ਵੱਡੀ ਖ਼ਬਰ: ਬਿਕਰਮ ਮਜੀਠੀਆ ਦਾ ਨੌਕਰ ਗ੍ਰਿਫਤਾਰ, ਵਿਜੀਲੈਂਸ ਦੇ ਕੰਮ 'ਚ ਵਿਘਨ ਪਾਉਣ ਦੇ ਲੱਗੇ ਦੋਸ਼
Babushahi Network
ਚੰਡੀਗੜ੍ਹ, 9 ਜਨਵਰੀ 2026- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਨੌਕਰ ਦਵਿੰਦਰ ਵੇਰਕਾ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਦਾਲਤ ਨੇ ਦਵਿੰਦਰ ਸਿੰਘ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।
ਕੀ ਹੈ ਪੂਰਾ ਮਾਮਲਾ?
ਜਾਣਕਾਰੀ ਅਨੁਸਾਰ ਦਵਿੰਦਰ 'ਤੇ ਵਿਜੀਲੈਂਸ ਵਿਭਾਗ ਦੀ ਕਾਰਵਾਈ ਵਿੱਚ ਵਿਘਨ ਪਾਉਣ ਅਤੇ ਸਰਕਾਰੀ ਡਿਊਟੀ ਵਿੱਚ ਰੁਕਾਵਟ ਪੈਦਾ ਕਰਨ ਦੇ ਗੰਭੀਰ ਦੋਸ਼ ਲਗਾਏ ਗਏ ਹਨ। ਦੱਸਿਆ ਜਾ ਰਿਹਾ ਹੈ ਕਿ ਜਦੋਂ ਵਿਜੀਲੈਂਸ ਦੀ ਟੀਮ ਕਿਸੇ ਜਾਂਚ ਦੇ ਸਬੰਧ ਵਿੱਚ ਕਾਰਵਾਈ ਕਰ ਰਹੀ ਸੀ, ਤਾਂ ਦਵਿੰਦਰ ਵੱਲੋਂ ਕਥਿਤ ਤੌਰ 'ਤੇ ਉਨ੍ਹਾਂ ਦੇ ਕੰਮ ਵਿੱਚ ਦਖ਼ਲਅੰਦਾਜ਼ੀ ਕੀਤੀ ਗਈ।
ਗ੍ਰਿਫ਼ਤਾਰੀ ਤੋਂ ਬਾਅਦ ਦਵਿੰਦਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਪੁਲਿਸ ਨੇ ਮਾਮਲੇ ਦੀ ਡੂੰਘਾਈ ਨਾਲ ਪੁੱਛਗਿੱਛ ਕਰਨ ਲਈ ਰਿਮਾਂਡ ਦੀ ਮੰਗ ਕੀਤੀ। ਅਦਾਲਤ ਨੇ ਦੋਵਾਂ ਪੱਖਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮੁਲਜ਼ਮ ਨੂੰ ਦੋ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।