ਡੇਹਰੀਵਾਲ ਕਿਰਨ ਵਿੱਚ ਅਨੀਮੀਆ ਡੇ ਮਨਾਇਆ
ਰੋਹਿਤ ਗੁਪਤਾ
ਗੁਰਦਾਸਪੁਰ, 10 ਜਨਵਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਅੱਜ ਪਿੰਡ ਡੇਹਰੀਵਾਲ ਕਿਰਨ ਵਿੱਚ ਅਨੀਮੀਆ ਡੇ ਮਨਾਇਆ ਗਿਆ। ਇਸ ਮੌਕੇ ਉੱਤੇ ਮੁੱਖ ਮਹਿਮਾਨ ਵਜੋਂ ਐਸ.ਡੀ.ਐਮ. ਸ੍ਰੀ ਅਦਿਤਿਆ ਸ਼ਰਮਾ ਅਤੇ ਪ੍ਰੋਗਰਾਮ ਅਫਸਰ ਸ੍ਰੀਮਤੀ ਜਸਮੀਤ ਕੌਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਇਹ ਪ੍ਰੋਗਰਾਮ ਬਾਲ ਵਿਕਾਸ ਵਿਭਾਗ ਦੀ ਸੀ.ਡੀ.ਪੀ.ਓ. ਸ੍ਰੀਮਤੀ ਹਰਜੀਤ ਵਾਲੀਆ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਦੌਰਾਨ ਮੁੱਖ ਮਹਿਮਾਨ ਵੱਲੋਂ ਬੱਚਿਆਂ ਨੂੰ ਫਲਾਂ ਦੀਆਂ ਟੋਕਰੀਆਂ ਵੰਡੀਆਂ ਗਈਆਂ।
ਮੁੱਖ ਮਹਿਮਾਨ ਐਸ.ਡੀ.ਐਮ. ਅਦਿਤਿਆ ਸ਼ਰਮਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਾਵਾਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਬੱਚਿਆਂ ਦੀ ਸਿਹਤ ਵੱਲ ਵੱਧ ਤੋਂ ਵੱਧ ਧਿਆਨ ਦੇਣ। ਜੇਕਰ ਬੱਚਿਆਂ ਵਿੱਚ ਖੂਨ ਦੀ ਕਮੀ ਹੋਵੇ ਤਾਂ ਉਨ੍ਹਾਂ ਨੂੰ ਫਲ ਅਤੇ ਪੱਤੇਦਾਰ ਹਰੀਆਂ ਸਬਜ਼ੀਆਂ ਖਵਾਉਣੀਆਂ ਚਾਹੀਦੀਆਂ ਹਨ, ਤਾਂ ਜੋ ਖੂਨ ਦੀ ਘਾਟ ਨੂੰ ਪੂਰਾ ਕੀਤਾ ਜਾ ਸਕੇ।
ਇਸ ਮੌਕੇ ਪ੍ਰੋਗਰਾਮ ਅਫਸਰ ਸ੍ਰੀਮਤੀ ਜਸਮੀਤ ਕੌਰ ਨੇ ਦੱਸਿਆ ਕਿ ਅਨੀਮੀਆ ਦੀ ਸਮੱਸਿਆ ਜ਼ਿਆਦਾਤਰ ਔਰਤਾਂ ਅਤੇ ਛੋਟੇ ਬੱਚਿਆਂ ਵਿੱਚ ਪਾਈ ਜਾਂਦੀ ਹੈ, ਇਸ ਲਈ ਸਮੇਂ-ਸਿਰ ਜਾਂਚ ਅਤੇ ਪੌਸ਼ਟਿਕ ਆਹਾਰ ਬਹੁਤ ਜ਼ਰੂਰੀ ਹੈ।
ਬਾਲ ਵਿਕਾਸ ਅਫਸਰ ਸ੍ਰੀਮਤੀ ਹਰਜੀਤ ਵਾਲੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅਨੀਮੀਆ ਤੋਂ ਬਚਾਅ ਲਈ ਡਾਕਟਰਾਂ ਦੀ ਸਲਾਹ ਲੈਣੀ ਵੀ ਬਹੁਤ ਲਾਜ਼ਮੀ ਹੈ, ਤਾਂ ਜੋ ਇਸ ਬਿਮਾਰੀ ‘ਤੇ ਕਾਬੂ ਪਾਇਆ ਜਾ ਸਕੇ।
ਇਸ ਮੌਕੇ ਸਰਪੰਚ ਸ੍ਰੀਮਤੀ ਗੁਰਮੀਤ ਕੌਰ (ਡੇਹਰੀਵਾਲ ਕਿਰਨ), ਸੁਪਰਵਾਈਜ਼ਰ ਪਰਮਜੀਤ ਕੌਰ, ਰਾਜਵਿੰਦਰ ਕੌਰ, ਕਮਲਜੀਤ ਕੌਰ ਅਤੇ ਆਂਗਣਵਾੜੀ ਵਰਕਰਾਂ ਮਨਦੀਪ ਕੌਰ, ਸੁਰਜੀਤ ਕੌਰ, ਹਰਦੀਪ ਕੌਰ, ਪਰਮਜੀਤ ਕੌਰ, ਬਲਜਿੰਦਰ ਕੌਰ, ਪਰਮਜੀਤ ਕੌਰ ਬੀਰੋ, ਗਗਨਦੀਪ ਕੌਰ, ਹਰਪਿੰਦਰ ਕੌਰ, ਰਜਵੰਤ ਕੌਰ, ਸੁਖਜਿੰਦਰ ਕੌਰ, ਸੁਖਵਿੰਦਰ ਕੌਰ, ਨੀਲਮ, ਅਵਿਨਾਸ਼ ਅਤੇ ਬਲਵਿੰਦਰ ਕੌਰ ਤੋਂ ਇਲਾਵਾ ਕਈ ਹੋਰ ਵਰਕਰ ਵੀ ਹਾਜ਼ਰ ਸਨ।