ਲੋਹੜੀ ਮਨਾਏ ਜਾਨ ਦਾ ਦ੍ਰਿਸ਼
ਦੀਦਾਰ ਗੁਰਨਾ
ਪਟਿਆਲਾ 14 ਜਨਵਰੀ 2026 : SSP ਪਟਿਆਲਾ ਵਰੁਣ ਸ਼ਰਮਾ ਦਾ ਅਗਵਾਈ ਵਿੱਚ ਪਟਿਆਲਾ ਪੁਲਿਸ ਤਿਉਹਾਰ ਅਤੇ ਸਮਾਜ ਸੇਵਾ ਦੇ ਕੰਮਾਂ ਵਿੱਚ ਵੀ ਵੱਧ ਚੜ ਕੇ ਹਿੱਸਾ ਪਾਇਆ ਜਾਂਦਾ ਹੈ , ਪਟਿਆਲਾ ਪੁਲਿਸ ਵੱਲੋਂ ਲੋਹੜੀ ਦਾ ਤਿਉਹਾਰ ਪਰੰਪਰਾਗਤ ਉਤਸ਼ਾਹ ਅਤੇ ਸੇਵਾ ਭਾਵਨਾ ਨਾਲ ਮਨਾਇਆ ਗਿਆ , ਪੁਲਿਸ ਲਾਈਨਾਂ ਅਤੇ ਵੱਖ-ਵੱਖ ਥਾਣਿਆਂ ਵਿੱਚ ਕਰਮਚਾਰੀਆਂ ਨੇ ਇਕੱਠੇ ਹੋ ਕੇ ਲੋਹੜੀ ਦੀ ਅੱਗ ਦੇ ਆਲੇ-ਦੁਆਲੇ ਭੰਗੜਾ ਪਾਇਆ ਅਤੇ ਗੀਤ ਗਾਏ , ਸਮਾਗਮ ਦੌਰਾਨ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਲੋਹੜੀ ਪੰਜਾਬ ਦੀ ਸੱਭਿਆਚਾਰਕ ਪਹਿਚਾਣ ਦਾ ਅਹਿਮ ਤਿਉਹਾਰ ਹੈ, ਜੋ ਭਾਈਚਾਰੇ, ਏਕਤਾ ਅਤੇ ਖੁਸ਼ਹਾਲੀ ਦਾ ਸੰਦੇਸ਼ ਦਿੰਦਾ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਪੁਲਿਸ ਵੱਲੋਂ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਆਮ ਲੋਕ ਨਿਡਰ ਹੋ ਕੇ ਖੁਸ਼ੀਆਂ ਮਨਾ ਸਕਣ
ਪੁਲਿਸ ਟੀਮ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਤਿਉਹਾਰ ਸਾਦਗੀ ਅਤੇ ਸੁਰੱਖਿਆ ਨਿਯਮਾਂ ਅਨੁਸਾਰ ਮਨਾਏ ਜਾਣ , ਅੱਗ ਸਬੰਧੀ ਸਾਵਧਾਨੀਆਂ ਵਰਤਣ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਦੁਰਘਟਨਾ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ ਗਈ , ਅੰਤ ਵਿੱਚ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਮੂਹ ਸ਼ਹਿਰ ਵਾਸੀਆਂ ਨੂੰ ਸੁਰੱਖਿਅਤ, ਖੁਸ਼ਹਾਲ ਅਤੇ ਸੁਖਮਈ ਲੋਹੜੀ ਦੀਆਂ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ