ਮਮਤਾ ਰਾਣੀ (ਪੀ.ਟੀ.ਆਈ.) ਦਾ ਜੱਸੀ ਢੱਲ ਮੈਮੋਰੀਅਲ ਸਪੋਰਟਸ ਕਲੱਬ ਵੱਲੋਂ ਸਨਮਾਨ
ਪਟਿਆਲਾ-
ਜੱਸੀ ਢੱਲ ਮੈਮੋਰੀਅਲ ਸਪੋਰਟਸ ਕਲੱਬ (ਰਜਿ.) ਵੱਲੋਂ ਤੀਜੀ ਜੱਸੀ ਢੱਲ ਮੈਮੋਰੀਅਲ ਬੇਸਬਾਲ ਚੈਂਪੀਅਨਸ਼ਿਪ ਸ.ਕੋ.ਐੱਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਪਟਿਆਲਾ ਵਿਖੇ ਕਰਵਾਈ ਗਈ। ਇਸ ਚੈਂਪੀਅਨਸ਼ਿਪ ਵਿੱਚ ਭਾਰਤ ਦੇ ਦੇ ਵੱਖ ਵੱਖ ਸਥਾਨਾਂ ਤੋਂ ਟੀਮਾਂ ਨੇ ਭਾਗ ਲਿਆ। ਇਸ ਚੈਂਪੀਅਨਸ਼ਿਪ ਦਾ ਹਰ ਮੈਚ ਬਹੁਤ ਹੀ ਰੋਮਾਂਚਕ ਰਿਹਾ ਅਤੇ ਦਰਸ਼ਕਾਂ ਵਿੱਚ ਵੀ ਇਸ ਚੈਂਪੀਅਨਸ਼ਿਪ ਨੂੰ ਵੇਖਣ ਦਾ ਬਹੁਤ ਉਤਸ਼ਾਹ ਰਿਹਾ। ਇਸ ਚੈਂਪੀਅਨਸ਼ਿਪ ਦੌਰਾਨ ਸ੍ਰੀਮਤੀ ਮਮਤਾ ਰਾਣੀ ਜੀ (ਪੀ.ਟੀ.ਆਈ., ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ, ਪਟਿਆਲਾ) ਵਿਸ਼ੇਸ਼ ਤੌਰ ਤੇ ਪਹੁੰਚੇ। ਚੈਂਪੀਅਨਸ਼ਿਪ ਦੇ ਪ੍ਰਬੰਧਕਾਂ ਅਤੇ ਸ੍ਰੀ ਭਗਵਾਨ ਦਾਸ ਜੁਨੇਜਾ ਜੀ ਵੱਲੋਂ ਸ੍ਰੀਮਤੀ ਮਮਤਾ ਰਾਣੀ ਜੀ ਦਾ ਚੈਂਪੀਅਨਸ਼ਿਪ ਵਿੱਚ ਪਹੁੰਚਣ ਤੇ ਸਨਮਾਨ ਕੀਤਾ ਗਿਆ। ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਉਹਨਾਂ ਨੂੰ ਇਹ ਸਨਮਾਨ ਪ੍ਰਾਪਤ ਕਰਕੇ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ । ਸ੍ਰੀਮਤੀ ਮਮਤਾ ਰਾਣੀ ਜੀ ਨੇ ਕਿਹਾ ਕਿ ਇਹ ਚੈਂਪੀਅਨਸ਼ਿਪ ਬੇਸਬਾਲ ਨੂੰ ਭਾਰਤ ਵਿੱਚ ਨਵੀਆਂ ਉਚਾਈਆਂ ਤੇ ਲੈ ਕੇ ਜਾਵੇਗੀ। ਸ੍ਰੀਮਤੀ ਮਮਤਾ ਰਾਣੀ ਜੀ ਨੇ ਦੱਸਿਆ ਕਿ ਚੈਂਪੀਅਨਸ਼ਿਪ ਦੇ ਪ੍ਰਬੰਧ ਬਹੁਤ ਹੀ ਉੱਚੇ ਦਰਜੇ ਦੇ ਹਨ ਅਤੇ ਖਿਡਾਰੀਆਂ ਦੀ ਹਰ ਸਹੂਲਤ ਦਾ ਧਿਆਨ ਰੱਖਿਆ ਗਿਆ ਹੈ। ਇਸ ਮੌਕੇ ਤੇ ਸ੍ਰੀ ਹਰੀਸ਼ ਸਿੰਘ, ਸ੍ਰੀ ਯਾਦਵਿੰਦਰ ਸਿੰਘ ਵਾਲੀਆ, ਸ੍ਰੀ ਵਿਕਰਮ ਸਿੰਘ, ਸ੍ਰੀ ਮਨਪ੍ਰੀਤ ਸਿੰਘ, ਸ੍ਰੀ ਗੁਰਜੀਤ ਸਿੰਘ, ਸ੍ਰੀਮਤੀ ਕੁਲਦੀਪ ਕੌਰ, ਸ੍ਰੀ ਮਨਦੀਪ ਸਿੰਘ, ਸ੍ਰੀ ਦੀਪਇੰਦਰ ਸਿੰਘ, ਸ੍ਰੀ ਜਸਵਿੰਦਰ ਸਿੰਘ ਅਤੇ ਹੋਰ ਕੋਚ ਮੌਜੂਦ ਸਨ ।