Punjab Breaking: ਬੱਸ ਅਤੇ ਕਾਰ ਦੀ ਟੱਕਰ 'ਚ 4 ਲੋਕਾਂ ਦੀ ਮੌਤ
ਹੁਸ਼ਿਆਰਪੁਰ: ਅੱਜ ਸਵੇਰੇ ਦਸੂਹਾ ਮੁੱਖ ਸੜਕ 'ਤੇ ਅੱਡਾ ਦੋਸੜਕਾ ਦੇ ਨੇੜੇ ਇਕ ਬੱਸ ਅਤੇ ਕਾਰ ਵਿਚਕਾਰ ਜ਼ਬਰਦਸਤ ਟੱਕਰ ਹੋ ਗਈ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ਅਤੇ ਇਸ ਵਿਚ ਸਵਾਰ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਹਾਦਸੇ ਵਿਚ 4 ਵਿਅਕਤੀਆਂ ਦੀ ਜਾਨ ਚਲੀ ਗਈ ਹੈ, ਜਦਕਿ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਹੈ। ਜ਼ਖ਼ਮੀ ਵਿਅਕਤੀ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਹਾਦਸੇ ਦੀ ਸੂਚਨਾ ਮਿਲਦੇ ਹੀ ਸਥਾਨਕ ਲੋਕਾਂ ਦੀ ਮਦਦ ਨਾਲ ਬਚਾਅ ਕਾਰਜ ਸ਼ੁਰੂ ਕੀਤੇ ਗਏ ਅਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ।