ਸਰਹੱਦ ਨੇੜੇ ਖੇਤਾਂ ਵਿੱਚੋਂ ਡਰੋਨ ਬਰਾਮਦ, ਬੀਐਸਐਫ ਤੇ ਪੁਲਿਸ ਨੇ ਮਿਲ ਕੇ ਚਲਾਇਆ ਸਰਚ ਆਪਰੇਸ਼ਨ
ਰੋਹਿਤ ਗੁਪਤਾ
ਗੁਰਦਾਸਪੁਰ 9 ਜਨਵਰੀ
ਬੀਐਸਐਫ ਦੇ ਸੈਕਟਰ ਗੁਰਦਾਸਪੁਰ ਅਧੀਨ ਆਉਂਦੀ ਬੀਐਸਐਫ ਦੀ 27 ਬਟਾਲੀਅਨ ਦੀ ਬੀਓਪੀ ਮੋਮਨਪੁਰ ਦੇ ਨਜ਼ਦੀਕ ਸਰਹੱਦ ਨਾਲ ਲੱਗਦੇ ਕਣਕ ਖੇਤਾਂ ਵਿੱਚੋਂ ਇੱਕ ਡਰੋਨ ਬਰਾਮਦ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਮੀਰਕਚਾਨਾ ਦਾ ਕਿਸਾਨ ਨਿਸਾਨ ਸਿੰਘ ਆਪਣੇ ਕਣਕ ਦੇ ਖੇਤਾਂ ਵਿੱਚ ਖਾਦ ਪਾ ਰਿਹਾ ਸੀ ਕਿ ਇਸੇ ਦੌਰਾਨ ਉਸਨੇ ਖੇਤਾਂ ਵਿੱਚ ਡਿੱਗਾ ਹੋਇਆ ਡਰੋਨ ਵੇਖਿਆ ਜਿੱਥੇ ਉਸ ਨੇ ਤੁਰੰਤ ਬੀਐਸਐਫ ਦੇ ਜਵਾਨਾਂ ਨੂੰ ਜਾਣੂ ਕਰਵਾਇਆ ਗਿਆ ਉਪਰੰਤ ਪੁਲਿਸ ਥਾਣਾ ਕਲਾਨੌਰ ਦੇ ਐਸਐਚ ਓ ਜਤਿੰਦਰ ਪਾਲ ਅਤੇ ਬੀਐਸਐਫ ਦੀ 27 ਬਟਾਲੀਅਨ ਦੇ ਜਵਾਨਾਂ ਵੱਲੋਂ ਖੇਤਾਂ ਵਿੱਚ ਪਏ ਡਰੋਨ ਨੂੰ ਬਰਾਮਦ ਕਰਕੇ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਹੋਇਆ ਹੈ। ਬੀਐਸਐਫ ਦੇ ਅਧਿਕਾਰੀਆਂ ਅਨੁਸਾਰ ਖੇਤਾਂ ਵਿੱਚੋਂ ਬਰਾਮਦ ਕੀਤੇ ਗਏ ਡਰੋਨ ਦੀ ਫੋਰੈਸਿਕ ਜਾਂਚ ਕਰਵਾਈ ਜਾਵੇਗੀ। ਇਸ ਸਬੰਧੀ ਪੁਲਿਸ ਥਾਣਾ ਕਲਾਨੌਰ ਦੇ ਐਸਐਚ ਓ ਜਤਿੰਦਰ ਪਾਲ ਨਾਲ ਗੱਲਬਾਤ ਕੀਤੀ ਤਾਂ ਉਹਨਾਂ ਕਿਹਾ ਕਿ ਬੀਐਸਐਫ ਦੇ ਨਾਲ ਪੁਲਿਸ ਵੱਲੋਂ ਸਰਚ ਕੀਤੀ ਜਾ ਰਹੀ।
ਸਰਹੱਦੀ ਪਿੰਡ ਮੀਰਕਚਾਣਾ ਨੇੜੇ ਖੇਤਾਂ ਵਿੱਚੋਂ ਮਿਲੇ ਡਰੋਨ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ।