ਫਾਈਨਲ ਪ੍ਰੀਖਿਆਵਾਂ ਤੋਂ ਬਾਅਦ ਪ੍ਰੈਕਟਿਕਲ ਪ੍ਰੀਖਿਆਵਾਂ ਲਈਆਂ ਜਾਣ ਦੀ ਮੰਗ- ਢਿੱਲੋਂ
ਚੰਡੀਗੜ੍ਹ, 9 ਜਨਵਰੀ 2026: ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕਰਦਿਆਂ ਮੰਗ ਕੀਤੀ ਕਿ ਬੋਰਡ ਦੀਆਂ ਪ੍ਰੀਖਿਆਵਾਂ ਤੋਂ ਬਾਅਦ ਪ੍ਰੈਕਟੀਕਲ ਪ੍ਰੀਖਿਆਵਾਂ ਲਈਆਂ ਜਾਣ।
ਕਿਉਂਕਿ ਸ਼ੀਤ ਲਹਿਰ ਅਤੇ ਠੰਡ ਕਾਰਨ ਸਕੂਲ ਬੰਦ ਹੋਣ ਕਰਕੇ ਵਿਦਿਆਰਥੀਆਂ ਦੀ ਪੜਾਈ ਪ੍ਰਭਾਵਿਤ ਹੋਈ ਹੈ ।ਯੂਨੀਅਨ ਪ੍ਰਧਾਨ ਢਿੱਲੋ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਅਮਰਪਾਲ ਸਿੰਘ ਅਤੇ ਕੰਟਰੋਲਰ ਪ੍ਰੀਖਿਆਵਾਂ ਲਵਿਸ ਚਾਵਲਾ ਨੂੰ ਵੀ ਬੇਨਤੀ ਕੀਤੀ ਕਿ 2025/2026 ਵਿੱਚ ਪੰਜਾਬ ਵਿੱਚ ਆਏ ਹੜਾਂ ਕਾਰਨ , ਬਲਾਕ ਸੰਮਤੀ ਅਤੇ ਜਿਲਾ ਪ੍ਰੀਸ਼ਦ ਵੋਟਾਂ ਵਿੱਚ ਅਧਿਆਪਕ ਵਰਗ ਦੀ ਡਿਊਟੀ ਲੱਗੀ ਹੋਣ ਕਰਕੇ ਅਤੇ ਹੁਣ 24 ਦਸੰਬਰ ਤੋਂ 13 ਜਨਵਰੀ ਤੱਕ ਸਕੂਲ ਬੰਦ ਹੋਣ ਕਰਕੇ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋਈ ਹੈ ਅਤੇ ਅਧਿਆਪਕਾਂ ਨੂੰ ਪੜਾਉਣ ਦਾ ਉਚਿਤ ਸਮਾਂ ਨਹੀਂ ਮਿਲਿਆ। ਯੂਨੀਅਨ ਪ੍ਰਧਾਨ ਢਿੱਲੋ ਨੇ ਕਿਹਾ ਕਿ 16 ਜਨਵਰੀ ਤੋਂ 30 ਜਨਵਰੀ ਤੱਕ ਪ੍ਰੀ ਬੋਰਡ ਪ੍ਰੀਖਿਆਵਾਂ ਉਪਰੰਤ 2 ਫ਼ਰਵਰੀ ਤੋਂ 12 ਫ਼ਰਵਰੀ ਤਕ ਪ੍ਰੈਕਟਿਕਲ ਪ੍ਰੀਖਿਆਵਾਂ ਅਤੇ 17 ਫ਼ਰਵਰੀ ਤੋਂ ਫਾਈਨਲ ਪ੍ਰੀਖਿਆਵਾਂ ਸ਼ੁਰੂ ਹਨ । ਯੂਨੀਅਨ ਪ੍ਰਧਾਨ ਢਿੱਲੋ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਅਤੇ ਕੰਟਰੋਲਰ ਪ੍ਰੀਖਿਆਵਾਂ ਨੂੰ ਬੇਨਤੀ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬੋਰਡ ਪ੍ਰੀਖਿਆਵਾਂ ਖਤਮ ਹੋਣ ਤੋਂ ਬਾਅਦ ਬੋਰਡ ਪ੍ਰੈਕਟੀਕਲ ਪ੍ਰੀਖਿਆ ਲਈਆਂ ਜਾਣ ਜਿਸ ਨਾਲ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਪੜਨ ਅਤੇ ਪੜਾਉਣ ਲਈ ਉਚਿਤ ਸਮਾਂ ਅਤੇ ਪੇਪਰਾਂ ਦੀ ਤਿਆਰੀ ਵਧੀਆ ਢੰਗ ਨਾਲ ਹੋ ਸਕੇਗੀ ।ਯੂਨੀਅਨ ਪ੍ਰਧਾਨ ਢਿੱਲੋਂ ਨੇ ਇਸ ਸੰਬੰਧੀ ਬੋਰਡ ਦੇ ਚੇਅਰਮੈਨ ਸਾਹਿਬ ਨੂੰ ਈ ਮੇਲ ਕਰਦਿਆਂ ਇਸ ਫ਼ੈਸਲੇ ਤੇ ਮੁੜ ਵਿਚਾਰ ਕਰਨ ਦੀ ਅਪੀਲ ਕੀਤੀ। ਯੂਨੀਅਨ ਦੇ ਆਗੂ ਦਵਿੰਦਰ ਸਿੰਘ ਗੁਰੂ ਅਮਰਜੀਤ ਸਿੰਘ ਘੁਡਾਣੀ ਸਲਾਹਕਾਰ ਅਤੇ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ ਸਾਹਨੇਵਾਲ ਮਨਦੀਪ ਸਿੰਘ ਸੇਖੋਂ ਅਤੇ ਅਲਬੇਲ ਸਿੰਘ ਪੁੜੈਣ ਨੇ ਸਿੱਖਿਆ ਵਿਭਾਗ ਉੱਚ ਅਧਿਕਾਰੀਆਂ ਨੂੰ ਬੇਨਤੀ ਕਰਦਿਆਂ ਬੋਰਡ ਪ੍ਰੈਕਟਿਕਲ ਪ੍ਰੀਖਿਆਵਾਂ ਸੰਬੰਧੀ ਮੁੜ ਵਿਚਾਰ ਕਰਨ ਅਤੇ ਅੱਗੇ ਪਾਉਣ ਦੀ ਮੰਗ ਰੱਖੀ