ਅਗਲੇ 3 ਦਿਨਾਂ ਦੌਰਾਨ ਇਨ੍ਹਾਂ 3 ਰਾਜਾਂ ਵਿਚ ਬਾਰਿਸ਼ ਦਾ ਅਲਰਟ ਜਾਰੀ
ਨਵੀਂ ਦਿੱਲੀ 15 ਜਨਵਰੀ 2026 : ਉੱਤਰ-ਪੱਛਮੀ ਭਾਰਤ ਵਿੱਚ ਪਿਛਲੇ ਕਈ ਦਿਨਾਂ ਤੋਂ ਜਾਰੀ ਹੱਡ ਚੀਰਵੀਂ ਠੰਡ ਅਤੇ ਸ਼ੀਤ ਲਹਿਰ ਤੋਂ ਹੁਣ ਜਲਦੀ ਹੀ ਰਾਹਤ ਮਿਲਣ ਦੀ ਉਮੀਦ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਅਨੁਸਾਰ, ਹਿਮਾਲਿਆ ਖੇਤਰ ਵਿੱਚ ਇੱਕ ਨਵਾਂ ਪੱਛਮੀ ਵਿਕਸ਼ੋਭ (Western Disturbance) ਸਰਗਰਮ ਹੋ ਰਿਹਾ ਹੈ, ਜਿਸ ਕਾਰਨ ਪਹਾੜੀ ਰਾਜਾਂ ਵਿੱਚ ਭਾਰੀ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ 16 ਤੋਂ 20 ਜਨਵਰੀ ਦੇ ਦਰਮਿਆਨ ਵੱਖ-ਵੱਖ ਰਾਜਾਂ ਲਈ ਅਲਰਟ ਜਾਰੀ ਕੀਤਾ ਹੈ, ਪਹਾੜੀ ਖੇਤਰ (16-20 ਜਨਵਰੀ): ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਹਲਕੀ ਤੋਂ ਮੱਧਮ ਬਾਰਿਸ਼ ਅਤੇ ਵਿਆਪਕ ਪੱਧਰ 'ਤੇ ਬਰਫ਼ਬਾਰੀ ਹੋ ਸਕਦੀ ਹੈ।
ਮੈਦਾਨੀ ਇਲਾਕੇ (18-20 ਜਨਵਰੀ): ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੀਂਹ ਦਾ ਦੌਰ ਸ਼ੁਰੂ ਹੋਣ ਦੀ ਸੰਭਾਵਨਾ ਹੈ।
ਉੱਤਰ ਪ੍ਰਦੇਸ਼ ਅਤੇ ਰਾਜਸਥਾਨ (19-20 ਜਨਵਰੀ): ਪੱਛਮੀ ਉੱਤਰ ਪ੍ਰਦੇਸ਼ ਅਤੇ ਪੂਰਬੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਹਲਕੀਆਂ ਕਣੀਆਂ ਪੈ ਸਕਦੀਆਂ ਹਨ।