇ ਹਨ।